Dasuha News: ਲਾਇਸੈਂਸੀ ਰਾਈਫਲ ਨੂੰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਸਾਬਕਾ ਫ਼ੌਜੀ ਦੀ ਮੌਤ
Published : Oct 3, 2025, 6:43 am IST
Updated : Oct 3, 2025, 6:43 am IST
SHARE ARTICLE
Former soldier Death Dasuha News
Former soldier Death Dasuha News

Dasuha News: ਕੁਲਵਿੰਦਰ ਸਿੰਘ ਜਲੰਧਰ ਵਿਖੇ ਬੈਂਕ ਵਿੱਚ ਨੌਕਰੀ ਕਰਦਾ ਸੀ ਅਤੇ ਦੁਸਹਿਰੇ ਦੇ ਤਿਉਹਾਰ ਦੀ ਛੁੱਟੀ ਕਰਕੇ ਉਹ ਘਰ ਆਇਆ ਸੀ

 Former soldier Death Dasuha News: ਦਸੂਹਾ ਵਿਖੇ ਦਸ਼ਮੇਸ਼ ਨਗਰ ਵਾਰਡ ਨੰ.5 ਵਿਖੇ ਇਕ ਘਰ ਵਿਚ ਦੁਸਹਿਰੇ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਇਥੇ ਇਕ ਸਾਬਕਾ ਫ਼ੌਜੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸਾਬਕਾ ਫ਼ੌਜੀ ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਆਪਣੀ 12 ਬੋਰ ਦੀ ਲਾਇਸੈਂਸੀ ਰਾਈਫਲ ਨੁੰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ.ਐੱਸ.ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਸਾਰ ਹੀ ਥਾਣਾ ਮੁਖੀ ਦਸੂਹਾ ਬਲਜਿੰਦਰ ਸਿੰਘ ਮੱਲੀ ਸਮੇਤ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਉਨਾਂ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਦੀ ਪਤਨੀ ਪਰਮਜੀਤ ਕੌਰ ਨੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਕੁਲਵਿੰਦਰ ਸਿੰਘ ਜਲੰਧਰ ਵਿਖੇ ਬੈਂਕ ਵਿੱਚ ਨੌਕਰੀ ਕਰਦਾ ਸੀ ਅਤੇ ਦੁਸਹਿਰੇ ਦੇ ਤਿਉਹਾਰ ਦੀ ਛੁੱਟੀ ਕਰਕੇ ਉਹ ਘਰ ਆਇਆ ਸੀ ਅਤੇ ਅਚਾਨਕ ਰਾਈਫਲ ਨੁੰ ਸਾਫ਼ ਕਰਦਿਆ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

 ਜਾਂਚ ਅਧਿਕਾਰੀ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਲਾਸ਼ ਨੁੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਦੇ ਲਾਸ਼ ਘਰ ਵਿੱਚ ਪਹੁੰਚਾਇਆ ਗਿਆ ਹੈ ਅਤੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement