ਪ੍ਰਧਾਨ ਮੰਤਰੀ,ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
Published : Nov 3, 2020, 3:38 pm IST
Updated : Nov 3, 2020, 3:38 pm IST
SHARE ARTICLE
Narendra Modi, Farmer
Narendra Modi, Farmer

ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਉਤੇ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼

ਚੰਡੀਗੜ੍ਹ: ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

Narendra Modi, FarmerNarendra Modi, Farmer

ਕੇਂਦਰ ਸਰਕਾਰ ਉਤੇ ਹਰ ਹੀਲੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ, ਸ. ਬਿੰਦਰਾ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਦਿਆਂ ਭਾਜਪਾ ਸਰਕਾਰ ਨੇ ਪੰਜਾਬ ਰਾਜ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਧੋਖਾ ਕੀਤਾ ਹੈ।ਉਨਾਂ ਕਿਹਾ ਕਿ ਜਿੱਥੇ ਉਦਯੋਗਪਤੀ ਦੂਜੇ ਰਾਜਾਂ ਨੂੰ ਆਪਣਾ ਤਿਆਰ ਮਾਲ ਨਹੀਂ ਭੇਜ ਰਹੇ ਹਨ,

Mal TrainMal Train

ਉੱਥੇ ਮਾਲ ਰੇਲਗੱਡੀਆਂ ਦੇ ਠੱਪ ਹੋਣ ਨਾਲ ਕੱਚੇ ਮਾਲ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੇ ਨਾ ਸਿਰਫ਼ ਉਦਯੋਗ ਨੂੰ ਖ਼ਤਮ ਕੀਤਾ ਹੈ, ਸਗੋਂ ਹਰ ਪੱਖੋਂ ਪੰਜਾਬ ਦਾ ਵਿਨਾਸ਼ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨ ਰਹੀ।

PM MODIPM MODI

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਸ. ਬਿੰਦਰਾ ਨੇ ਕਿਹਾ ਕਿ ਇਸ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਨੂੰ ਆਪਣੇ ਅੜੀਅਲ ਰਵੱਈਏ ਨੂੰ ਤਿਆਗ ਕੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨੀ ਚਾਹੀਦੀ ਹੈ

ਅਤੇ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਸ਼ਾਮਲ ਹੋਣ।ਉਨਾਂ ਕਿਹਾ ਕਿ ਜੇ ਕਿਸਾਨਾਂ ਦੀ ਲਹਿਰ ਲੰਬੇ ਸਮੇਂ ਤੱਕ ਚੱਲਦੀ ਰਹੀ ਤਾਂ ਇਸ ਵਾਰ ਦੀਵਾਲੀ ਸਾਰੇ ਵਰਗਾਂ ਲਈ ਘਾਟੇ ਵਾਲੀ ਹੋਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement