
'ਦੋਹਾਂ ਦੀ ਨਿਯੁਕਤੀ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ'
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਏਜੀ ਅਤੇ ਡੀਜੀਪੀ ਨਿਯੁਕਤ ਕਰਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ। ਇਸੇ ਲਈ ਇਹ ਜ਼ਰੂਰੀ ਹੈ ਕਿ ਇਨ੍ਹਾਂ ਨੂੰ ਬਦਲਿਆ ਜਾਵੇ ਨਹੀਂ ਤਾਂ ਅਸੀਂ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ।
Demand for Justice in Sacrilege cases and for arrest of main culprits behind the drug trade brought our Govt in 2017 & Due to his failure, People removed the last CM. Now, AG / DG appointments rub salt on wounds of victims, they must be replaced or we will have No face !! pic.twitter.com/Bdczzv2vgz
— Navjot Singh Sidhu (@sherryontopp) October 3, 2021
ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਪੁਲਿਸ ਗੋਲੀਬਾਰੀ ਅਤੇ ਨਸ਼ਿਆਂ ਦੇ ਕਾਰੋਬਾਰ ਦੇ ਪਿੱਛੇ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਦੇ ਕਾਰਨ ਹੀ ਸਾਡੀ ਸਰਕਾਰ 2017 ਵਿੱਚ ਬਣੀ ਸੀ ਪਰ ਇਸ ਦੇ ਅਸਫਲ ਰਹਿਣ ਕਾਰਨ ਪੰਜਾਬ ਦੇ ਲੋਕਾਂ ਨੇ ਸੀਐਮ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ।
Navjot Singh Sidhu
ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਸਿੱਧੂ ਨਾਰਾਜ਼ ਹਨ। ਦੂਜੇ ਪਾਸੇ ਸਿੱਧੂ ਐਸ ਚਟੋਪਾਧਿਆਏ ਨੂੰ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ 'ਤੇ ਲਿਆਉਣਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਚੰਨੀ ਨੇ ਸੀਨੀਅਰ ਆਈਪੀਐਸ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ।
Navjot Singh Sidhu