ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਟਰਾਂਸਪੋਰਟ ਸਹੂਲਤ; 3 ਕਿਮੀ ਦੂਰ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਲਾਭ
Published : Oct 3, 2023, 3:37 pm IST
Updated : Oct 3, 2023, 3:37 pm IST
SHARE ARTICLE
Students of Punjab will get transport facility Soon
Students of Punjab will get transport facility Soon

117 ਸਕੂਲ ਆਫ ਐਮੀਨੈਂਸ ਅਤੇ 20 ਲੜਕੀਆਂ ਦੇ ਸਕੂਲਾਂ ਤੋਂ ਹੋਵੇਗੀ ਪ੍ਰਾਜੈਕਟ ਦੀ ਸ਼ੁਰੂਆਤ

 

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਜਲਦੀ ਹੀ ਸਕੂਲ ਆਫ ਐਮੀਨੈਂਸ ਅਤੇ ਲੜਕੀਆਂ ਦੇ ਸਕੂਲਾਂ ਲਈ ਬੱਸ ਸੇਵਾ ਸ਼ੁਰੂ ਕਰੇਗਾ। ਟੈਂਡਰ ਨੋਟਿਸਾਂ ਲਈ ਇਸ਼ਤਿਹਾਰ ਜਾਰੀ ਕਰਕੇ ਸਕੂਲਾਂ ਵਲੋਂ ਟਰਾਂਸਪੋਰਟ ਸੇਵਾ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਇਹ ਸਹੂਲਤ ਇਸ ਮਹੀਨੇ ਦੇ ਆਖਰੀ ਹਫ਼ਤੇ ਤਕ ਸ਼ੁਰੂ ਹੋ ਸਕਦੀ ਹੈ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 3 ਕਿਲੋਮੀਟਰ ਦੀ ਦੂਰੀ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਇਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ।  ਇਸ ਦੇ ਲਈ ਪ੍ਰਤੀ ਵਿਦਿਆਰਥੀ 1200 ਰੁਪਏ ਮਹੀਨਾ ਖਰਚਾ ਤੈਅ ਕੀਤਾ ਗਿਆ ਹੈ। ਇਸ ਵਿਚ ਸਰਕਾਰ 960 ਰੁਪਏ ਦੇਵੇਗੀ, ਜਦਕਿ ਵਿਦਿਆਰਥੀਆਂ ਨੂੰ 240 ਰੁਪਏ ਦੇਣੇ ਹੋਣਗੇ। ਇਸ ਦੇ ਲਈ ਸੂਬਾ, ਜ਼ਿਲ੍ਹਾ ਅਤੇ ਬਲਾਕ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਇਸ ਦੀ ਦੇਖ-ਰੇਖ ਕਰਨਗੀਆਂ।

ਸਕੂਲ ਆਫ ਐਮੀਨੈਂਸ ਤੋਂ ਇਲਾਵਾ ਸੂਬੇ ਦੇ 20 ਸਰਕਾਰੀ ਲੜਕੀਆਂ ਦੇ ਸਕੂਲਾਂ ਵਿਚ ਵੀ ਇਹ ਸਹੂਲਤ ਸ਼ੁਰੂ ਕੀਤੀ ਜਾਵੇਗੀ। ਇਹ ਯੋਜਨਾ ਪਾਇਲਟ ਪ੍ਰਾਜੈਕਟ 'ਤੇ ਸ਼ੁਰੂ ਕੀਤੀ ਜਾਵੇਗੀ। ਇਹ ਸਹੂਲਤ ਸੂਬੇ ਦੇ 2 ਪ੍ਰਾਇਮਰੀ ਸਕੂਲਾਂ (ਸਰਕਾਰੀ ਪ੍ਰਾਇਮਰੀ ਸਕੂਲ ਚੰਨਣ ਕਲਾਂ, ਫਾਜ਼ਿਲਕਾ ਅਤੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਮਨੀਲਾ, ਫਤਹਿਗੜ੍ਹ ਸਾਹਿਬ) ਵਿਚ ਪਾਇਲਟ ਪ੍ਰਾਜੈਕਟ ਵਜੋਂ ਪਹਿਲਾਂ ਹੀ ਮੁਹੱਈਆ ਕਰਵਾਈ ਜਾ ਰਹੀ ਹੈ।

ਬੱਸ ਦੀ ਸਹੂਲਤ ਨਾ ਹੋਣ ਕਾਰਨ ਕਈ ਬੱਚਿਆਂ ਨੇ ਨਹੀਂ ਲਿਆ ਸੀ ਦਾਖਲਾ

ਸਕੂਲ ਆਫ਼ ਐਮੀਨੈਂਸ ਵਿਚ ਟਰਾਂਸਪੋਰਟ ਦੀ ਸਹੂਲਤ ਨਾ ਹੋਣ ਕਾਰਨ ਕੁੱਝ ਵਿਦਿਆਰਥੀਆਂ ਨੇ ਦਾਖ਼ਲਾ ਨਹੀਂ ਲਿਆ। ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਜੇਕਰ ਉਨ੍ਹਾਂ ਸਕੂਲਾਂ ਵਿਚ ਟਰਾਂਸਪੋਰਟ ਦੀ ਸਹੂਲਤ ਸ਼ੁਰੂ ਕਰ ਦਿਤੀ ਜਾਵੇ ਤਾਂ ਬੱਚੇ ਦਾਖ਼ਲਾ ਲੈਣ ਲਈ ਉਤਸ਼ਾਹਤ ਹੋਣਗੇ। ਇਸ ਵੇਲੇ ਕਈ ਪਿੰਡਾਂ ਵਿਚ ਸਰਕਾਰੀ ਆਵਾਜਾਈ ਦੀਆਂ ਸਹੂਲਤਾਂ ਉਪਲਬਧ ਨਹੀਂ ਹਨ ਅਤੇ ਸਰਕਾਰੀ ਬੱਸਾਂ ਦਾ ਸਮਾਂ ਵੀ ਸਕੂਲਾਂ ਦੇ ਸਮੇਂ ਨਾਲ ਮੇਲ ਨਹੀਂ ਖਾਂਦਾ।

ਇਸ ਦੇ ਨਾਲ ਹੀ ਜ਼ਿਆਦਾਤਰ ਲੜਕੀਆਂ ਟਰਾਂਸਪੋਰਟ ਦੀ ਸਹੂਲਤ ਨਾ ਹੋਣ ਕਾਰਨ ਸਿੱਖਿਆ ਹਾਸਲ ਕਰਨ ਤੋਂ ਵੀ ਅਸਮਰੱਥ ਹਨ। ਸਕੂਲ ਆਫ਼ ਐਮੀਨੈਂਸ ਵਿਚ ਟਰਾਂਸਪੋਰਟ ਸਹੂਲਤਾਂ ਸ਼ੁਰੂ ਕਰਨ ਲਈ ਕਮੇਟੀ ਵਿਚ ਡਾਇਰੈਕਟ ਜਨਰਲ ਸਕੂਲ ਐਜੂਕੇਸ਼ਨ (ਚੇਅਰਪਰਸਨ), ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਦੇ ਨਾਲ-ਨਾਲ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਕਮੇਟੀ ਵਿਚ ਬਲਾਕ ਪੱਧਰ ’ਤੇ ਵੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਜਲੰਧਰ ਦੇ 5 ਸਕੂਲਾਂ ਦੀਆਂ 2000 ਵਿਦਿਆਰਥਣਾਂ ਨੂੰ ਮਿਲੇਗੀ ਸਹੂਲਤ

ਜਲੰਧਰ ਜ਼ਿਲ੍ਹੇ ਦੇ ਨਕੋਦਰ, ਫਿਲੌਰ ਅਤੇ ਆਦਮਪੁਰ ਦੀਆਂ ਲੜਕੀਆਂ ਨੂੰ ਵੀ ਇਹ ਸਹੂਲਤ ਮਿਲੇਗੀ। ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦਾ ਕਹਿਣਾ ਹੈ ਕਿ ਅਸੀਂ 2000 ਵਿਦਿਆਰਥਣਾਂ ਲਈ ਰੂਟ ਪਲਾਨ ਤਿਆਰ ਕਰਕੇ ਬਲਾਕ ਪੱਧਰੀ ਕਮੇਟੀ ਨੂੰ ਭੇਜ ਦਿਤਾ ਹੈ। ਸਰਕਾਰ ਤੋਂ ਮਨਜ਼ੂਰੀ ਮਿਲਦੇ ਹੀ ਇਹ ਸਹੂਲਤ ਸ਼ੁਰੂ ਕਰ ਦਿਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement