ਪੰਜਾਬ 'ਚ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਕੈਪਟਨ ਵੱਲੋਂ ਸਖ਼ਤ ਹੁਕਮ
Published : Nov 3, 2020, 1:46 pm IST
Updated : Nov 3, 2020, 1:54 pm IST
SHARE ARTICLE
Capt. Amarinder Singh
Capt. Amarinder Singh

ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਮੋਹਾਲੀ , ਮੁਕਤਸਰ, ਪਠਾਨਕੋਟ 'ਚ ਵਿਸ਼ੇਸ਼ ਤੌਰ 'ਤੇ ਟੈਸਟਿੰਗ ਵਧਾਉਣ ਦੀ ਲੋੜ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਬੇਸ਼ੱਕ ਲਗਾਤਾਰ ਘੱਟ ਰਹੀ ਹੈ ਪਰ ਫਿਰ ਵੀ ਪੰਜਾਬ ਸਰਕਾਰ ਨੇ ਸਖਤੀ ਹੋਰ ਵਧਾ ਦਿੱਤੀ ਹੈ। ਇਸ ਦੌਰਾਨ ਸਰਕਾਰ ਨੇ ਕੋਰੋਨਾ ਕਰਕੇ ਕੁਝ ਨਿਯਮ ਲਾਗੂ ਕੀਤੇ ਹਨ। ਕੋਰੋਨਾ ਮਾਮਲਿਆਂ ਦੀ ਗੱਲ ਕਰੀਏ ਜੇਕਰ ਅਜਿਹੇ 'ਚ ਸੂਬਾ ਸਰਕਾਰ ਨੇ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਟ੍ਰੇਸਿੰਗ ਸੰਖਿਆਂ 10 ਤੋਂ ਵਧਾ ਕੇ 15 ਕਰ ਦਿੱਤੀ ਹੈ।

corona

ਇਸ ਨੂੰ ਲੈ ਕੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਾਸਕ ਟੈਸਟਿੰਗ ਲਈ ਪ੍ਰਮੁੱਖ ਖੇਤਰਾਂ 'ਚ ਸਿਹਤ ਵਰਕਰ, ਸਰਕਾਰੀ ਸਟਾਫ, ਉਦਯੋਗਾਂ 'ਚ ਕੰਮ ਕਰਨ ਵਾਲੇ, ਪਰਵਾਸੀ ਮਜ਼ਦੂਰ, ਮਜ਼ਦੂਰਾਂ ਦੇ ਰਿਹਾਇਸ਼ੀ ਇਲਾਕੇ, ਭੱਠੇ, ਦਫਤਰਾਂ ਤੇ ਵਪਾਰਕ ਸਥਾਨਾਂ, ਬਾਜ਼ਾਰਾਂ, ਸਕੂਲਾਂ ਤੇ ਕਾਲਜ ਮਲਟੀਪਲੈਕਸ, ਕੰਟੇਨਮੈਂਟ ਤੇ ਮਾਇਕ੍ਰੋ ਕੰਟੇਨਮੈਂਟ ਜ਼ੋਨ, ਹੋਰ ਬਿਮਾਰੀ ਤੋਂ ਪੀੜਤ ਵਿਅਕਤੀ, ਢਾਬੇ ਤੇ ਰਸਟੋਰੈਂਟਾਂ 'ਚ ਕੰਮ ਕਰਨ ਵਾਲਿਆਂ ਦੇ ਟੈਸਟ ਕੀਤੇ ਜਾਣਗੇ।

Captain Amrinder Singh

ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਮੋਹਾਲੀ , ਮੁਕਤਸਰ, ਪਠਾਨਕੋਟ 'ਚ ਵਿਸ਼ੇਸ਼ ਤੌਰ 'ਤੇ ਟੈਸਟਿੰਗ ਵਧਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਹਸਪਤਾਲਾਂ 'ਚ 24 ਘੰਟੇ ਟੈਸਟਿੰਗ ਸੁਵਿਧਾ ਦੇ ਨਾਲ ਸਿਹਤ ਸੰਸਥਾਵਾਂ 'ਚ ਆਉਣ ਵਾਲੇ ਬੁਖਾਰ ਤੇ ਹੋਰ ਲੱਛਣਾਂ ਵਾਲੇ ਸਾਰੇ ਮਾਮਲਿਆਂ ਦੀ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement