Rail Roko Andolan: ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉੱਤੇ ਰੋਕੀਆਂ ਰੇਲਾਂ
Published : Oct 3, 2024, 1:52 pm IST
Updated : Oct 3, 2024, 1:52 pm IST
SHARE ARTICLE
Rail Roko Andolan: Farmers have stopped trains at various places in Punjab due to their demands
Rail Roko Andolan: Farmers have stopped trains at various places in Punjab due to their demands

ਐੱਮਐੱਸਪੀ ’ਤੇ ਕਾਨੂੰਨੀ ਗਰੰਟੀ ਸਣੇ 12 ਹੋਰਨਾਂ ਹੱਕੀ ਮੰਗਾਂ

Rail Roko Andolan:  ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਰੇਲ ਰੋਕਣ ਦਾ ਐਲਾਨ ਕੀਤਾ ਸੀ । ਇਸ ਨੂੰ ਲੈ ਕੇ ਹੀ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉਤੇ ਰੇਲਾਂ ਰੋਕੀਆਂ ਗਈਆ ਹਨ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ।

ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਰੇਲਾਂ ਰੋਕੀਆਂ। ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੀ ਹੜਤਾਲ 12:30 ਤੋਂ 2:30 ਵਜੇ ਤੱਕ ਹੈ ਅਤੇ ਰੇਲਵੇ ਟਰੈਕ 'ਤੇ ਜਾਮ ਲਗਾ ਦਿੱਤਾ ਹੈ।ਕਿਸਾਨਾਂ ਦੀ ਐੱਮਐੱਸਪੀ ’ਤੇ ਕਾਨੂੰਨੀ ਗਰੰਟੀ ਸਣੇ 12 ਹੋਰਨਾਂ ਹੱਕੀ ਮੰਗਾਂ ਨੂੰ ਵੀ ਕੇਂਦਰ ਸਰਕਾਰ ਨੇ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਿਕ ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਸੰਗਠਨ ਦੇ ਬੈਨਰ ਹੇਠ ਕੀਤਾ ਜਾਵੇਗਾ। ਅਜਿਹੇ 'ਚ ਟਰੇਨਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੜਤਾਲ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ ਅਤੇ ਜੰਮੂ ਮਾਰਗ ਪ੍ਰਭਾਵਿਤ ਰਹਿਣਗੇ।ਇਸ ਸਬੰਧੀ ਫ਼ਿਰੋਜ਼ਪੁਰ ਡਿਵੀਜ਼ਨ ਅਤੇ ਅੰਬਾਲਾ ਡਿਵੀਜ਼ਨ ਨੇ 2 ਘੰਟੇ ਦੇ ਬੰਦ ਕਾਰਨ ਰੇਲ ਗੱਡੀਆਂ ਨੂੰ ਰੱਦ ਕਰਨ ਅਤੇ ਸ਼ਾਰਟ ਟਰਮੀਨੇਟ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਸ਼ੰਭੂ ਬਾਰਡਰ 'ਤੇ ਰੇਲ ਰੋਕੋ ਪ੍ਰਦਰਸ਼ਨ ਵੀ ਕਰਨਗੇ। ਇਸ ਅੰਦੋਲਨ ਰਾਹੀਂ ਉਹ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਹੋਏ ਕਿਸਾਨਾਂ ਦੇ ਕਤਲ ਦੇ ਮਾਮਲੇ 'ਚ ਇਨਸਾਫ਼, ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਵਰਗੀਆਂ ਮੁੱਖ ਮੰਗਾਂ ਸਰਕਾਰ ਤੋਂ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement