ਖ਼ਬਰਾਂ |

ਤਾਜ਼ਾ |

ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬੇ ਦੇ ਗੁਰਦੁਆਰਾ ਸਾਹਿਬ ਦਾ ਮਾਮਲਾ ਗਰਮਾਇਆ 
Published : Oct 3, 2026, 9:11 pm IST
Updated : Oct 3, 2026, 9:11 pm IST
SHARE ARTICLE
The issue concerning the Gurdwara Sahib in Kubbe village, Barnala district, has heated up.
The issue concerning the Gurdwara Sahib in Kubbe village, Barnala district, has heated up.

ਕੁਝ ਵਿਅਕਤੀਆਂ ਨੇ ਗੁਰੂਘਰ ਦੇ ਗ੍ਰੰਥੀ ਦੀ ਕੀਤੀ ਕੁੱਟਮਾਰ

ਬਰਨਾਲਾ : ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਕੁੱਬੇ ਦੇ ਗੁਰਦੁਆਰਾ ਸਾਹਿਬ ਦਾ ਮਾਮਲਾ ਲਗਾਤਾਰ ਗਰਮਾਉਂਦਾ ਨਜ਼ਰ ਆ ਰਿਹਾ ਹੈ ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਗੁਰਦੁਆਰਾ ਸਾਹਿਬ ਦੀ ਕਰੋੜਾਂ ਰੁਪਏ ਦੀ ਅਨਾਜ ਮੰਡੀ ਵਾਲੀ ਜਮੀਨ ਮਾਮਲੇ ਨੂੰ ਲੈ ਕੇ ਮਾਮਲਾ ਚੱਲ ਰਿਹਾ ਹੈ। ਜਿੱਥੇ ਗੁਰਦੁਆਰਾ ਸਾਹਿਬ ਅੰਦਰ ਚੱਲ ਰਹੇ ਪਾਠ ਵਿੱਚ ਵਿਘਨ ਪਾਇਆ ਉੱਥੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਸਮੇਤ ਹੋਰ ਵਿਅਕਤੀ ਦੀ ਵੀ ਕੁੱਟਮਾਰ ਕੀਤੀ ਗਈ ਹੈ। ਜੋ ਹਸਪਤਾਲ ਵਿੱਚ ਦਾਖਲ ਹਨ। ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਗੁਰਥੜੀ ਵੱਲੋਂ ਪਿਛਲੇ 30 ਸਾਲਾਂ ਤੋਂ ਗੁਰੂ ਘਰ ਦੀ ਸੇਵਾ, ਬੱਚਿਆਂ ਨੂੰ ਧਾਰਮਿਕ ਸਿੱਖਿਆ,ਕੀਰਤਨ ਸਮੇਤ ਧਾਰਮਿਕ ਪ੍ਰਚਾਰ ਕੀਤਾ ਜਾ ਰਿਹਾ ਹੈ। ਪਿੰਡ ਦੇ ਲੋਕਾਂ ਨੇ ਹੀ ਬਾਬਾ ਬੂਟਾ ਸਿੰਘ ਗੁਰਥੜੀ ਨੂੰ 1996 ਵਿੱਚ ਗੁਰੂ ਘਰ ਦੀ ਸੇਵਾ ਲਈ ਪਿੰਡ ਵਾਸੀ ਲੈ ਆਏ ਸਨ। ਜਿੱਥੇ 1999 ਤੋਂ ਪਿੰਡ ਦੇ ਲੋਕਾਂ ਨੇ ਬਾਬਾ ਬੂਟਾ ਸਿੰਘ ਗੁਰਥੜੀ ਨੂੰ ਗੁਰੂ ਘਰ ਵਿੱਚ ਵੱਡੀ ਜਿੰਮੇਦਾਰੀ ਸੌਂਪੀ ਸੀ।

ਜਿਸ ਤੋਂ ਬਾਅਦ ਹੁਣ ਤੱਕ ਪਿਛਲੇ 30 ਸਾਲਾਂ ਤੋਂ ਬਾਬਾ ਬੂਟਾ ਸਿੰਘ ਗੁਰਥੜੀ ਜਿੱਥੇ ਧਾਰਮਿਕ ਕਥਾ, ਕੀਰਤਨ ਅਤੇ ਧਾਰਮਿਕ ਸਿੱਖਿਆ ਦੇ ਨਾਲ ਧਾਰਮਿਕ ਪ੍ਰਚਾਰਕ ਹਨ, ਜਿਨ੍ਹਾਂ ਨੇ ਪਿੰਡ ਦੇ ਗੁਰੂ ਘਰ ਵਿੱਚ ਦਿਨ ਰਾਤ ਮਿਹਨਤ ਕਰਕੇ ਸੇਵਾ ਕੀਤੀ ਉੱਥੇ ਹੁਣ ਤੱਕ ਸੈਂਕੜੇ ਕਿਹੜੇ ਵਿਦਿਆਰਥੀ ਨੂੰ ਧਾਰਮਿਕ ਸਿੱਖਿਆ ਵੀ ਪ੍ਰਦਾਨ ਕਰ ਚੁੱਕੇ ਹਨ।  ਪਰ ਮਾਮਲਾ ਇਸ ਤਰ੍ਹਾਂ ਗਰਮਾ ਗਿਆ ਕਿ ਪਿੰਡ ਦੇ ਕੁੱਝ ਵਿਅਕਤੀ ਗੁਰਦੁਆਰਾ ਸਾਹਿਬ ਦੀ ਅਨਾਜ ਮੰਡੀ ਵਾਲੀ ਕਰੋੜਾਂ ਰੁਪਏ ਦੀ ਜ਼ਮੀਨ ਤੇ ਕਬਜ਼ਾ ਕਰਨਾ ਚਾਹੁੰਦੇ ਹਨ,ਪਰ ਬਾਬਾ ਬੂਟਾ ਸਿੰਘ ਗੁਰਥੜੀ ਸਮੇਤ ਪਿੰਡ ਦੇ ਲੋਕ ਉਸ ਦਾ ਵਿਰੋਧ ਕਰ ਰਹੇ ਹਨ। ਇਸ ਦੇ ਚੱਲਦਿਆਂ ਪਿੰਡ ਦੇ ਕੁਝ ਵਿਅਕਤੀ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਨੂੰ ਗੁਰੂ ਘਰ ਵਿੱਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੁੰਦੇ ਹਨ । ਜਿੱਥੇ ਇੱਕ ਕਮੇਟੀ ਵੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ । ਜਿਸ ਕਾਰਨ ਗੁਰੂ ਘਰ ਦਾ ਮਾਮਲਾ ਗਰਮਾਇਆ ਹੋਇਆ ਹੈ।  

ਜਿੱਥੇ ਪਿਛਲੇ ਦਿਨੀ ਗੁਰਦੁਆਰਾ ਸਾਹਿਬ ਵਿੱਚ ਰਹਿਰਾਸ ਸਾਹਿਬ ਜੀ ਦਾ ਪਾਠ ਕਰਨ ਸਮੇਂ ਗ੍ਰੰਥੀ ਸਾਹਿਬ ਦੇ ਅੱਗੇ ਲੱਗੇ ਸਪੀਕਰ ਮਾਈਕ ਨੂੰ ਇੱਕ ਔਰਤ ਸਮੇਤ ਸਾਥੀਆਂ ਵੱਲੋਂ ਖਿੱਚ ਲਿਆ ਗਿਆ ਅਤੇ ਚੱਲਦੇ ਪਾਠ ਵਿੱਚ ਵਿਘਨ ਪਾਇਆ ਗਿਆ। ਜਿਸ ਦੀ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਵੀ ਸਾਹਮਣੇ ਆਈ ਹੈ ਜਿੱਥੇ ਗ੍ਰੰਥੀ ਸਾਹਿਬ ਦੇ ਅੱਗਿਓਂ ਪਾਠ ਕਰਦੇ ਸਮੇਂ ਮਾਈਕ ਹਟਾ ਦਿੱਤਾ ਗਿਆ ਅਤੇ ਪੁਲਿਸ ਮੁਲਾਜ਼ਮ ਵੀ ਉਸ ਵੀਡੀਓ ਵਿੱਚ ਦਿਖਾਈ ਦੇ ਰਹੇ ਹਨ।  ਇੱਥੇ ਹੀ ਬਸ ਨਹੀਂ ਹੋਈ ਅਤੇ ਮਾਮਲਾ ਇੰਨਾ ਗਰਮਾ ਗਿਆ ਕਿ ਗੁਰਦੁਆਰਾ ਸਾਹਿਬ ਵਿੱਚ ਕੁਝ ਵਿਅਕਤੀ ਗ੍ਰੰਥੀ ਦੀ ਕੁੱਟਮਾਰ ਕਰਦੇ ਹੋਏ ਵੀ ਦਿਖਾਈ ਦੇ ਰਹੇ ਹਨ ਜਿਨਾਂ ਦੀ ਸਾਰੀ ਸੀ.ਸੀ.ਟੀ.ਵੀ ਵੀਡੀਓ ਵਿੱਚ ਕੈਦ ਹੋ ਗਈ। ਜਿਸ ਨੂੰ ਲੈ ਕੇ ਇੱਕ ਔਰਤ ਸਮੇਤ ਇੱਕ ਗ੍ਰੰਥੀ ਅਤੇ ਹੋਰ ਵਿਅਕਤੀ ਵੀ ਹਸਪਤਾਲ ਦਾਖਲ ਹਨ ਜੋ ਆਪਣਾ ਇਲਾਜ ਕਰਵਾ ਰਹੇ ਹਨ। 

ਗੁਰਦੁਆਰਾ ਸਾਹਿਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਧੱਕੇਸ਼ਾਹੀ ਨੂੰ ਲੈ ਕੇ ਹੁਣ ਪਿੰਡ ਦੇ ਕਈ ਲੋਕ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਗੁਰਥੜੀ ਦੇ ਹੱਕ ਵਿੱਚ ਆਏ ਹਨ। ਜਿਸ ਨੂੰ ਲੈ ਕੇ ਕੁੱਟਮਾਰ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਇਨਸਾਫ ਨਹੀਂ ਮਿਲ ਰਿਹਾ। ਗੁਰੂ ਘਰ ਵਿੱਚ ਹੋ ਰਹੀ ਧੱਕੇਸ਼ਾਹੀ ਨੂੰ ਲੈ ਕੇ ਅੱਜ ਪਿੰਡ ਕੁੱਬੇ ਵਿੱਚ ਪਿੰਡ ਵਾਸੀਆਂ ਦਾ ਵੱਡਾ ਇਕੱਠ ਹੋਇਆ ਜਿੱਥੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਗੁਰਥੜੀ ਵੱਲੋਂ ਇਕੱਠ ਨੂੰ ਸੰਬੋਧਨ ਕੀਤਾ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਜੀ.ਪੀ.ਸੀ. ਐਗਜੈਕਟਿਵ ਮੈਂਬਰ ਅਤੇ ਅਕਾਲੀ ਲੀਡਰਾਂ ਨੇ ਕਿਹਾ ਕਿ ਪੰਜਾਬ ਦੇ ਗੁਰੂ ਘਰਾਂ ਨੂੰ ਰਾਜਨੀਤਿਕ ਤੌਰ ’ਤੇ ਲਗਾਤਾਰ ਟਾਰਗੇਟ ਕੀਤਾ ਜਾ ਰਿਹਾ ਹੈ। ਬਾਬਾ ਬੂਟਾ ਸਿੰਘ ਪਿਛਲੇ 30 ਸਾਲਾਂ ਤੋਂ ਪਿੰਡ ਵਾਸੀਆਂ ਨੇ ਉਹਨਾਂ ਨੂੰ ਗੁਰੂ ਘਰ ਦੀ ਸੇਵਾ ਸੌਂਪੀ ਸੀ ਜਿਸ ਦੌਰਾਨ ਅੱਜ ਮੌਜੂਦਾ ਹਾਲਾਤ ਇਸ ਤਰ੍ਹਾਂ ਹਨ ਕਿ ਰਾਜਨੀਤਿਕ ਤੌਰ ਤੇ ਗੁਰੂ ਘਰ ਅੰਦਰ ਪਾਠ ਕਰਦੇ ਸਮੇਂ ਵਿਘਨ ਪਾਇਆ ਜਾ ਰਿਹਾ ਹੈ। ਗੁਰੂਘਰਾਂ ਦੀ ਮਾਣ ਮਰਿਆਦਾ ਨੂੰ ਢਾਅ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਮੌਜੂਦਾ ਸਰਕਾਰ ਦੇ ਰਾਜਨੀਤਿਕ ਲੀਡਰ ਲੱਗੇ ਹੋਏ ਹਨ। ਤਾਂ ਜੋ ਪਿੰਡਾਂ ਦਾ ਮਾਹੌਲ ਖਰਾਬ ਹੋ ਸਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਘਰ ਵਿੱਚ ਕਿਸੇ ਵੀ ਤਰ੍ਹਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇੱਕ ਪਾਸੇ ਸਰਕਾਰ ਗੁਰੂ ਘਰਾਂ ਅੰਦਰ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਕਾਨੂੰਨ ਬਣਾ ਰਹੀ ਹੈ ਪਰ ਦੂਜੇ ਪਾਸੇ ਜਾਣ ਬੁਝ ਕੇ ਗੁਰੂ ਘਰਾਂ ਵਿੱਚ ਮਾਹੌਲ ਖਰਾਬ ਕਰਵਾ ਰਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਅੱਜ ਪਿੰਡ ਦਾ ਵੱਡਾ ਇਕੱਠ ਬਾਬਾ ਬੂਟਾ ਸਿੰਘ ਜੀ ਦੇ ਹੱਕ ਵਿੱਚ ਆਇਆ ਹੈ। ਪਹੁੰਚੇ ਐਸ.ਜੀ.ਪੀ.ਸੀ. ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜਾਣਕਾਰੀ ਦਿੰਦੇ ਕਿਹਾ ਕਿ ਜੇਕਰ ਗੁਰਦੁਆਰਾ ਸਾਹਿਬ ਵਿੱਚ ਪਾਠ ਵਿੱਚ ਵਿਘਨ ਪਾਉਣ ਅਤੇ ਗ੍ਰੰਥੀ ਸਮੇਤ ਪਿੰਡ ਦੇ ਲੋਕਾਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ। ਜਿਸ ਜਿੰਮੇਦਾਰ ਪੁਲਿਸ ਪ੍ਰਸ਼ਾਸਨ ਅਤੇ ਮੌਜੂਦਾ ਸਰਕਾਰ ਹੋਵੇਗੀ। 

ਉਹਨਾਂ ਕਿਹਾ ਕਿ ਪਿੰਡ ਦੀਆਂ ਪਿਛਲੀਆਂ ਪੰਚਾਇਤਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਜੀ ਦੇ ਹੱਕ ਵਿੱਚ ਪੰਚਾਇਤੀ ਸਹਿਮਤੀ ਮਤੇ ਪਾ ਕੇ ਸਹਿਮਤੀ ਪ੍ਰਗਟਾਈ ਸੀ। ਪਰ ਕੁਝ ਵਿਅਕਤੀਆਂ ਵੱਲੋਂ ਜਾਣ ਬੁਝ ਕੇ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ।  ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਹਲਕਾ ਭਦੌੜ ਦੇ ਮੌਜੂਦਾ ਆਪ ਵਿਧਾਇਕ ਵੱਲੋਂ ਸਹਿ ਸਾਰਾ ਕੁਝ ਕੀਤਾ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵੀ ਰਾਜਨੀਤਿਕ ਦਬਾਅ ਹੇਠ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ। ਇਸ ਮੌਕੇ ਪਿੰਡ ਦੇ ਲੋਕਾਂ ਅਤੇ ਵੱਡੀ ਪੱਧਰ ਵਿੱਚ ਪਹੁੰਚੀਆਂ ਔਰਤਾਂ ਨੇ ਵੀ ਹਲਕਾ ਭਦੌੜ ਦੇ ਵਿਧਾਇਕ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ। ਇਸ ਮਾਮਲੇ ਨੂੰ ਲੈ ਕੇ ਜਿੱਥੇ ਹਲਕਾ ਭਦੌੜ ਦੇ ਵਿਧਾਇਕ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹਨਾਂ ਨੇ ਮੀਡੀਆ ਨਾਲ ਕੋਈ ਵੀ ਸੰਪਰਕ ਨਹੀਂ ਕੀਤਾ।  ਇਸ ਮਾਮਲੇ ਨੂੰ ਲੈਕੇ ਜਿੱਥੇ ਕੁੱਟਮਾਰ ਦਾ ਸ਼ਿਕਾਰ ਹੋਏ ਗ੍ਰੰਥੀ ਸਮੇਤ ਇੱਕ ਪਿੰਡ ਦਾ ਵਿਅਕਤੀ ਅਤੇ ਇੱਕ ਔਰਤ ਆਪਣਾ ਇਲਾਜ ਕਰਵਾ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਜਦ ਪੁਲਿਸ ਥਾਣਾ ਧਨੌਲਾ ਦੇ ਐਸ.ਐਚ.ਓ. ਮਨਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ 2 ਧਿਰਾਂ ਵਿਚਕਾਰ ਮਾਮਲਾ ਚੱਲ ਰਿਹਾ ਹੈ। ਜ਼ਖ਼ਮੀਆਂ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਪਰ ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਸੀ.ਸੀ.ਟੀ.ਵੀ ਕੈਮਰੇ ਵਿੱਚ ਪਾਠ ਕਰਦੇ ਗ੍ਰੰਥੀ ਦੇ ਅੱਗਿਓਂ ਮਾਈਕ ਖੋਹ ਲੈਣਾ, ਗੁਰੂ ਘਰ ਵਿੱਚ ਹੋ ਰਹੇ ਪਾਠ ਵਿੱਚ ਵਿਘਨ ਪਾਉਣਾ, ਗੁਰੂ ਘਰ ਵਿੱਚੋਂ ਗ੍ਰੰਥੀ ਦੀ ਕੁੱਟਮਾਰ ਕਰਨੀ ਸੋ ਗੁਰੂ ਘਰਾਂ ਵਿੱਚ ਅਜਿਹੀਆਂ ਘਟਨਾਵਾਂ ਨਹੀਂ ਵਾਪਰਨੀਆਂ ਚਾਹੀਦੀਆਂ। ਗੁਰਦੁਆਰਾ ਸਾਹਿਬ ਦੀ ਅਨਾਜ ਮੰਡੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਨਿਸ਼ਾਨੇ ਤੇ ਦੱਸੀ ਜਾ ਰਹੀ ਹੈ ਜਿਸ ਕਾਰਨ ਇਹ ਵਿਵਾਦ ਵਧਿਆ। ਸੋ ਇਸ ਮਾਮਲੇ ਨੂੰ ਲੈਕੇ ਹੁਣ ਪਿੰਡ ਦੇ ਵੱਡੇ ਇਕੱਠ ਐਸ.ਜੀ.ਪੀ.ਸੀ. ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਲੀਡਰਸ਼ਿਪ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਗੁਰਥੜੀ ਦੇ ਨਾਲ ਆ ਖੜੇ ਹਨ , ਇਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾ ਸਕਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ 5,700 FIRs ਦਰਜ ਕਰਵਾਉਣ ਦਾ ਦਾਅਵਾ! ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਭੂਮਿਕਾ 'ਤੇ ਮੰਤਰੀ ਹਰਪਾਲ ਚੀਮਾ

16 Oct 2026 2:05 PM

CM ਮਾਨ ਦੇ ਫਰਾਂਸ ਦੌਰੇ 'ਤੇ ਹਾਈ ਕੋਰਟ ਸਖ਼ਤ! ਕੇਂਦਰ ਤੋਂ ਮੰਗਿਆ ਜਵਾਬ

15 Oct 2026 3:02 PM

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM
Advertisement