ਸੁਖਬੀਰ ਦਿਨੇ ਸੁਪਨੇ ਦੇਖਨੇ ਬੰਦ ਕਰੇ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ
Published : Nov 3, 2020, 8:28 pm IST
Updated : Nov 3, 2020, 8:34 pm IST
SHARE ARTICLE
Amrinder singh and sukhbir singh badal
Amrinder singh and sukhbir singh badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ

ਚੰਡੀਗੜ੍ਹ :ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ ਦੀ ਸੱਤਾ 'ਚ ਨਹੀਂ ਆਉਣ ਵਾਲੀ। ਸੁਖਬੀਰ ਬਾਦਲ ਵੱਲੋਂ ਧਰਮਸੋਤ ਨੂੰ ਦਿੱਤੀ ਧਮਕੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,''ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਬਾਰੇ ਤੁਹਾਡੇ ਸੁਪਨੇ ਕਦੀ ਵੀ ਸਾਕਾਰ ਨਹੀਂ ਹੋਣਗੇ। ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਤੁਹਾਡੇ ਵੱਲੋਂ ਕੀਤੀਆਂ ਵਧੀਕੀਆਂ ਨੂੰ ਅਜੇ ਤੱਕ ਭੁੱਲੇ ਨਹੀਂ ਹਨ।Modi and captian
ਅਕਾਲੀ ਦਲ ਦੇ ਪ੍ਰਧਾਨ ਵੱਲੋਂ ਉਨ੍ਹਾਂ ਉੱਪਰ ਕੈਬਨਿਟ ਮੰਤਰੀ ਨੂੰ ਬਚਾਉਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਜਿਹੇ ਬੇਸ਼ਰਮੀ ਭਰੇ ਝੂਠਾਂ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਸੂਬੇ ਦੇ ਲੋਕ ਤੁਹਾਡੇ ਬੇਸਿਰ-ਪੈਰ ਦੋਸ਼ਾਂ ਦੇ ਜਾਲ ਵਿੱਚ ਨਹੀਂ ਫਸਣ ਵਾਲੇ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੀ ਧਮਕੀ ਨੂੰ ਬਦਲਾਖੋਰੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਹੀ ਮਾਨਸਿਕਤਾ ਹੈ ਜਿਨ੍ਹਾਂ ਨੇ ਅਕਾਲੀ-ਭਾਜਪਾ ਦੇ ਸਾਸ਼ਨਕਾਲ ਦੌਰਾਨ ਹਜ਼ਾਰਾਂ ਬੇਕਸੂਰ ਪੰਜਾਬੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜੇ ਵੀ ਬਾਦਲਾਂ ਦੀ ਬਦਲਾਖੋਰੀ ਦੇ ਸਤਾਏ ਹੋਏ ਪੀੜਤਾਂ ਨੂੰ ਨਿਆਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।Farmer ProtestFarmer Protest

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਮਸੋਤ ਦਾ ਸਬੰਧ ਹੈ, ਅਸਲ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਗਬਨ ਦਾ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਤਿੰਨ ਵਧੀਕ ਮੁੱਖ ਸਕੱਤਰਾਂ ਦੀ ਇਕ ਕਮੇਟੀ ਵੱਲੋਂ ਵਜ਼ੀਫਾ ਘੁਟਾਲੇ ਦੇ ਦੋਸ਼ਾਂ ਦੀ ਵਿਸਥਾਰਤ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਮੁੱਖ ਸਕੱਤਰ ਨੇ ਵੀ ਜਾਂਚ ਕੀਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਖਰ ਵਿੱਚ ਉਨ੍ਹਾਂ ਨੇ ਖੁਦ ਵੀ ਸਮੁੱਚੇ ਤੱਥਾਂ ਦੀ ਜਾਂਚ ਕੀਤੀ ਅਤੇ ਕਿਸੇ ਤਰ੍ਹਾਂ ਦੀ ਗੜਬੜੀ ਨਹੀਂ ਪਾਈ ਗਈ। ਉਨ੍ਹਾਂ ਕਿਹਾਕਿ ਸੁਖਬੀਰ ਇਸ ਮੁੱਦੇ 'ਤੇ ਕਾਵਾਂਰੌਲੀ ਪਾ ਕੇ ਝੂਠ ਨੂੰ ਸੱਚ ਵਿੱਚ ਨਹੀਂ ਬਦਲ ਸਕਦਾ।Sukhbir Badal, Narendra Modi Sukhbir Badal, Narendra Modi

ਕੋਰੇ ਝੂਠ ਫੈਲਾਉਣ ਲਈ ਸੁਖਬੀਰ ਬਾਦਲ ਨੂੰ ਫਿਟਕਾਰ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਅਨਿਆਂ ਦੀ ਗੱਲ ਕਰਨਾ ਨਿਰੀ ਪਾਖੰਡਬਾਜ਼ੀ ਹੈ ਜਦਕਿ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਸਨ, ਨੇ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਸਕੀਮ ਇਕਦਮ ਖਤਮ ਕਰ ਕੇ ਇਨ੍ਹਾਂ ਵਿਦਿਆਰਥੀਆਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ,''ਜੇਕਰ ਤੁਹਾਨੂੰ ਦਲਿਤ ਵਿਦਿਆਰਥੀਆਂ ਨਾਲ ਸੱਚਮੁਚ ਹੀ ਕੋਈ ਸਰੋਕਾਰ ਹੈ ਤਾਂ ਤੁਸੀਂ ਐਨ.ਡੀ.ਏ. ਸਰਕਾਰ ਨੂੰ ਅਜਿਹੀ ਬੇਇਨਸਾਫੀ ਕਰਨ ਦੀ ਆਗਿਆ ਕਿਉਂ ਦਿੱਤੀ?'' ਉਨ੍ਹਾਂ ਕਿਹਾ ਕਿ ਦੋਗਲਾਪਨ ਅਕਾਲੀਆਂ ਦੇ ਚਰਿੱਤਰ ਦਾ ਅਨਿੱਖੜਵਾਂ ਅੰਗ ਬਣ ਚੁੱਕਾ ਹੈ ਜਿਸ ਕਰਕੇ ਅਕਾਲੀ ਆਪਣੀ ਅਸਲੀਅਤ ਤੋਂ ਪਰਦਾ ਚੁੱਕੇ ਜਾਣ ਦੀ ਵੀ ਪਰਵਾਹ ਨਹੀਂ ਕਰਦੇ।

Sukhbir Badal, Capt Amrinder Singh Capt Amrinder Singh,Sukhbir Badal,

ਸੂਬੇ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਮਾਫੀਆ ਚਲਾਉਣ ਬਾਰੇ ਸੁਖਬੀਰ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਕਾਲੀ ਦਲ ਦਾ ਪ੍ਰਧਾਨ ਆਪਣੀ ਪਾਰਟੀ ਦੇ ਵਿਧਾਇਕਾਂ ਤੇ ਲੀਡਰਾਂ ਨੂੰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨਾਲ ਰਲਗੱਡ ਨਾ ਕਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਉਲਟ ਕਾਂਗਰਸੀ ਵਿਧਾਇਕ ਮਾਫੀਆ ਨਹੀਂ ਚਲਾਉਂਦੇ ਸਗੋਂ ਇਸ ਦਾ ਸਫਾਇਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਹ ਬੇਬੁਨਿਆਦ ਦੋਸ਼ ਉਸ ਦੀ ਹਰ ਹਾਲ ਵਿੱਚ ਸੱਤਾ ਵਿੱਚ ਆਉਣ ਦੀ ਬੁਖਲਾਹਟ ਦਾ ਪ੍ਰਗਟਾਵਾ ਕਰਦੇ ਹਨ ਅਤੇ ਖਾਸ ਕਰਕੇ ਉਸ ਵੇਲੇ ਜਦੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਉਸ ਦੀ ਪਾਰਟੀ ਪੂਰੀ ਤਰ੍ਹਾਂ ਨੁੱਕਰੇ ਲੱਗ ਚੁੱਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement