
ਸਾਢੇ 9 ਸਾਲ ਉਹ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਹ ਇਹ ਕੁੱਝ ਕਰ ਕੇ ਗਲਤੀ ਕਰ ਰਹੇ ਹਨ।
ਲੁਧਿਆਣਾ : ਅੱਜ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਲੁਧਿਆਣਾ ਬੱਸ ਸਟੈਂਡਾ ਜਾਇਜ਼ਾ ਲੈਣ ਪਹੁੰਚੇ ਤੇ ਉਸ ਸਮੇਂ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਏ ਜਾਣ ਦੀਆਂ ਖ਼ਬਰਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹਰ ਬੰਦੇ ਕੋਲ ਪਾਰਟੀ ਬਣਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਾਢੇ 9 ਸਾਲ ਉਹ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਹ ਇਹ ਕੁੱਝ ਕਰ ਕੇ ਗਲਤੀ ਕਰ ਰਹੇ ਹਨ।
Raja Warring
ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਜਿਹੀ ਗਲਤੀ ਕਰਨ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਲੱਗਦਾ ਹੈ ਕਿ ਕੈਪਟਨ ਕੋਲ ਚੰਗੇ ਸਲਾਹਕਾਰ ਨਹੀਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਹ ਕੈਪਟਨ ਦਾ ਸਤਿਕਾਰ ਕਰਦੇ ਹਨ, ਉਹ ਸਾਡੇ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਨੇ ਕੈਪਟਨ ਨੂੰ ਗੁਜ਼ਾਰਿਸ਼ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਬਿਲਕੁਲ ਵੀ ਅਜਿਹੀ ਗਲਤੀ ਨਾ ਕਰਨ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇਤਿਹਾਸ 'ਚ ਇਹ ਦਰਜ ਹੋ ਜਾਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ 'ਤੇ ਬੈਠ ਕੇ ਸੱਤਾ ਦੇ ਮਜ਼ੇ ਲਏ।
Captain Amarinder Singh
ਹੁਣ ਜਦੋਂ ਉਨ੍ਹਾਂ ਨੂੰ ਕੁਰਸੀ ਤੋਂ ਉਤਾਰਿਆ ਗਿਆ ਤਾਂ ਉਨ੍ਹਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਰਾਜਾ ਵੜਿੰਗ ਨੂੰ ਨਵਜੋਤ ਸਿੰਘ ਸਿੱਧੂ ਦੇ ਪੱਖ 'ਚ ਬੋਲਦਿਆਂ ਵੀ ਵੇਖਿਆ ਗਿਆ। ਜਦੋਂ ਉਨ੍ਹਾਂ ਤੋਂ ਕੈਪਟਨ ਅਤੇ ਸਿੱਧੂ ਦੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਿੱਧੂ ਨੇ ਟਵੀਟ ਕਰਕੇ ਇਹ ਗੱਲ ਕਹੀ ਹੈ ਕਿ ਉਹ ਸਾਰੀ ਜ਼ਿੰਦਗੀ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਜੀ ਦੇ ਨਾਲ ਖੜ੍ਹੇ ਹਨ।