ਮੁੱਖ ਮੰਤਰੀ ਨੇ ਰਾਜਪਾਲ ਨੂੰ ਭੇਜਿਆ ਕਰਜ਼ੇ ਦਾ ਹਿਸਾਬ; ਕਿਹਾ, 50 ਹਜ਼ਾਰ ਨਹੀਂ 47 ਹਜ਼ਾਰ ਲਿਆ ਸੀ ਕਰਜ਼ਾ
Published : Oct 3, 2023, 1:31 pm IST
Updated : Oct 3, 2023, 1:31 pm IST
SHARE ARTICLE
CM Bhagwant Mann reply to Governor
CM Bhagwant Mann reply to Governor

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਪਟਿਆਲਾ ਵਿਚ ਕਿਹਾ ਸੀ ਕਿ ਉਹ ਰਾਜਪਾਲ ਨੂੰ ਪੱਤਰ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇਣਗੇ।


 
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਦਾ ਜਵਾਬ ਭੇਜ ਦਿਤਾ ਹੈ। ਇਸ ਵਿਚ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਪੂਰਾ ਵੇਰਵਾ ਦਿਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਪਟਿਆਲਾ ਵਿਚ ਕਿਹਾ ਸੀ ਕਿ ਉਹ ਰਾਜਪਾਲ ਨੂੰ ਪੱਤਰ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇਣਗੇ। ਮੁੱਖ ਮੰਤਰੀ ਨੇ ਰਾਜਪਾਲ ਨੂੰ ਆਰਡੀਐਫ ਦੇ ਬਕਾਏ ਲਈ ਕੇਂਦਰ ਕੋਲ ਪੈਰਵੀ ਕਰਨ ਦੀ ਅਪੀਲ ਕੀਤੀ ਸੀ, ਜਿਸ ਦੇ ਜਵਾਬ ਵਿਚ ਰਾਜਪਾਲ ਨੇ ਸੱਭ ਤੋਂ ਪਹਿਲਾਂ ਕਰਜ਼ੇ ਦਾ ਹਿਸਾਬ ਮੰਗਿਆ ਸੀ।

Photo

ਇਸ ਪੱਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਿਆ ਕਿ ਉਨ੍ਹਾਂ ਨੇ 50 ਹਜ਼ਾਰ ਕਰੋੜ ਨਹੀਂ ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿਚੋਂ ਪੁਰਾਣੀਆਂ ਸਰਕਾਰਾਂ ਦੇ ਕਰਜ਼ਿਆਂ ਦਾ ਕਰੀਬ 27 ਹਜ਼ਾਰ ਕਰੋੜ ਰੁਪਏ ਦਾ ਵਿਆਜ ਅਦਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਵਿਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿਚ ਜੀਐਸਟੀ ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿਤੀ ਗਈ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਇਹ ਵੀ ਦਸਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।

Photo

ਸੀਐਮ ਭਗਵੰਤ ਮਾਨ ਨੇ ਲਿਖਿਆ ਕਿ 21 ਸਤੰਬਰ ਨੂੰ ਸਰਕਾਰ ਨੇ 5637 ਕਰੋੜ ਰੁਪਏ ਦਾ ਆਰਡੀਐਫ ਜਾਰੀ ਕਰਨ ਵਿਚ ਕੇਂਦਰ ਤੋਂ ਦਖਲ ਦੀ ਮੰਗ ਕੀਤੀ ਸੀ। ਇਸ ਦੇ ਜਵਾਬ ਵਿਚ ਆਪ ਜੀ ਨੇ 22 ਸਤੰਬਰ ਨੂੰ ਪੰਜਾਬ ਸਰਕਾਰ ਤੋਂ ਲਏ ਕਰਜ਼ੇ ਦਾ ਹਿਸਾਬ ਮੰਗਿਆ ਸੀ। ਸਰਕਾਰ ਨੇ 1 ਅਪ੍ਰੈਲ 2022 ਤੋਂ 31 ਅਗਸਤ 2023 ਤਕ 47,107 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿਚ ਨਾ ਸਿਰਫ਼ ਬਜ਼ਾਰ ਦੇ ਕਰਜ਼ੇ ਸਗੋਂ ਨਾਬਾਰਡ ਦੇ ਕਰਜ਼ੇ ਵੀ ਸ਼ਾਮਲ ਹਨ। ਇਸ ਵਿਚ ਕੇਂਦਰ ਸਰਕਾਰ ਵਲੋਂ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਸਬੰਧਤ ਕਰਜ਼ੇ ਵੀ ਸ਼ਾਮਲ ਹਨ।

ਕਰਜ਼ੇ ਦੀ ਰਕਮ ਦੇ ਹੋਰ ਨਿਵੇਸ਼ ਦੇ ਅੰਕੜੇ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਕਿਹਾ ਕਿ ਇਹ ਸਪੱਸ਼ਟ ਹੈ ਕਿ 27,016 ਕਰੋੜ ਰੁਪਏ ਕਰਜ਼ੇ ਦੇ ਵਿਆਜ ਵਜੋਂ ਹੀ ਜਾ ਰਹੇ ਹਨ, ਜੋ ਸਰਕਾਰ ਨੂੰ ਵਿਰਾਸਤ ਵਿਚ ਮਿਲਿਆ ਹੈ। ਸਰਕਾਰ ਕਰਜ਼ਿਆਂ ਅਤੇ ਅਪਣੇ ਸਰੋਤਾਂ ਰਾਹੀਂ ਸਕੀਮਾਂ ਅਤੇ ਸੰਸਥਾਵਾਂ ਨੂੰ ਫੰਡ ਦੇ ਰਹੀ ਹੈ। ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਸੀ।

Photo

ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖਿਆ ਕਿ ਇਸ ਵੇਰਵੇ ਤੋਂ ਤੁਸੀਂ ਸਮਝ ਸਕੋਗੇ ਕਿ ਤੁਹਾਡੀ ਸਰਕਾਰ ਵਿਰਾਸਤ ਵਿਚ ਮਿਲੇ ਕਰਜ਼ੇ ਦੀ ਚੁਣੌਤੀ ਨਾਲ ਕਿਵੇਂ ਜੂਝ ਰਹੀ ਹੈ। ਇਸ ਨਾਲ ਤੁਸੀਂ ਪ੍ਰਧਾਨ ਮੰਤਰੀ ਨੂੰ ਯਕੀਨ ਦਿਵਾ ਸਕੋਗੇ ਕਿ ਪੰਜਾਬ ਵਿਚ ਸਰਕਾਰ ਕਰਜ਼ੇ ਦੀ ਸਹੀ ਵਰਤੋਂ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਹ ਸੱਭ ਉਸ ਸਮੇਂ ਦੌਰਾਨ ਹੋਇਆ ਜਦੋਂ ਅਸੀਂ ਪੰਜਾਬ ਵਿਚ 36 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਹਨ। ਮਾਨ ਨੇ ਰਾਜਪਾਲ ਨੂੰ ਕਿਹਾ ਕਿ ਉਹ ਹੁਣ ਪੈਂਡਿੰਗ ਆਰਡੀਐਫ ਜਾਰੀ ਕਰਵਾਉਣ ਲਈ ਪ੍ਰਧਾਨ ਮੰਤਰੀ ਤਕ ਪਹੁੰਚ ਕਰਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement