Mandi Gobindgarh Murder News: ਕਾਂਗਰਸੀ ਆਗੂ ਦੇ ਮੁੰਡੇ ਦਾ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ

By : GAGANDEEP

Published : Oct 3, 2024, 11:38 am IST
Updated : Oct 3, 2024, 8:57 pm IST
SHARE ARTICLE
Mandi Gobindgarh Murder Newsin punjabi
Mandi Gobindgarh Murder Newsin punjabi

Mandi Gobindgarh Murder News: 4 ਮੁਲਜ਼ਮਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Mandi Gobindgarh Murder Newsin punjabi : ਮੰਡੀ ਗੋਬਿੰਦਗੜ੍ਹ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਤਰਨਜੀਤ ਤਰਨੀ ਦਾ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।  4 ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। 

ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਤਰਨਜੀਤ ਆਪਣੀ ਕਾਰ ਵਿਚ ਪਿੰਡ ਬਦੀਨਪੁਰ ਨਜ਼ਦੀਕ ਵਾਪਸ ਆ ਰਿਹਾ ਸੀ ਤਾਂ ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਵਿਅਕਤੀਆਂ ਨੇ ਉਸ 'ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਅਤੇ ਉਸ ਦੇ ਆਸ-ਪਾਸ ਇਲਾਕੇ ਦੇ ਵਿੱਚ ਹੋ ਰਹੀਆਂ ਲੁੱਟ ਖੋਹ ਅਤੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਦੋ ਕੁ ਸਾਲ ਪਹਿਲਾਂ ਮੇਰੇ ਮੁੰਡੇ ਕੋਲ ਕੁਝ ਬੰਦੇ ਆਉਂਦੇ ਸੀ ਜਿਨ੍ਹਾਂ ਨੂੰ ਬੰਦ ਕਰ ਦਿੱਤਾ ਉਸ ਬਾਅਦ ਉਹ ਖੁੰਦਕ ਵੱਧਦੀ ਗਈ।  ਉਨ੍ਹਾਂ ਨੇ ਕਿਹਾ ਹੈ ਕਿ ਮੇਰਾ ਲੜਕਾ ਤਰਨਜੀਤ ਸਿੰਘ  2 ਅਕਤੂਬਰ ਨੂੰ ਆਪਣੇ ਦੋਸਤ ਨੂੰ ਮਿਲਣ ਲਈ ਜਦੋਂ ਪਿੰਡ ਬਦਨਪੁਰ ਗਿਆ ਤਾਂ ਉਕਤ ਵਿਅਕਤੀਆਂ ਕਾਰ ਵਿੱਚ ਆ ਕੇ ਉਸ ਦੇ ਲੜਕੇ ਤਰਨਜੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਉਥੋਂ ਭੱਜ ਗਏ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਪ੍ਰਸਾਸ਼ਨ ਤੋਂ ਇਨਸਾਫ਼ ਦੀ ਮੰਗ ਕਰਦਾ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਗੈਂਗਸਟਰਾਂ ਨੂੰ ਖਤਮ ਕਰਨਾ ਚਾਹੀਦਾ ਹੈ ।

ਮੰਡੀ ਗੋਬਿੰਦਗੜ੍ਹ ਥਾਣੇ ਦੇ ਇੰਚਾਰਜ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਧੀਰਜ, ਪ੍ਰਿੰਸ, ਗੱਗੀ, ਸੰਦੀਪ ਸਿੰਘ ਅਤੇ ਤਿਤਲੀ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement