
ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੁਕਮ ਜਾਰੀ
ਜਲੰਧਰ: ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਮਿਤੀ 06.10.2025 ਅਤੇ ਮਿਤੀ 07.10.2025 ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਪ੍ਰਗਟ ਉਤਸਵ ਸਬੰਧੀ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਬੰਧੀ 6 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਸਕੂਲਾਂ, ਕਾਲਜਾਂ ਤੇ ਆਈ.ਟੀ.ਆਈਜ਼ ’ਚ ਛੁੱਟੀ ਦਾ ਐਲਾਨ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਮਿਤੀ 06.10.2025 ਨੂੰ 2 ਵਜੇ ਦੁਪਹਿਰ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਕਪੂਰਥਲਾ ਤੇ ਫਗਵਾੜਾ ਵਿਖੇ ਸ਼ੋਭਾ ਯਾਤਰਾ ਦੇ ਰੂਟ ’ਤੇ ਮੀਟ/ਮੱਛੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਜ਼ਿਲਾ ਮੈਜਿਸਟਰੇਟ ਕਪੂਰਥਲਾ ਸ਼੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ 04-10-2025 ਨੂੰ ਸਬ ਡਵੀਜਨ ਕਪੂਰਥਲਾ ਅਤੇ ਮਿਤੀ 06-10-2025 ਨੂੰ ਸਬ ਡਵੀਜਨ ਫਗਵਾੜਾ ਵਿਖੇ ਸ਼ੋਭਾਯਾਤਰਾ ਦੌਰਾਨ ਸ਼ੋਭਾਯਾਤਰਾ ਦੇ ਰੂਟ ‘ਤੇ ਮੀਟ/ਮੱਛੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਉਤਸਵ ਮਿਤੀ 07-10-2025 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਸਬ ਡਵੀਜਨ ਕਪੂਰਥਲਾ ਵਿੱਚ ਮਿਤੀ 04-10-2025 ਨੂੰ ਅਤੇ ਸਬ ਡਵੀਜਨ ਫਗਵਾੜਾ ਵਿੱਚ ਮਿਤੀ 06-10-2025 ਨੂੰ ਸ਼ੋਭਾਯਾਤਰਾ ਸਜਾਈਆਂ ਜਾਣੀਆਂ ਹਨ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ,ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸਬ ਡਵੀਜਨ ਕਪੂਰਥਲਾ ਅਤੇ ਫਗਵਾੜਾ ਵਿੱਚ ਸ਼ੋਭਾਯਾਤਰਾ ਦੌਰਾਨ ਸੋਭਾਯਾਤਰਾ ਦੇ ਰੂਟ ‘ਤੇ ਪੈਂਦੀਆਂ ਮੀਟ/ਮੱਛੀ ਅਤੇ ਸਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ।