ਸ਼੍ਰੋਮਣੀ ਕਮੇਟੀ ਕੁਮਾਰ ਸਵਾਮੀ ਵਿਰੁਧ ਕਰੇਗੀ ਕਾਨੂੰਨੀ ਕਾਰਵਾਈ
Published : Nov 3, 2019, 8:48 am IST
Updated : Nov 3, 2019, 8:48 am IST
SHARE ARTICLE
SGPC
SGPC

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁਧ ਕਾਨੂੰਨੀ ਕਾਰਵਾਈ ..

ਅੰਮ੍ਰਿਤਸਰ  (ਚਰਨਜੀਤ ਸਿੰਘ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵਲੋਂ ਪੰਜਾਬੀ ਦੇ ਇਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰ ਛਪਾਉਣ ਕਰ ਕੇ ਕੀਤੀ ਗਈ ਹੈ।

Gobind Singh LongowalGobind Singh Longowal

ਧਰਮ ਪ੍ਰਚਾਰ ਕਮੇਟੀ ਦੀ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਫ਼ੈਸਲਾ ਕੀਤਾ ਗਿਆ ਕਿ ਸਿੱਖੀ ਦੇ ਮੌਲਿਕ ਸਿਧਾਂਤਾਂ ਨੂੰ ਰਲਗਡ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿਚ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਇਕੱਤਰਤਾ ਮਗਰੋਂ ਭਾਈ ਲੌਂਗੋਵਾਲ ਨੇ ਦਸਿਆ ਕਿ ਬ੍ਰਹਮਰਿਸ਼ੀ ਕੁਮਾਰ ਸਵਾਮੀ ਨੇ ਜਿਥੇ ਪਾਵਨ ਗੁਰਬਾਣੀ ਅਤੇ ਇਕ ਓਅੰਕਾਰ ਦੀ ਤੁਲਨਾ ਅਪਣੇ ਨਾਲ ਕੀਤੀ ਹੈ, ਉਥੇ ਹੀ ਉਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸਮ ਪਾਤਸ਼ਾਹ ਜੀ ਦੀ ਗੁਰਬਾਣੀ ਦਾ ਵੀ ਨਿਰਾਦਰ ਕੀਤਾ ਹੈ। ਉਸ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਵੀ ਜੋੜਿਆ ਗਿਆ ਹੈ।

Kumar SwamiKumar Swami

ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਸਿੱਖ ਧਰਮ ਦੀ ਮੌਲਿਕਤਾ, ਗੁਰੂ ਸਾਹਿਬਾਨ ਅਤੇ ਪਾਵਨ ਗੁਰਬਾਣੀ ਦਾ ਨਿਰਾਦਰ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਜਿਥੇ ਸਬੰਧਤ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉਥੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਵੀ ਉਸ ਵਿਰੁਧ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement