ਖ਼ਬਰਾਂ |

ਤਾਜ਼ਾ |

ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦਾ ਜਿਲਾ ਮੈਨੇਜਰ ਮੁਅੱਤਲ
Published : Nov 3, 2018, 5:22 pm IST
Updated : Nov 3, 2018, 5:22 pm IST
SHARE ARTICLE
Markfed Punjab
Markfed Punjab

 ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦੇ ਜਿਲਾ ਮੈਨੇਜਰ ਅੰਮ੍ਰਿਤਸਰ ਕੁਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਮਾਮਲੇ ਦੀ ...

ਚੰਡੀਗੜ੍ਹ (ਸ.ਸ.ਸ) : ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦੇ ਜਿਲਾ ਮੈਨੇਜਰ ਅੰਮ੍ਰਿਤਸਰ ਕੁਲਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਲਈ ਮਾਰਕਫੈਡ ਵੱਲੋਂ ਗਠਿਤ ਕਮੇਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਰਕਫੈਡ ਦੇ ਜਿਲਾ ਮੈਨੇਜਰ ਕੁਲਵਿੰਦਰ ਸਿੰਘ ਉਪਰ ਵਿਭਾਗ ਦੀ ਹੀ ਮਹਿਲਾ ਕਰਮਚਾਰਨ ਵੱਲੋਂ ਹੀ ਜਿਣਸੀ ਸ਼ੋਸ਼ਣ ਦੇ ਲਾਏ ਦੋਸ਼ਾਂ ਉਪਰੰਤ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਦੇ ਆਦੇਸ਼ਾਂ ਤਹਿਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਥਿਤ ਦੋਸ਼ੀ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਦੌਰਾਨ ਉਸ ਦਾ ਹੈੱਡ ਕੁਆਟਰ ਮਾਰਕਫੈਡ ਦਾ ਚੰਡੀਗੜ ਸਥਿਤ ਮੁੱਖ ਦਫਤਰ ਹੋਵੇਗਾ। 

Markfed Punjab ManagerMarkfed Punjab Manager

ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਮੈਨੇਜਰ ਕੁਲਵਿੰਦਰ ਸਿੰਘ ਨੂੰ ਬੀਤੀ ਦੇਰ ਸ਼ਾਮ ਤੁਰੰਤ ਪ੍ਰਭਾਵ ਨਾਲ ਮੁਅੱਤਲ ਦੇ ਆਦੇਸ਼ ਕਰ ਦਿੱਤੇ ਗਏ।ਉਨਾਂ ਦੱਸਿਆ ਕਿ ਜਿਣਸੀ ਸ਼ੋਸ਼ਣ ਦੇ ਮਾਮਲਿਆਂ ਲਈ ਪਹਿਲਾ ਹੀ ਬਣੀ ਹੋਈ ਕਮੇਟੀ ਨੇ ਪੜਤਾਲ ਦਾ ਕੰੰਮ ਸ਼ੁਰੂ ਕਰ ਦਿੱਤਾ ਹੈ। ਉਨਾਂ ਕਿਹਾ ਕਿ ਕਮੇਟੀ ਜਲਦੀ ਰਿਪੋਰਟ ਪੇਸ਼ ਕਰੇਗੀ ਜਿਸ ਤੋਂ ਬਾਅਦ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਗੇ ਕਾਰਵਾਈ ਹੋਵੇਗੀ। ਉਨਾਂ ਕਿਹਾ ਦੋਸ਼ੀ ਪਾਏ ਜਾਣ ਵਾਲਿਆਂ ਖਿਲ਼ਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement