
ਕੋਵਿਡ-19 ਦੇ ਕਾਰਨ ਅਧਿਆਪਕਾਂ ਨੂੰ ਵਿਸ਼ੇਸ਼ ਹਦਾਇਤਾਂ ਕੀਤੀਆਂ ਗਈਆਂ ਜਾਰੀ
ਚੰਡੀਗੜ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੇ ਮੁਲਾਂਕਣ ਲਈ ਤਰੀਕਾਂ ਨਿਰਧਾਰਤ ਕਰ ਦਿੱਤੀਆ ਹਨ। ਇਹ ਮੁਲਾਂਕਣ 18 ਨਵੰਬਰ ਤੋਂ 21 ਨਵੰਬਰ 2020 ਤੱਕ ਕੀਤਾ ਜਾਵੇਗਾ।
Students
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ-1 ਅਤੇ 2 ਕਲਾਸਾਂ ਦੇ ਬੱਚਿਆਂ ਦੋ ਵਿਕਾਸ ਨੂੰ ਜਾਣਨ ਅਤੇ ਸਮਝਣ ਲਈ ਸਾਲ ਵਿੱਚ ਤਿੰਨ ਵਾਰ ਬੱਚਿਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸ ਵਾਰ ਕੋਵਿਡ-19 ਦੇ ਕਾਰਨ ਅਧਿਆਪਕਾਂ ਨੂੰ ਇਸ ਸਬੰਧ ਵਿੱਚ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Students
ਅਧਿਆਪਿਕਾਂ ਨੂੰ ਬੱਚਿਆਂ ਦਾ ਮੁਲਾਂਕਣ ਕਰਨ ਵੇਲੇ ਉਨਾਂ ਨੂੰ ਸਕੂਲ ਨਾ ਸੱਦਣ, ਟੈਲੀਫੋਨ, ਵੀਡੀਓ ਕਾਲ ਰਾਹੀਂ ਤਾਲਮੇਲ ਕਰਨ ਅਤੇ ਇੱਕ ਦਿਨ ਵਿੱਚ 15 ਬੱਚਿਆਂ ਤੋਂ ਵੱਧ ਦਾ ਮੁਲਾਂਕਣ ਨਾ ਕਰ ਲਈ ਕਿਹਾ ਗਿਆ ਹੈ। ਬੁਲਾਰੇ ਅਨੁਸਾਰ ਸਿਰਫ ਹੈਡ ਆਫਿਸ ਵੱਲੋਂ ਭੇਜੇ ਗਏ ਪ੍ਰਸ਼ਨ ਬੱਚਿਆਂ ਨੂੰ ਪੁੱਛਣ, ਨਿਰਧਾਰਤ ਪ੍ਰੋਫਾਰਮੇ ਵਿੱਚ ਸਾਰੇ ਬੱਚਿਆਂ ਦਾ ਮੁਲਾਂਕਣ ਰਿਕਾਰਡ ਕਰਨ ਅਤੇ ਬੱਚਿਆਂ ਸਬੰਧੀ ਜਾਣਕਾਰੀ ਉਨਾਂ ਦੇ ਮਾਪਿਆਂ ਨਾਲ ਸਾਕਾਰਤਮਿਕ ਤਰੀਕੇ ਨਾਲ ਸਾਂਝੀ ਕਰਨ ਦੇ ਵੀ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ।
Students
ਵਰਣਨਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਬਾਕੀ ਜਮਾਤਾਂ ਦੀ ਤਰਾਂ ਪ੍ਰੀ-ਪ੍ਰਾਇਮਰੀ ਜਮਾਤਾ ਦੇ ਬੱਚਿਆਂ ਲਈ ਵੀ ਰੋਜ਼ਮਰਾ ਦੇ ਆਧਾਰ ’ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆ ਸਲਾਈਡਾਂ ਰਾਹੀਂ ਅਤੇ ਛੋਟੀਆਂ ਵੀਡੀਓ ਤਿਆਰ ਕਰ ਕੇ ਭੇਜੀਆਂ ਜਾ ਰਹੀਆਂ ਹਨ।