ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ: ਮੁੱਖ ਮੰਤਰੀ
Published : Oct 3, 2021, 6:47 pm IST
Updated : Oct 3, 2021, 6:47 pm IST
SHARE ARTICLE
 Punjab Chief Minister Charanjit Singh Channi
Punjab Chief Minister Charanjit Singh Channi

ਸ਼ਾਨਾਮੱਤੀ ਪ੍ਰਾਪਤੀਆਂ ਵਾਲੇ ਅਧਿਆਪਕ ਐਫ.ਏ.ਪੀ. ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

 

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।

 

 Punjab Chief Minister Charanjit Singh ChanniPunjab Chief Minister Charanjit Singh Channi

 

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਅਧਿਆਪਨ ਇੱਕ ਉੱਤਮ ਪੇਸ਼ਾ ਹੈ ਅਤੇ ਅਸੀਂ ਸਾਰੇ ਅਧਿਆਪਕ ਭਾਈਚਾਰੇ ਵੱਲੋਂ ਰਾਸ਼ਟਰ ਨਿਰਮਾਣ ਲਈ ਨਿਭਾਈਆਂ ਜਾਂਦੀਆਂ ਵਧੀਆ ਸੇਵਾਵਾਂ ਲਈ ਉਨ੍ਹਾਂ ਦੇ ਰਿਣੀ ਹਾਂ।

 

 Punjab Chief Minister Charanjit Singh Channi
Punjab Chief Minister Charanjit Singh Channi

ਚੰਨੀ ਨੇ ਵਿਦਿਅਕ ਸੰਸਥਾਵਾਂ ਨੂੰ ਧਾਰਮਿਕ ਅਸਥਾਨਾਂ ਵਾਂਗ ਦੱਸਦਿਆਂ ਆਪਣੇ ਜੱਦੀ ਪਿੰਡ ਭਜੌਲੀ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕਿਹਾ, “ਮੈਂ ਅੱਜ ਜੋ ਵੀ ਹਾਂ, ਮੇਰੇ ਸਕੂਲ ਦੇ ਅਧਿਆਪਕਾਂ ਦੀ ਬਦੌਲਤ ਹਾਂ।" ਅਧਿਆਪਕਾਂ ਨੂੰ ਮਾਵਾਂ ਦੇ ਤੁਲ ਦੱਸਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਗਿਆਨ ਵੰਡਣ ਲਈ ਜੀਅ ਤੋੜ ਮਿਹਨਤ ਕਰਨ ਦੀ ਅਪੀਲ ਕੀਤੀ।  ਉਨ੍ਹਾਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਦੱਸਦਿਆਂ ਭਰੋਸਾ ਦਿੱਤਾ ਕਿ ਅਧਿਆਪਕਾਂ ਲਈ ਉਨ੍ਹਾਂ ਦੇ ਫ਼ਰਜ਼ ਦੇ ਨਿਰਵਾਹ ਵਾਸਤੇ ਹੋਰ ਸੁਖਾਵਾਂ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬਰਾਬਰ ਲਾਭਦਾਇਕ ਸਿੱਧ ਹੋਵੇ।

 

 

 Punjab Chief Minister Charanjit Singh ChanniPunjab Chief Minister Charanjit Singh Channi

 

 ਚੰਨੀ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੜ੍ਹਾਈ ਲਈ ਆਪਣੇ ਸਮੇਂ ਦੇ ਹਰ ਪਲ ਦੀ ਸੁਚੱਜੀ ਵਰਤੋਂ ਕਰਨ। ਵਿਦਿਆਰਥੀਆਂ ਨੂੰ ਇੱਕ ਟੀਚਾ ਮਿੱਥਣ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਂ ਪ੍ਰਬੰਧਨ ਦੇ ਹੁਨਰ ਨੂੰ ਨਿਖਾਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

 

 Punjab Chief Minister Charanjit Singh Channi
Punjab Chief Minister Charanjit Singh Channi

 

ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਸਾਥੀਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਟੀਮ ਰੂਪ ਵਿੱਚ ਇਕੱਠੇ ਅੱਗੇ ਵਧਣ। ਵਿਦਿਆਰਥੀਆਂ ਨੂੰ ਭੰਗੜਾ, ਐਨ.ਐਸ.ਐਸ., ਖੇਡਾਂ ਅਤੇ ਹੋਰ ਸੱਭਿਆਚਾਰਕ ਅਤੇ ਸਹਿਯੋਗੀ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਪੜ੍ਹਾਈ ਦੇ ਨਾਲ-ਨਾਲ ਬਹੁਤ ਜ਼ਰੂਰੀ ਹਨ ਅਤੇ ਇਨ੍ਹਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਲੋਗੋ ਵੀ ਲਾਂਚ ਕੀਤਾ।

No Caption

 

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਰਬੋਤਮ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਪੁਰਸਕਾਰ ਦਿੱਤੇ, ਜਿਨ੍ਹਾਂ ਵਿੱਚ ਰਜਿੰਦਰ ਸ਼ਰਮਾ ਐਸ.ਐਮ.ਡੀ.ਆਰ. ਐਸ.ਡੀ. ਸਕੂਲ ਪਠਾਨਕੋਟ, ਮਹਿਕ ਦੂਨ ਇੰਟਰਨੈਸ਼ਨਲ ਸਕੂਲ, ਅਰਸ਼ਪਾਲ ਕੌਰ ਦੁਆਬਾ ਮਾਡਲ ਹਾਈ ਸਕੂਲ, ਪ੍ਰੀਤੀ ਮਾਊਂਟ ਕਾਰਮਲ ਸਕੂਲ, ਪਰਮਜੀਤ ਕੌਰ ਦਿਸ਼ਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਖਵਿੰਦਰ ਇੰਟਰਨੈਸ਼ਨਲ ਫਤਹਿ ਅਕੈਡਮੀ, ਦਲਜੀਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਰਾਜਿੰਦਰ ਪਾਲ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੂਨਮ ਸ਼ਰਮਾ ਮਾਊਂਟ ਲਿਟੇਰਾ ਜ਼ੀ ਸਕੂਲ, ਰਾਜਵੀਰ ਕੌਰ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ ਸ਼ਾਮਲ ਹਨ। ਉਨ੍ਹਾਂ ਨੇ ਜਸਵੰਤ ਕੌਰ ਦੇਵਗਨ ਨੂੰ ਪੰਜਾਬ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਸਮਾਜਕ ਕਾਰਜਾਂ ਲਈ "ਪੰਜਾਬ ਦਾ ਮਾਣ ਐਵਾਰਡ" ਨਾਲ ਨਿਵਾਜਿਆ।

 

 

 Punjab Chief Minister Charanjit Singh ChanniPunjab Chief Minister Charanjit Singh Channi

ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਐਫ.ਏ.ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਵੀ ਮੌਜੂਦ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement