ਖ਼ਬਰਾਂ |

ਤਾਜ਼ਾ |

ਭਾਜਪਾ ਐਮ.ਪੀ. ਰਾਮਵੀਰ ਸਿੰਘ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਕੀਤੀ ਖਿਮਾ ਜਾਚਨਾ
Published : Oct 3, 2026, 4:58 pm IST
Updated : Oct 3, 2026, 4:58 pm IST
SHARE ARTICLE
BJP MP Ramvir Singh Bidhuri visited Sri Akal Takht Sahib and sought forgiveness.
BJP MP Ramvir Singh Bidhuri visited Sri Akal Takht Sahib and sought forgiveness.

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਅਫ਼ਸੋਸ ਲਈ ਜਾਣ ’ਤੇ ਮੰਗੀ ਮੁਆਫ਼ੀ

ਅੰਮ੍ਰਿਤਸਰ : ਦਿੱਲੀ ਤੋਂ ਭਾਜਪਾ ਦੇ ਸਾਂਸਦ ਰਾਮਵੀਰ ਸਿੰਘ ਬਿਧੂੜੀ ਜੋ ਬੀਤੇ ਦਿਨੀਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਅਫ਼ਸੋਸ ਲਈ ਗਏ ਸਨ ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਕਰਨ ਪੁੱਜੇ। ਇਸ ਤੋਂ ਪਹਿਲਾਂ ਬਿਧੂੜੀ ਵੱਲੋਂ 5 ਸਤੰਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਖਿਮਾ ਜਾਚਨਾ ਭੇਜੀ ਗਈ ਸੀ। ਅੱਜ ਸ੍ਰੀ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਪਾਸੋਂ ਖਿਮਾ ਜਾਚਨਾ ਕੀਤੀ ਹੈ। ਉਪਰੰਤ ਉਹ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੇ ਤੇ ਆਪਣਾ ਖਿਮਾ ਜਾਚਨਾ ਪੱਤਰ ਸੌਂਪਿਆ ਤੇ ਪੱਖ ਰੱਖਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਸਾਂਸਦ ਰਾਮਵੀਰ ਸਿੰਘ ਬਿਧੂੜੀ ਨੇ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਕੀਤੀ ਹੈ। 

ਆਪਣੀ ਖਿਮਾ ਜਾਚਨਾ ਵਿੱਚ ਬਿਧੂੜੀ ਨੇ ਕਿਹਾ ਕਿ ਉਹ ਹਮੇਸ਼ਾ ਸੱਜਣ ਕੁਮਾਰ ਦੇ ਵਿਰੋਧ ਵਿੱਚ ਸਿੱਖ ਕਤਲੇਆਮ ਦੇ ਦੋਸ਼ੀ ਹੋਣ ਕਰਕੇ ਬੋਲਦੇ ਰਹੇ ਹਨ । ਉਨ੍ਹਾਂ ਮੰਨਿਆ ਕਿ ਅਜਿਹੇ ਬੰਦੇ ਦੇ ਅਫ਼ਸੋਸ ਉੱਤੇ ਜਾਣਾ ਵੀ ਪਾਪ ਹੈ ਜਿਸ ਨੇ ਸਿੱਖ ਕਤਲੇਆਮ ਵਿੱਚ ਹਿੱਸਾ ਪਾਇਆ ਹੋਵੇ।  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹੋਰ ਵੀ ਕਈ ਸਿਆਸੀ ਆਗੂ ਖ਼ਾਸਕਰ ਕਾਂਗਰਸ ਪਾਰਟੀ ਨਾਲ ਸਬੰਧਤ ਉੱਥੇ ਗਏ ਸਨ, ਉਨ੍ਹਾਂ ਨੂੰ ਵੀ ਬਿਧੂੜੀ ਦੀ ਖਿਮਾ ਜਾਚਨਾ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਹਾਜ਼ਰ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ CM Bhagwant Mann ਦੀ ਅਹਿਮ ਮੀਟਿੰਗ, ਤਸਵੀਰਾਂ ਆਈਆਂ ਸਾਹਮਣੇ

06 Oct 2026 2:58 PM

ਪੱਥਰਾਂ 'ਚ ਜਾਨ ਪਾਉਣ ਵਾਲਾ ਕਲਾਕਾਰ ! ਮੂਰਤਾਂ ਦੇਖ ਕੇ ਤੁਸੀਂ ਵੀ ਕਹੋਗੇ—‘ਇਹ ਬੋਲ ਕਿਉਂ..

06 Oct 2026 2:56 PM
Advertisement