5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ 
Published : Oct 3, 2022, 5:27 pm IST
Updated : Oct 3, 2022, 5:28 pm IST
SHARE ARTICLE
 Mall Patwari taking bribe of Rs 5,000 caught red-handed by Vigilance
Mall Patwari taking bribe of Rs 5,000 caught red-handed by Vigilance

ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ  ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ।

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ  ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ  ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ।

ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਏਜੰਸੀ

Advertisement

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM
Advertisement