ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸੀ ਜ਼ਿੰਮੇਵਾਰ- CM ਭਗਵੰਤ ਮਾਨ
Published : Oct 3, 2022, 8:33 pm IST
Updated : Oct 3, 2022, 8:34 pm IST
SHARE ARTICLE
CM assails Congress and Akalis for patronising gangsters in state
CM assails Congress and Akalis for patronising gangsters in state

ਕਿਹਾ- ਪੁਲਿਸ ਹਿਰਾਸਤ ‘ਚੋਂ ਭੱਜੇ ਗੈਂਗਸਟਰ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

 

ਚੰਡੀਗੜ੍ਹ: ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ ਜਿਸ ਕਰਕੇ ਇਹ ਲੋਕ ਅੱਜ ਸਮਾਜ ਲਈ ਖ਼ਤਰਾ ਬਣੇ ਹੋਏ ਹਨ। ਸਦਨ ਵਿਚ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਸੱਤਾ ਵਿਚ ਆਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਗੈਂਗਸਟਰ ਪੈਦਾ ਨਹੀਂ ਹੋਏ। ਅਸਲ ਗੱਲ ਇਹ ਹੈ ਕਿ ਗੈਂਗਸਟਰਾਂ ਨੂੰ ਕਾਂਗਰਸੀ ਅਤੇ ਅਕਾਲੀ ਸਰਕਾਰਾਂ ਮੌਕੇ ਪੂਰੀ ਸਰਪ੍ਰਸਤੀ ਹਾਸਲ ਹੁੰਦੀ ਸੀ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਹਥਿਆਰ ਦੇ ਕੇ ਉਨ੍ਹਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ।”

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਐਤਵਾਰ ਨੂੰ ਪੁਲਿਸ ਹਿਰਾਸਤ ਤੋਂ ਭੱਜਣ ਵਾਲੇ ਗੈਂਗਸਟਰ ਨੂੰ ਫੜਨ ਲਈ ਸਪੈਸ਼ਲ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਅਤੇ ਉਹ ਜਲਦੀ ਹੀ ਸਲਾਖਾਂ ਪਿੱਛੇ ਹੋਵੇਗਾ। ਭਗਵੰਤ ਮਾਨ ਨੇ ਸਦਨ ਵਿਚ ਦੱਸਿਆ ਕਿ ਇਸ ਗੈਂਗਸਟਰ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਦੇ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਦਿੱਤਾ ਹੈ ਅਤੇ ਨੇਪਾਲ ਦੇ ਬਾਰਡਰ ਉਤੇ ਵੀ ਸਖ਼ਤੀ ਵਧਾ ਦਿੱਤੀ ਗਈ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ 7 ਅਕਤੂਬਰ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਉੱਘੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੁਲੀਸ ਨੇ ਇਸ ਕਤਲ ਵਿੱਚ ਹੁਣ ਤੱਕ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਚਾਰ ਸ਼ਾਰਪ ਸ਼ੂਟਰਾਂ ਸਮੇਤ 28 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement