ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ 20 ਰੁਪਏ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ
Published : Oct 3, 2022, 8:40 pm IST
Updated : Oct 3, 2022, 8:43 pm IST
SHARE ARTICLE
Bhagwant Mann
Bhagwant Mann

ਫੈਸਲੇ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਮਿਲੀ

ਅਜੇ ਤੱਕ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਨਾ ਕਰਨ ਵਾਲੀਆਂ ਮਿੱਲਾਂ ਖਿਲਾਫ਼ ਕਾਰਵਾਈ ਜਾਰੀ

ਚੰਡੀਗੜ੍ਹ : ਸੂਬੇ ਦੇ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦਾ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਦਨ ਵਿਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਪਿੜਾਈ ਸੀਜ਼ਨ ਤੋਂ ਕਿਸਾਨਾਂ ਨੂੰ ਗੰਨੇ ਦਾ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਪ੍ਰਤੀ ਕੁਇੰਟਲ 20 ਰੁਪਏ ਵੱਧ ਮਿਲੇਗਾ ਜਿਸ ਨਾਲ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 380 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।

ਇਸ ਫੈਸਲੇ ਨਾਲ ਸਰਕਾਰ ਖਜ਼ਾਨੇ ਵਿੱਚੋਂ ਸਾਲਾਨਾ 200 ਕਰੋੜ ਰੁਪਏ ਵੱਧ ਖਰਚੇਗੀ। ਭਗਵੰਤ ਮਾਨ ਨੇ ਕਿਹਾ, “ਸੂਬੇ ਵਿਚ ਕਿਸਾਨ ਗੰਨੇ ਦੀ ਖੇਤੀ ਤਾਂ ਕਰਨੀ ਚਾਹੁੰਦੇ ਹਨ ਪਰ ਪਿਛਲੇ ਸਮੇਂ ਵਿਚ ਢੁਕਵਾਂ ਮੁੱਲ ਨਾ ਮਿਲਣ ਅਤੇ ਫਸਲ ਦੀ ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਕਿਸਾਨਾਂ ਨੇ ਗੰਨੇ ਦੀ ਕਾਸ਼ਤ ਤੋਂ ਮੂੰਹ ਮੋੜ ਲਿਆ ਸੀ। ਇਸ ਵੇਲੇ ਪੰਜਾਬ ਵਿਚ 1.25 ਲੱਖ ਹੈਕਟੇਅਰ ਰਕਬੇ ਵਿਚ ਹੀ ਗੰਨੇ ਦੀ ਕਾਸ਼ਤ ਹੁੰਦੀ ਹੈ ਜਦਕਿ ਸੂਬੇ ਦੀਆਂ ਖੰਡ ਮਿੱਲਾਂ ਦੀ ਕੁੱਲ ਸਮਰੱਥਾ 2.50 ਲੱਖ ਹੈਕਟੇਅਰ ਰਕਬੇ ਦੇ ਗੰਨੇ ਦੀ ਪਿੜਾਈ ਕਰਨ ਦੀ ਹੈ। ਇਸ ਕਰਕੇ ਮੈਂ ਗੰਨਾ ਉਤਪਾਦਕਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਗੰਨੇ ਦਾ ਭਾਅ ਵਧਾਉਣ ਦਾ ਐਲਾਨ ਕਰਦਾ ਹਾਂ।”

ਕਿਸਾਨਾਂ ਦੀ ਗੰਨੇ ਦੀ ਅਦਾਇਗੀ ਬਾਰੇ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨਾਂ ਦਾ ਸਮੁੱਚਾ ਬਕਾਇਆ ਅਦਾ ਕਰ ਦਿੱਤਾ ਹੈ ਅਤੇ ਇਕ-ਦੋ ਪ੍ਰਾਈਵੇਟ ਖੰਡ ਮਿੱਲਾਂ ਨੇ ਅਜੇ ਤੱਕ ਕਿਸਾਨਾਂ ਦੀ ਅਦਾਇਗੀ ਦਾ ਭੁਗਤਾਨ ਨਹੀਂ ਕੀਤਾ ਸਗੋਂ ਇਹਨਾਂ ਮਿੱਲਾਂ ਦੇ ਮਾਲਕ ਕਿਸਾਨਾਂ ਦੇ ਹਿੱਤਾਂ ਦੀ ਸਾਰ ਲੈਣ ਦੀ ਬਜਾਏ ਵਿਦੇਸ਼ ਭੱਜ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਨ੍ਹਾਂ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਕਰਨ ਦੀ ਕਾਰਵਾਈ ਪਹਿਲਾਂ ਹੀ ਆਰੰਭੀ ਹੋਈ ਹੈ।

SHARE ARTICLE

ਏਜੰਸੀ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement