ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ
Published : Oct 3, 2024, 8:43 pm IST
Updated : Oct 3, 2024, 8:43 pm IST
SHARE ARTICLE
The selection process of primary teachers to train in Finland is complete: Harjot Singh Bains
The selection process of primary teachers to train in Finland is complete: Harjot Singh Bains

ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ  ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ।ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement