ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼: ਮੁਲਜ਼ਮ ਨੌਜਵਾਨ ਦਾ ਲੋਕਾਂ ਨੇ ਖੰਭੇ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ
Published : Oct 3, 2022, 11:23 am IST
Updated : Oct 3, 2022, 11:23 am IST
SHARE ARTICLE
Attempted desecration in Gurdwara Sahib
Attempted desecration in Gurdwara Sahib

ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬੇਅਦਬੀ ਦਾ ਮੁਲਜ਼ਮ ਨੌਜਵਾਨ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ।

 

ਅੰਮ੍ਰਿਤਸਰ: ਥਾਣਾ ਸਦਰ ਅਧੀਨ ਪੈਂਦੇ ਮਜੀਠਾ ਰੋਡ ਇਲਾਕੇ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਨੌਜਵਾਨ ਨੂੰ ਗੁਰਦੁਆਰਾ ਸਾਹਿਬ ਚ ਬੇਅਦਬੀ ਕਰਦਿਆਂ ਕਾਬੂ ਕੀਤਾ ਗਿਆ ਹੈ। ਘਟਨਾ ਦਾ ਪਤਾ ਲੱਗਣ 'ਤੇ ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਪਹਿਲਾਂ ਉਸ 'ਤੇ ਹਮਲਾ ਕੀਤਾ ਅਤੇ ਫਿਰ ਉਸ ਨੂੰ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ।

ਥਾਣਾ ਸਦਰ ਦੀ ਪੁਲਿਸ ਨੇ ਕਿਸੇ ਤਰ੍ਹਾਂ ਉਕਤ ਨੌਜਵਾਨ ਨੂੰ ਛੁਡਵਾ ਕੇ ਥਾਣੇ ਲਿਆਂਦਾ। ਇੰਸਪੈਕਟਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਬੇਅਦਬੀ ਦਾ ਮੁਲਜ਼ਮ ਨੌਜਵਾਨ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ। ਫਿਲਹਾਲ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੇ ਪਰਿਵਾਰ ਦਾ ਪਤਾ ਲਗਾਇਆ ਜਾ ਰਿਹਾ ਹੈ।

ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਅਚਾਨਕ ਇਕ ਨੌਜਵਾਨ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋ ਗਿਆ। ਉਸ ਸਮੇਂ ਗੁਰਦੁਆਰੇ ਦੇ ਅੰਦਰ ਕੋਈ ਨਹੀਂ ਸੀ। ਮੁਲਜ਼ਮ ਨੇ ਪਹਿਲਾਂ ਗੋਲਕ ’ਤੇ ਰੱਖੇ ਕੁਝ ਪੈਸੇ ਚੋਰੀ ਕਰ ਲਏ। ਫਿਰ ਉਹ ਉਥੇ ਰੱਖੇ ਹਥਿਆਰ ਵੀ ਚੁੱਕ ਕੇ ਬਾਹਰ ਭੱਜਣ ਲੱਗਾ। ਇਸ ਦੌਰਾਨ ਕੁਝ ਸੇਵਾਦਾਰਾਂ ਨੇ ਉਸ ਨੂੰ ਦੇਖ ਕੇ ਪਿੱਛਾ ਕੀਤਾ ਅਤੇ ਕੁਝ ਦੂਰੀ 'ਤੇ ਹੀ ਉਸ ਨੂੰ ਫੜ ਲਿਆ। ਸੇਵਾਦਾਰਾਂ ਨੇ ਆਪਣੇ ਪੱਧਰ ’ਤੇ ਮੁਲਜ਼ਮ ਬਾਰੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਕੁਝ ਨਹੀਂ ਦੱਸ ਰਿਹਾ ਸੀ। ਫਿਰ ਉਸ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਖੰਭੇ ਨਾਲ ਨਾਲ ਬੰਨ੍ਹ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬੇਅਦਬੀ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਿਆ ਸੀ। ਆਮ ਆਦਮੀ ਪਾਰਟੀ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਬਣਾਉਣ ਦੀ ਗੱਲ ਵੀ ਕੀਤੀ ਸੀ ਪਰ 'ਆਪ' ਸਰਕਾਰ ਵੀ ਇਸ ਦਿਸ਼ਾ 'ਚ ਬਹੁਤਾ ਕੁਝ ਨਹੀਂ ਕਰ ਸਕੀ। ਇਸ ਕਾਰਨ ਬੇਅਦਬੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement