ਕੇਂਦਰ ਦੀ ਅੜੀ ਨੇ ਵਧਾਇਆ ਕਿਸਾਨਾਂ ਦਾ ਗੁੱਸਾ, ਵੱਡੇ 'ਸ਼ਾਪਿੰਗ ਮਾਲ' ਬੰਦ ਕਰਵਾਉਣ ਦੀ ਮੁਹਿੰਮ ਸ਼ੁਰੂ
Published : Nov 3, 2020, 6:42 pm IST
Updated : Nov 3, 2020, 6:42 pm IST
SHARE ARTICLE
Farmers Protest
Farmers Protest

ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਲੁਧਿਆਣਾ : ਖੇਤੀ ਕਾਨੂੰਨਾਂ ਖਿਲਾਫ਼ ਸੜਕਾਂ 'ਤੇ ਉਤਰੇ ਕਿਸਾਨਾਂ ਦਾ ਗੁੱਸਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੇਂਦਰ ਦਾ ਅੜੀਅਲ ਵਤੀਰਾ ਬਲਦੀ 'ਤੇ ਘਿਓ ਦਾ ਕੰਮ ਕਰ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਹੁਣ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਅਦਾਰਿਆਂ ਵੱਲ ਰੁਖ ਕਰ ਲਿਆ ਹੈ। ਇਸੇ ਤਹਿਤ ਕਿਸਾਨ ਜਥੇਬੰਦੀਆਂ ਨੇ ਅੱਜ ਲੁਧਿਆਣਾ ਵਿਖੇ ਰਿੰਲਾਇਸ ਕੰਪਨੀ ਦੇ ਟਰੈਂਡਜ਼ ਸਾਪਿੰਗ ਮਾਲ ਬੰਦ ਕਰਵਾ ਦਿਤੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਨੇ ਜਮਾਲਪੁਰ ਸਥਿਤ ਰਿੰਲਾਇਸ ਕੰਪਨੀ ਦੇ ਵੱਡੇ ਗਾਰਮੈਂਟ ਸ਼ਾਪਿਗ ਮਾਲ 'ਟਰੈਂਡਜ਼' ਨੂੰ ਬੰਦ ਕਰਵਾਉਂਦਿਆਂ ਮਾਲ ਦੇ ਬਾਹਰ ਅਣਮਿੱਥੇ ਸਮੇਂ ਦਾ ਧਰਨਾ ਲਾ ਦਿਤਾ ਹੈ।

Farmers ProtestFarmers Protest

ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਥਾਈ ਰਿਲਾਇੰਸ ਦੇ ਕਾਰੋਬਾਰੀ ਅਦਾਰਿਆਂ ਨੂੰ ਬੰਦ ਕਰਵਾਉਣ ਦਾ ਸਿਲਸਿਲਾ ਅਰੰਭਿਆ ਗਿਆ ਹੈ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਸਮਰਾਲਾ ਵਿਖੇ ਵੀ ਰਿੰਲਾਇਸ ਦੇ 'ਟਰੈਂਡਜ਼ ਸ਼ਾਪਿਗ ਮਾਲ ਅੱਗੇ ਨਾਅਰੇਬਾਜ਼ੀ ਕਰਦਿਆਂ ਬੰਦ ਕਰਵਾ ਦਿਤਾ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਕਿਸਾਨਾਂ ਵਲੋਂ ਸ਼ਾਪਿੰਗ ਮਾਲਜ਼ ਬੰਦ ਕਰਵਾਏ ਜਾਣ ਦੀ ਆਰੰਭੀ ਗਈ ਇਸ ਮੁਹਿੰਮ ਨੇ ਰਿੰਲਾਇਸ ਕੰਪਨੀ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿਤੀ ਹੈ।

Reliance CompanyReliance Company

ਕਾਬਲੇਗੌਰ ਹੈ ਕਿ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ ਪੰਜਾਬ  ਅੰਦਰ ਜ਼ਰੂਰੀ ਵਸਤਾਂ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖ਼ਾਸ ਕਰ ਕੇ ਥਰਮਲ ਪਲਾਟਾਂ 'ਚ ਕੋਲੇ ਦੀ ਕਿੱਲਤ ਕਾਰਨ ਬਲੈਕ ਆਊਟ ਹੋਣ ਦੀਆਂ ਕਿਆਸ-ਅਰਾਈਆਂ ਲੱਗ ਰਹੀਆਂ ਹਨ। ਬਿਜਾਈ ਦਾ ਸੀਜ਼ਨ ਹੋਣ ਕਾਰਨ ਖਾਦਾਂ ਦੀ ਕਮੀ ਵੀ ਹੋਣ ਲੱਗੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਫ਼ਿਲਹਾਲ ਗੱਲਬਾਤ ਜ਼ਰੀਏ ਮਸਲੇ ਦਾ ਹੱਲ ਕੱਢਣ ਤੋਂ ਟਾਲਾ ਵੱਟ ਰਹੀ ਹੈ।

Farmers ProtestFarmers Protest

ਮਸਲਾ ਛੇਤੀ ਹੱਲ ਹੋਣ ਦੀ ਸੂਰਤ 'ਚ ਜਿੱਥੇ ਪੰਜਾਬ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ, ਉਥੇ ਹੀ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਵੀ ਵਿਤੀ ਮਾਰ ਝੱਲਣੀ ਪੈ ਸਕਦੀ ਹੈ। ਕਾਰਪੋਰੇਟ ਘਰਾਣਿਆਂ ਦੇ ਪੰਜਾਬ ਅੰਦਰ ਵੱਡੇ-ਵੱਡੇ ਕਾਰੋਬਾਰੀ ਅਦਾਰੇ ਹਨ।  ਕੇਂਦਰ ਸਰਕਾਰ 'ਤੇ ਖੇਤੀ ਕਾਨੂੰਨਾਂ ਜ਼ਰੀਏ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਦੋਸ਼ ਲੱਗ ਰਹੇ ਹਨ। ਪੰਜਾਬ ਅਤੇ ਕੇਂਦਰ ਵਿਚਾਲੇ ਤਕਰਾਰ ਵਧਣ ਦੀ ਸੂਰਤ 'ਚ ਕਾਰਪੋਰੇਟ ਘਰਾਣਿਆਂ ਨੂੰ ਵੀ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।

Farmers ProtestFarmers Protest

ਧਰਨੇ 'ਤੇ ਬੈਠੇ ਕਿਸਾਨ ਆਗੂਆਂ ਹਰਦੀਪ ਸਿੰਘ ਗਿਆਸਪੁਰਾ, ਬੂਟਾ ਸਿੰਘ ਰਾਏਪੁਰ, ਹਰਪ੍ਰੀਤ ਸਿੰਘ ਭੰਗਲਾ, ਸੰਦੀਪ ਸਿੰਘ ਦਿਆਲਪੁਰਾ ਅਤੇ ਨੇਤਰ ਸਿੰਘ ਰੋਹਲੇ ਆਦਿ ਨੇ ਕਿਹਾ ਕਿ ਕਿਸਾਨ ਆਪਣਾ ਸੰਘਰਸ਼ ਜਾਰੀ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਖੇਤੀ ਬਿੱਲ ਵਾਪਸ ਲੈਣ ਲਈ ਮਜ਼ਬੂਰ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤਕ ਅੜੀ ਛੱਡ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਉਦੋਂ ਤਕ ਪੰਜਾਬ ਅੰਦਰ ਰਿੰਲਾਇਸ ਕੰਪਨੀ ਦੇ ਕਿਸੇ ਵੀ ਸ਼ਾਪਿੰਗ ਮਾਲ ਨੂੰ ਖੁੱਲ੍ਹਣ ਨਹੀਂ ਦਿਤਾ ਜਾਵੇਗਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement