
“ਦੋ ਕਿਸਾਨਾਂ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ”
ਚੰਡੀਗੜ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ ਦੇ ਮਾਰੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇਨ੍ਹਾਂ ਕਿਸਾਨਾਂ ਦੀ ਉਦੋਂ ਮੌਤ ਹੋ ਗਈ ਜਦੋਂ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਦੇ ਕਾਫਲੇ ਦੀ ਇੱਕ ਕਾਰ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਚੜ੍ਹ ਗਈ।
BJP leader attacks protesting farmers in Uttar Pradesh
ਅੱਜ ਇਥੋਂ ਜਾਰੀ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਲਖੀਮਪੁਰ ਖੀਰੀ ਭੇਜੀ ਹੈ ਤਾਂ ਜੋ ਉਕਮ ਮਾਮਲੇ ਨਾਲ ਸਬੰਧਤ ਢੁਕਵੀਂ ਜਾਣਕਾਰੀ ਜੁਟਾਈ ਜਾ ਸਕੇ ਅਤੇ ਪੀੜਤਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਜਾ ਸਕੇ।
BJP leader attacks protesting farmers in Uttar Pradesh
ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਸੜਕ ਕਿਨਾਰੇ ਧਰਨਾ ਦੇ ਰਹੇ ਸਨ ਅਤੇ ਕੇਂਦਰੀ ਮੰਤਰੀ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਿਰਫ ਸੰਕੇਤਕ ਵਿਰੋਧ ਸੀ ਪਰ ਮੰਤਰੀ ਦੇ ਪੁੱਤਰ ਦੇ ਕਾਫਲੇ ਵਿੱਚ ਇੱਕ ਕਾਰ ਪ੍ਰਦਰਸ਼ਨਕਾਰੀਆਂ ਦੇ ਉਪਰੋਂ ਲੰਘ ਗਈ ਜਿਸ ਕਾਰਨ ਦੋ ਕਿਸਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ।
BJP leader attacks protesting farmers in Uttar Pradesh
ਪੰਜਾਬ ਦੇ ਉਪ ਮੁੱਖ ਮੰਤਰੀ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ ਦੇ ਹੱਥੋਂ ਕਿਸਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ ਹੈ ਜਦੋਂਕਿ ਕਿਸਾਨ ਸਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਸਨ।
Sukhjinder Randhawa
ਰੰਧਾਵਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਈ ਇਹ ਪ੍ਰੀਖਿਆ ਦੀ ਘੜੀ ਹੈ । ਹੁਣ ਦੇਖਣਾ ਹੈ ਕਿ ਕੀ ਉਹ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਆਪਣੇ ਰਾਜ ਧਰਮ ਦਾ ਪਾਲਣ ਕਰਦੇ ਹੋਏ ਕਿਸਾਨਾਂ ਨਾਲ ਨਿਆਂ ਕਰਨਗੇ ਜਾਂ ਨਹੀਂ। ਪੀੜਤਾਂ ਨੂੰ ਨਿਆਂ ਦਾ ਵਾਅਦਾ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ।
Sukhjinder Randhawa
ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਿਸਾਨ ਆਗੂਆਂ ਦੇ ਸੰਪਰਕ ਵਿੱਚ ਸਨ, ਜੋ ਉਨ੍ਹਾਂ ਨੂੰ ਤਾਜ਼ਾ ਜਾਣਕਾਰੀ ਉਪਲਬਧ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨਾਂ ਦੋਵਾਂ ਕਿਸਾਨਾ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਆਪਣਾ ਜ਼ਿੱਦੀ ਰਵੱਈਆ ਛੱਡਣ ਦੀ ਅਪੀਲ ਕਰਦਿਆਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।