
ਪਿੰਡ ਵਿਚ ਫੈਲੀ ਸੋਗ ਦੀ ਲਹਿਰ
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਥੰਮਣ ਵਿੱਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਕ੍ਰਿਕਟ ਖੇਡਦੇ ਸਮੇਂ ਇਕ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਭਵਨਜੀਤ ਸਿੰਘ( 15) ਸਪੁੱਤਰ ਕੁਲਦੀਪ ਸਿੰਘ ਵਜੋਂ ਹੋਈ ਹੈ।
DEATH
ਮ੍ਰਿਤਕ ਅੱਜ ਸਵੇਰੇ ਆਪਣੇ ਦੋਸਤਾਂ ਨਾਲ ਕ੍ਰਿਕਟ ਖੇਡ ਰਿਹਾ ਸੀ ਅਤੇ ਅਚਾਨਕ ਉਨ੍ਹਾਂ ਦੀ ਗੇਂਦ ਕੋਠੇ ਉਪਰ ਚਲੀ ਗਈ। ਜਦੋਂ ਉਹ ਗੇਂਦ ਉਤਾਰਨ ਲਈ ਕੋਠੇ ਉੱਪਰ ਚੜ੍ਹਿਆ ਤਾਂ ਉੱਪਰੋਂ ਨਿਕਲ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਮੌਤ ਦੇ ਹੋਣ ਨਾਲ ਪਿੰਡ ’ਚ ਸੋਗ ਦੀ ਲਹਿਰ ਹੈ ਅਤੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।
Bhawanjit Singh