
Gurdaspur News: ਸਵਾਰੀਆਂ ਨੂੰ ਲੱਗੀਆਂ ਮਾਮੂਲੀ ਸੱਟਾਂ
Dhariwal Accident Gurdaspur News: ਗੁਰਦਾਸਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਧਾਰੀਵਾਲ ਵਿਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਦਰਖਤ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਇੱਕ ਨਿਜੀ ਕੰਪਨੀ ਦੀ ਬੱਸ ਨੂੰ ਬਚਾਉਂਦੇ ਸਮੇਂ ਪੰਜਾਬ ਰੋਡਵੇਜ਼ ਦੀ ਬੱਸ ਦਰਖਤ ਨਾਲ ਟਕਰਾ ਗਈ।
ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਦੀ ਸੂਝ ਬੂਝ ਨਾਲ ਸਵਾਰੀਆਂ ਬਾਲ ਬਾਲ ਬਚ ਗਈਆਂ। ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਥਾਣਾ ਧਾਰੀਵਾਲ ਦੀ ਐਸਐਚਓ ਬਲਜੀਤ ਕੌਰ ਨੇ ਕਿਹਾ ਕਿ ਦੋ ਤੋਂ ਤਿੰਨ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਉਹਨਾਂ ਨੂੰ ਫਸਟ ਏਡ ਦੇ ਕੇ ਭੇਜ ਦਿੱਤਾ ਗਿਆ ਅਤੇ ਇਸ ਘਟਨਾ ਵਿੱਚ ਸਰਕਾਰੀ ਬੱਸ ਦਾ ਨੁਕਸਾਨ ਹੋਇਆ ਹੈ ਪਰ ਕਿਸੇ ਵੀ ਸਵਾਰੀ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।