
ਰਾਸ਼ਟਰਪਤੀ ਨੇ ਤਿੰਨ ਵਾਰ ਪਹੁੰਚ ਕਰਨ ਦੇ ਬਾਵਜੂਦ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਨਹੀਂ ਦਿੱਤਾ ਮਿਲਣ ਦਾ ਸਮਾਂ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੇ ਸਖ਼ਤ ਰੁਖ ਪ੍ਰਤੀ ਅਪਣੀ ਪ੍ਰਤੀਕਿਰਿਆ ਦਿੱਤੀ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਭੇਦਭਾਵ ਕਰ ਰਹੀ ਹੈ।
Sukhjinder Singh Randhawa
ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਧਾਇਕਾਂ ਦੀ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜਾਂ ਰਾਸ਼ਟਰਪਤੀ ਰਾਮ ਨਾਲ ਕੋਵਿੰਦ ਨਾਲ ਹੁੰਦੀ ਤਾਂ ਉਹਨਾਂ ਨੂੰ ਅਸੀਂ ਦੱਸ ਸਕਦੇ ਸੀ ਕਿ ਪੰਜਾਬ ਕਿਹੜੇ ਖਤਰੇ ਵਿਚੋਂ ਲੰਘ ਰਿਹਾ ਹੈ।
Ram nath kovind
ਦੱਸ ਦਈਏ ਕਿ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਿੰਨ ਵਾਰ ਪਹੁੰਚ ਕਰਨ ਦੇ ਬਾਵਜੂਦ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ।
Capt. Amarinder Singh
ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹਨਾਂ ਵੱਲੋਂ ਕੱਲ੍ਹ 4 ਨਵੰਬਰ ਨੂੰ ਅਪਣੇ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ 'ਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।