
ਪੁਲਿਸ ਨੇ ਸ਼ੁਰੂ ਕੀਤੀ ਜਾਂਚ
Ludhiana News : ਲੁਧਿਆਣਾ 'ਚ ਵੀਰਵਾਰ ਸਵੇਰੇ ਸਾਊਥ ਸਿਟੀ ਨਹਿਰ ਨੇੜੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ 'ਚ ਇਕ ਔਰਤ ਸਮੇਤ ਦੋ ਲੋਕ ਜ਼ਖਮੀ ਵੀ ਹੋਏ ਹਨ।
ਘਟਨਾ ਵੀਰਵਾਰ ਸਵੇਰੇ ਦੀ ਦੱਸੀ ਜਾ ਰਹੀ ਹੈ, ਜੋ ਕਿ ਸਾਊਥ ਸਿਟੀ ਨਹਿਰ ਦੇ ਕੋਲ ਹੈ। ਇਹ ਟੱਕਰ ਕਰੇਟਾ ਅਤੇ ਸਵਿਫਟ ਕਾਰ ਵਿਚਾਲੇ ਹੋਈ। ਜਿਸ ਵਿੱਚ ਕਰੇਟਾ ਕਾਰ ਨੂੰ ਸਾਹਮਣੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਸ਼ਹਿਰ ਵੱਲੋਂ ਆ ਰਹੀ ਸਵਿਫਟ ਕਾਰ ਨੇ ਕਰੇਟਾ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਕਰੇਟਾ ਕਾਰ ਚਾਲਕ ਕਾਰ ਨੂੰ ਇਕ ਹੋਟਲ ਤੋਂ ਸਾਊਥ ਸਿਟੀ ਰੋਡ ਵੱਲ ਲਿਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਸਵਿਫਟ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਟੱਕਰ ਤੋਂ ਬਾਅਦ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਹਾਦਸੇ ਵਿੱਚ ਮਾਹਲਾ ਸਮੇਤ ਦੋ ਵਿਅਕਤੀ ਜ਼ਖ਼ਮੀ ਵੀ ਹੋ ਗਏ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।