ਕੇਂਦਰੀ ਪੈਨਲ ਦੇ ਆਧਾਰ 'ਤੇ ਹੀ ਹੋਵੇਗੀ ਪੰਜਾਬ ਦੇ DGP ਦੀ ਨਿਯੁਕਤੀ: CM ਚਰਨਜੀਤ ਚੰਨੀ
Published : Oct 3, 2021, 6:57 pm IST
Updated : Oct 3, 2021, 6:57 pm IST
SHARE ARTICLE
Punjab CM Charanjit Singh Channi
Punjab CM Charanjit Singh Channi

58 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਸਰਕਾਰੀ ਕਰਮਚਾਰੀ ਹੋਣਗੇ ਸੇਵਾ-ਮੁਕਤ

 

ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Channi) ਨੇ ਕਿਹਾ ਕਿ ਨਵੇਂ DGP ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸੂਬਾ ਸਰਕਾਰ ਨੇ 30 ਸਾਲ ਤੋਂ ਵੱਧ ਸਰਵਿਸ ਵਾਲੇ ਸਾਰੇ ਅਫਸਰਾਂ ਦਾ ਨਾਮ ਕੇਂਦਰ ਨੂੰ ਭੇਜ ਦਿੱਤਾ ਹੈ।

CM Charanjit Singh ChanniCM Charanjit Singh Channi

ਮੋਰਿੰਡਾ ਵਿਖੇ ਇਕ ਸਮਾਗਮ ਦੌਰਾਨ ਕਰਜ਼ਾ ਮੁਆਫ਼ੀ ਤੇ ਲਾਲ ਲਕੀਰ ਸਕੀਮ ਤਹਿਤ ਡਰੋਨ ਮੈਪਿੰਗ ਦੀ ਸ਼ੁਰੂਆਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਹੁਣ DGP ਨਿਯੁਕਤ ਕਰਨ ਲਈ ਕੇਂਦਰ ਵੱਲੋਂ ਭੇਜੇ ਜਾਣ ਵਾਲੇ ਤਿੰਨ ਅਫਸਰਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ।

ਹੋਰ ਪੜ੍ਹੋ: ਦਿੱਲੀ ਕਿਸਾਨ ਮੋਰਚੇ ਤੋਂ ਆਈ ਦੁਖਦਾਈ ਖ਼ਬਰ, ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

ਚੰਨੀ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਰੇ ਮੰਤਰੀਆਂ ਤੇ ਵਿਧਾਇਕਾਂ ਨਾਲ ਰਾਏ ਕਰਕੇ DGP ਦਾ ਨਾਮ ਤੈਅ ਕੀਤਾ ਜਾਵੇਗਾ।

Navjot SidhuNavjot Sidhu

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣਾ ਕੰਮ ਨੇਕ ਨੀਤੀ, ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਕਰ ਰਹੀ ਹੈ ਅਤੇ ਸਰਕਾਰੀ ਕੰਮ-ਕਾਜ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਕੰਮ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇਖ ਰਹੇ ਹਨ ਅਤੇ ਪਾਰਟੀ ਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਲਈ ਕਮੇਟੀ ਬਣਾਈ ਗਈ ਹੈ।

CM Charanjit Singh ChanniCM Charanjit Singh Channi

58 ਸਾਲ ਤੋਂ ਵੱਧ ਉਮਰ ਦੇ ਸਰਕਾਰੀ ਕਰਮਚਾਰੀਆਂ ਨੂੰ ਸੇਵਾ ਮੁਕਤ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਚੰਨੀ ਨੇ ਕਿਹਾ ਕਿ ਕੋਈ ਵੀ 58 ਸਾਲ ਤੋਂ ਵੱਧ ਉਮਰ ਦਾ ਕਰਮਚਾਰੀ ਸੇਵਾ ਵਿਚ ਨਹੀਂ ਰਹੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਸ ਦੀ ਜਗ੍ਹਾਂ ਮੌਕਾ ਦਿੱਤਾ ਜਾਵੇਗਾ।

Location: India, Punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement