ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਕੀਤਾ ਅਤਿਆਧੁਨਿਕ,ਪੰਜਾਬ ਪੁਲਿਸ ਨੂੰ ਦੇਸ਼ ਦੀਆਂ ਨੰਬਰ 1 ਗੱਡੀਆਂ ਕੀਤੀਆਂ ਪ੍ਰਦਾਨ

By : BALJINDERK

Published : Oct 3, 2024, 1:54 pm IST
Updated : Oct 3, 2024, 3:02 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ ਗੱਡੀਆਂ ਨੂੰ ਹਰੀ ਝੰਡੀ ਦਿੰਦੇ ਹੋਏ
ਮੁੱਖ ਮੰਤਰੀ ਭਗਵੰਤ ਮਾਨ ਗੱਡੀਆਂ ਨੂੰ ਹਰੀ ਝੰਡੀ ਦਿੰਦੇ ਹੋਏ

ਕੈਮਰੇ, ਨਵੇਂ ਹਥਿਆਰ, ਨਵੀਂਆਂ ਗੱਡੀਆਂ ਨਾਲ ਆਮ ਲੋਕਾਂ ਦੀ ਸੁਰੱਖਿਆ ਕੀਤੀ ਪੁਖਤਾ

 ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿਚ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਆਧੁਨਿਕ ਸਮੇਂ ਦੀ ਲੋੜ ਮੁਤਾਬਿਕ ਪੰਜਾਬ ਪੁਲਿਸ ਨੂੰ ਨਵੇਂ ਹਥਿਆਰ, ਬਾਡੀ ਕੈਮਰੇ, ਨਵੀਆਂ ਗੱਡੀਆਂ ਨਾਲ ਲੈਸ ਕੀਤਾ ਗਿਆ ਹੈ।  ਮਾਨ ਸਰਕਾਰ ਨੇ ਪੰਜਾਬ ਪੁਲਿਸ ਦੇ ਬੇੜੇ ਵਿੱਚ ਨਵੀਆਂ EVR ਗੱਡੀਆਂ ਸ਼ਾਮਲ ਕੀਤੀਆਂ ਹਨ।

ਜਿਹਨਾਂ ਵਿੱਚ ਅਰਟਿਗਾ ਅਤੇ ਮਾਰੂਤੀ ਕਾਰਾਂ ਸ਼ਾਮਲ ਹਨ। ਮਾਰੂਤੀ ਕਾਰਾਂ ਨੂੰ ਛੋਟੀਆਂ ਗਲੀਆਂ ਵਿਚੋਂ ਲੰਘਾਉਣਾ ਆਸਾਨ ਹੁੰਦਾ ਹੈ। ਜਿਸ ਕਰਕੇ ਇਹਨਾਂ ਨੂੰ ਪੰਜਾਬ ਪੁਲਿਸ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਿਸ ਨੂੰ ਆਧੁਨਿਕ ਹਥਿਆਰਾਂ ਨਾਲ ਵੀ ਲੈਸ ਕੀਤਾ ਗਿਆ ਹੈ ਤਾਂ ਕਿ ਪੁਲਿਸ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦੇਵੇ।

ਭਗਵੰਤ ਸਿੰਘ ਮਾਨ ਸਰਕਾਰ ਨੇ ਸੜਕ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਫੋਰਸ ਦਾ ਗਠਨ ਕੀਤਾ ਹੈ। ਸੂਬੇ ਵਿੱਚ ਹਰ ਸਾਲ ਸੜਕ ਹਾਦਸਿਆਂ ’ਚ ਜਾਨ ਵਾਲੀਆਂ ਤਕਰੀਬਨ ਤਿੰਨ ਹਜ਼ਾਰ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾਈ।

ਸੜਕ ਸੁਰੱਖਿਆ ਫੋਰਸ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਸੜਕ ਫੋਰਸ ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਡਿਊਟੀ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਰਹੇ ਹਨ। ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ। 

ਪੰਜਾਬ ਸਰਕਾਰ ਵੱਲੋਂ ਲੁਧਿਆਣੇ ਜ਼ਿਲ੍ਹੇ ਵਿਚ ਸੀਸੀਟੀਵੀ ਕੈਮਰੇ, ਨਵੀਆਂ ਗੱਡੀਆਂ, ਬਾਡੀ ਕੈਮਰੇ ਅਤੇ ਹੋਰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਜਿਸ ਨਾਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ।  ਪੰਜਾਬ ਵਿਚ ਗੈਂਗਸਟਰਾਂ, ਨਸ਼ਾ ਤਸਕਰਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਕੋਲ ਆਧੁਨਿਕ ਹਥਿਆਰ ਮੁਹੱਈਆਂ ਵੀ ਕਰਵਾਏ ਗਏ ਹਨ। 

ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਸਰਹੱਦ ਉਤੇ ਹੋ ਰਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀਐਸਐਫ ਨਾਲ ਸਾਂਝੇ ਮੁਹਿੰਮ ਚਲਾਈਆਂ ਗਈਆਂ ਹਨ। ਡਰੋਨ ਰਾਹੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਅਹਿਮ ਯੋਗਦਾਨ ਪਾ ਰਹੀ ਹੈ। ਪਿਛਲੇ ਸਾਲ 2023 ਵਿਚ 107 ਡਰੋਨ ਸਾਂਝੇ ਆਪਰੇਸ਼ਨ ਵਿਚ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਹਾਈਟੈਕ ਅਤੇ ਹੋਰ ਵੀ ਐਕਟਿਵ ਬਣਾਉਣ ਲਈ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

(For more news apart from Number 1 vehicles of the country have been provided to the Punjab Police News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement