
ਅੰਬਾਲਾ ਜ਼ਿਲ੍ਹੇ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ 8 ਕਿਲੋਮੀਟਰ ਦੇ ਘੇਰੇ 'ਚ 3 ਦਿਨ ਡਰਾਈ ਡੇਅ ਘੋਸ਼ਿਤ ਕੀਤਾ ਗਿਆ
Haryana Elections 2024 : ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਨੇ ਅੰਬਾਲਾ ਜ਼ਿਲ੍ਹੇ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ 8 ਕਿਲੋਮੀਟਰ ਦੇ ਘੇਰੇ ਵਿੱਚ 3 ਅਕਤੂਬਰ ਸ਼ਾਮ 6 ਵਜੇ ਤੋਂ 5 ਅਕਤੂਬਰ ਸ਼ਾਮ 5 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਹੈ। ਇਸ ਦੇ ਨਾਲ ਹੀ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ 2024 ਨੂੰ ਨਤੀਜਿਆਂ ਦੇ ਐਲਾਨ ਤੱਕ ਡਰਾਈ ਡੇਅ ਰਹੇਗਾ।
ਇਸ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਅਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਰਹੇਗੀ। ਕਿਸੇ ਵੀ ਸ਼ਰਾਬ ਦੇ ਠੇਕੇ, ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ 'ਤੇ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਸਥਾਨਾਂ ਆਦਿ ਵਿੱਚ ਸ਼ਰਾਬ ਵੇਚਣਾ, ਵਰਤਣਾ, ਪੀਣਾ, ਪਰੋਸਣਾ ,ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਪ੍ਰਯੋਗ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ।
ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਹਰਿਆਣਾ 'ਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।