
ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਸੰਪਰਕ 'ਚ ਆਏ ਡਬਲਿਊ.ਐਚ.ਓ. ਮੁਖੀ
ਜੇਨੇਵਾ, 2 ਨਵੰਬਰ : ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡ੍ਰੋਸ ਘੇਬੀਅਸ ਨੇ ਕਿਹਾ ਹੈ ਕਿ ਉਹ ਕੋਵਿਡ-19 ਨਾਲ ਪੀੜਤ ਵਿਅਕਤੀ ਦੇ ਸੰਪਰਕ 'ਚ ਆਏ ਹਨ। ਉਨਾਂ ਕਿਹਾ ਕਿ ਉਕਤ ਵਿਅਕਤੀ ਕੋਰੋਨਾ ਪਾਜ਼ੇਟਿਵ ਹੈ। ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਉਣ ਤੋਂ ਬਾਅਦ ਉਹ ਕੁਆਰੰਟਾਇਨ ਹੋ ਗਏ ਹਨ। ਹਾਲਾਂਕਿ ਡਬਲਿਊ.ਐਚ.ਓ ਮੁਖੀ ਨੇ ਕਿਹਾ ਕਿ ਫਿਲਹਾਲ ਉਹ ਚੰਗਾ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਉਨ੍ਹਾਂ 'ਚ ਹੁਣ ਤਕ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ ਹੈ। ਡਬਲਿਊ.ਐਚ.ਓ ਮੁਖੀ ਨੇ ਟਵੀਟ 'ਚ ਲਿਖਿਆ ਹੈ ਕਿ ਮੈਨੂੰ ਕਿਸੇ ਅਜਿਹੇ ਵਿਅਕਤੀ ਦੇ ਸੰਪਰਕ 'ਚ ਆਉਣ ਦਾ ਪਤਾ ਚੱਲਿਆ ਹੈ ਜੋ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮੈਂ ਠੀਕ ਹਾਂ। ਮੁਖੀ ਨੇ ਸਾਫ਼ ਕੀਤਾ ਕਿ ਉਨ੍ਹਾਂ 'ਚ ਕਿਸੇ ਤਰ੍ਹਾਂ ਦੇ ਕੋਰੋਨਾ ਦੇ ਲੱਛਣ ਨਹੀਂ ਹਨ ਪਰ ਪ੍ਰੋਟੋਕਾਲ ਤਹਿਤ ਕੁੱਝ ਦਿਨਾਂ ਲਈ ਸੈਲਫ਼ ਕੁਆਰੰਟਾਇਨ ਰਹਾਂਗਾ ਤੇ ਵਰਕ ਫਾਰਮ ਹੋਮ ਕਰਾਂਗਾ। (ਪੀਟੀਆਈ)