OP Lotus: ਸ਼ੀਤਲ ਅੰਗੁਰਾਲ ਬੋਲੇ- ਅਨੁਰਾਗ ਠਾਕੁਰ ਰਾਹੀਂ ਖਰੀਦਣ ਦੀ ਹੋਈ ਕੋਸ਼ਿਸ਼
Published : Oct 3, 2022, 6:37 pm IST
Updated : Oct 3, 2022, 6:44 pm IST
SHARE ARTICLE
OP Lotus: Sheetal Angural Bole - An attempt to buy through Anurag Thakur
OP Lotus: Sheetal Angural Bole - An attempt to buy through Anurag Thakur

ਹਾਈ ਕੋਰਟ ਦੇ 2 ਵਕੀਲਾਂ ਨੇ ਕੀਤਾ ਸੰਪਰਕ

 

ਚੰਡੀਗੜ੍ਹ - ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਦੋ ਵਿਧਾਇਕਾਂ ਨੇ ਭਾਜਪਾ ਦੇ ਆਪਰੇਸ਼ਨ ਲੋਟਸ ਦੇ ਸਬੰਧ ਵਿਚ ਸੋਮਵਾਰ ਨੂੰ ਮੁਹਾਲੀ ਵਿਜੀਲੈਂਸ ਦਫ਼ਤਰ ਵਿਚ ਆਪਣੇ ਬਿਆਨ ਦਰਜ ਕਰਵਾਏ। ਇਨ੍ਹਾਂ ਵਿਚ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਸ਼ਾਮਲ ਹਨ। ਆਪਣੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਮੁਹਾਲੀ ਵਿਜੀਲੈਂਸ ਦਫ਼ਤਰ ਛੱਡਣ ਤੋਂ ਬਾਅਦ ਅੰਗੁਰਾਲ ਨੇ ਦਾਅਵਾ ਕੀਤਾ ਕਿ ਹਿਮਾਚਲ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਇਸ ਖੇਡ ਵਿਚ ਸ਼ਾਮਲ ਹਨ। 

ਇਸ ਤੋਂ ਪਹਿਲਾਂ ਅੰਗੁਰਲ ਠਾਕੁਰ ਇਸ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂ ਲੈ ਚੁੱਕੇ ਹਨ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦੋ ਵਕੀਲਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਭਾਜਪਾ ਵਿਚ ਸ਼ਾਮਲ ਹੋਣ 'ਤੇ 25-25 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। ਅੰਗੁਰਾਲ ਅਤੇ ਰਮਨ ਅਰੋੜਾ ਨੇ ਉਨ੍ਹਾਂ ਵਕੀਲਾਂ ਦਾ ਨਾਂ ਨਹੀਂ ਦੱਸਿਆ ਜਿਨ੍ਹਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਰਮਨ ਅਰੋੜਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਉਹ ਨੰਬਰ ਦਿੱਤਾ ਜਿਸ ਤੋਂ ਉਨ੍ਹਾਂ ਨੂੰ ਕਾਲ ਆਈ ਸੀ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਭਾਜਪਾ ਪੰਜਾਬ ਵਿਚ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਆਗੂਆਂ ਨੇ ਦਾਅਵਾ ਕੀਤਾ ਸੀ ਕਿ 'ਆਪ' ਵਿਧਾਇਕਾਂ ਨੇ ਖ਼ੁਦ ਦੱਸਿਆ ਹੈ ਕਿ ਉਨ੍ਹਾਂ ਨੂੰ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਦੇ ਬਦਲੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਵਿਧਾਇਕਾਂ ਦੇ ਦੋਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਆਪਣੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਸੋਮਵਾਰ ਨੂੰ 'ਆਪ' ਦੇ ਦੋਵੇਂ ਵਿਧਾਇਕਾਂ ਨੇ ਉਸੇ SIT ਅੱਗੇ ਆਪਣੇ ਬਿਆਨ ਦਰਜ ਕਰਵਾਏ।

ਮੁਹਾਲੀ ਵਿਜੀਲੈਂਸ ਦਫ਼ਤਰ ਵਿਖੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਬਾਹਰ ਆਏ ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਉਸ ਨਾਲ ਦੋ ਵਿਅਕਤੀਆਂ ਨੇ ਸੰਪਰਕ ਕੀਤਾ ਸੀ। ਦੋਵਾਂ ਨੇ ਆਪਣੇ ਆਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਕੀਲ ਦੱਸਿਆ। ਦੋਵਾਂ ਨੇ ਆਪਣੇ ਆਪ ਨੂੰ ਭਾਜਪਾ ਦੇ ਸੰਪਰਕ ਵਿੱਚ ਦੱਸਿਆ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਮਿਲਾਉਣਗੇ। ਇਸ ਤੋਂ ਬਾਅਦ ਬਾਬੂ ਅਮਿਤ ਸ਼ਾਹ ਨਾਲ ਮਿਲਾਇਆ ਜਾਵੇਗਾ। ਭਾਜਪਾ ਵਿਚ ਸ਼ਾਮਲ ਹੋਣ 'ਤੇ ਉਨ੍ਹਾਂ ਨੂੰ 25 ਕਰੋੜ ਰੁਪਏ ਦਿੱਤੇ ਜਾਣਗੇ। 

ਅੰਗੁਰਾਲ ਨੇ ਮੰਨਿਆ ਕਿ ਅਨੁਰਾਗ ਠਾਕੁਰ ਨਾਲ ਉਸ ਦਾ ਕੋਈ ਸਿੱਧਾ ਸੰਪਰਕ ਨਹੀਂ ਸੀ ਅਤੇ ਉਸ ਨਾਲ ਸੰਪਰਕ ਕਰਨ ਵਾਲੇ ਵਿਅਕਤੀ ਨੇ ਅਨੁਰਾਗ ਠਾਕੁਰ ਦਾ ਨਾਂ ਲਿਆ ਸੀ। ਜਦੋਂ ਸ਼ੀਤਲ ਅੰਗੁਰਾਲ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਵਕੀਲਾਂ ਦੇ ਨਾਂ ਕੀ ਹਨ? ਇਸ ਦੇ ਜਵਾਬ ਵਿਚ ਉਹਨਾਂ ਨੇ ਕਿਹਾ ਕਿ ਉਹਨਾਂ ਨੇ ਸਾਰੇ ਜਵਾਬ ਅਤੇ ਨਾਂ ਵਿਜੀਲੈਂਸ ਕੋਲ ਦਰਜ ਕਰਵਾ ਦਿੱਤੇ ਹਨ ਉਹ ਇੱਥੇ ਨਾਂ ਨਹੀਂ ਦੱਸ ਸਕਦੇ। 

ਜਦੋਂ ਉਹਨਾਂ ਨੂੰ ਇਹ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਕਿਹੜੇ ਲਾਲਚ ਦਿੱਤੇ ਗਏ? ਤਾਂ ਸ਼ੀਤਲ ਅੰਗੁਰਾਲ ਨੇ ਕਿਹਾ, 'ਮੈਂ ਕਿਸੇ 'ਤੇ ਦੋਸ਼ ਨਹੀਂ ਲਗਾਉਣਾ ਚਾਹੁੰਦਾ, ਪਰ ਜਦੋਂ ਲੋਕ ਮੈਨੂੰ ਸੁਖਨਾ ਝੀਲ ਦੇ ਕੋਲ ਮਿਲਣ ਆਏ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਅਮਿਤ ਬਾਬੂ ਨੇ ਮੈਨੂੰ 25 ਕਰੋੜ ਰੁਪਏ ਦਾ ਤੋਹਫਾ ਭੇਜਿਆ ਹੈ। ਇਹ ਤੋਹਫ਼ਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਦਿੱਤਾ ਜਾਵੇਗਾ। ਅਨੁਰਾਗ ਠਾਕੁਰ ਜਲਦੀ ਹੀ ਮੈਨੂੰ ਮਿਲਣਗੇ ਅਤੇ ਤੋਹਫਾ ਦੇਣ ਤੋਂ ਬਾਅਦ ਮੈਂ ਭਾਜਪਾ 'ਚ ਸ਼ਾਮਲ ਹੋਵਾਂਗਾ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਅਨੁਰਾਗ ਠਾਕੁਰ ਦਾ ਕੋਈ ਸਿੱਧਾ ਫ਼ੋਨ ਆਇਆ ਹੈ? ਤਾਂ ਅੰਗੁਰਾਲ ਨੇ ਕਿਹਾ ਕਿ ਉਹ ਕਿਸੇ 'ਤੇ ਝੂਠਾ ਇਲਜ਼ਾਮ ਨਹੀਂ ਲਗਾਉਣਾ ਚਾਹੁੰਦੇ। ਅਨੁਰਾਗ ਠਾਕੁਰ ਦਾ ਜਲੰਧਰ ਨਾਲ ਪੁਰਾਣਾ ਰਿਸ਼ਤਾ ਹੈ ਪਰ ਉਹਨਾਂ ਨੇ ਕਦੇ ਵੀ ਸਿੱਧੇ ਤੌਰ 'ਤੇ ਸੰਪਰਕ ਨਹੀਂ ਕੀਤਾ। ਅਨੁਰਾਗ ਠਾਕੁਰ ਨੇ ਕਦੇ ਉਨ੍ਹਾਂ ਨੂੰ ਸਿੱਧਾ ਫੋਨ ਵੀ ਨਹੀਂ ਕੀਤਾ। ਜੋ ਮਿਲਣ ਆਏ ਸਨ, ਉਨ੍ਹਾਂ ਨੇ ਅਨੁਰਾਗ ਦਾ ਨਾਂ ਲਿਆ ਸੀ। 

SHARE ARTICLE

ਏਜੰਸੀ

Advertisement

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM
Advertisement