
5 ਨਵੰਬਰ ਦੇ ਚੱਕੇ ਜਾਮ ਵਿਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
ਸੰਗਰੂਰ : ਅੱਜ ਦੇ ਰੋਸ ਧਰਨੇ ਨੂੰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਸਕੱਤਰ ਮੇਜਰ ਸਿੰਘ ਪੁੰਨਾਵਾਲ,ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ , ਬੀਕੇਯੂ ਡਕੌਂਦਾ ਦੇ ਆਗੂ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਆਗੂ ਕਰਨੈਲ ਸਿੰਘ ਕਾਕੜਾ, ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਆਗੂ ਭਜਨ ਸਿੰਘ ਢੱਡਰੀਆਂ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ)ਦੇ ਆਗੂ ਨਿਰਮਲ ਸਿੰਘਬਟਰਿਆਣਾ,ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ,ਬੀ ਕੇ ਯੂ ਕਾਦੀਆਂ ਦੇ ਜ਼ਿਲਾ
PROTEST
ਮੀਤ ਪ੍ਰਧਾਨ ਵਰਿੰਦਰਪਾਲ ਸਿੰਘ, ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਹੁਣ ਕੇਂਦਰ ਨਾਲ ਮਸਲਾ ਕੱਲਾ ਖੇਤੀ ਕਾਨੂੰਨਾਂ ਤੇ ਨਹੀਂ ਇਹ ਦੇਸ਼ ਦੇ ਫੈਡਰਲ ਢਾਂਚੇ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਵੀ ਹੈ ਜਿੱਥੇ ਪਹਿਲਾਂ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਸਾਡੇ ਦੇਸ਼ ਦੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਗਿਆ ਹੈ ਹੁਣ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਲਈ ਕਾਰਪੋਰੇਟ ਘਰਾਣਿਆਂ ਵਾਸਤੇ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਕਿਸਾਨ ਆਪਣੀ ਜ਼ਮੀਨ ਦੀ ਰਾਖੀ ਲਈ ਜੀਅ ਜਾਨ ਲਾ ਕੇ ਲੜਨਗੇ ਅਤੇ ਕਿਸੇ ਵੀ ਹੀਲੇ ਕਾਰਪੋਰੇਟਾਂ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਸੰਘਰਸ਼ ਹੋਰ ਵੀ ਪ੍ਰਚੰਡ ਹੋਵੇਗਾ
Captian Amrinder singh and jp nadda
ਤੇ ਇਨ੍ਹਾਂ ਲੋਕ ਵਿਰੋਧੀ ਕੇਂਦਰੀ ਨੀਤੀਆਂ ਖ਼ਿਲਾਫ਼ ਸਮੁੱਚੇ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰ ਰਹੇ ਹਨ। 5 ਨਵੰਬਰ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਸੱਦੇ ਵਿੱਚ ਦੇਸ਼ ਦੇ ਮਜ਼ਦੂਰ, ਕਿਸਾਨ ,ਮੁਲਾਜ਼ਮ, ਵਿਦਿਆਰਥੀ ,ਨੌਜਵਾਨ ਸਾਰੇ ਮਿਹਨਤ ਕਰਨ ਵਾਲੇ ਵਰਗ ਰਲ ਕੇ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਲਾਉਣਗੇ । ਰੋਸ ਧਰਨੇ ਵਿਚ ਕਿਸਾਨ ਆਗੂ ਜਸਦੀਪ ਸਿੰਘ ਬਹਾਦਰਪੁਰ, ਸੁਖਦੇਵ ਸਿੰਘ ਘਰਾਚੋਂ , ਸੁਖਪਾਲ ਕੌਰ ਛਾਜਲੀ ,ਕਰਮ ਸਿੰਘ ਬਲਿਆਲ, ਨਰੰਜਣ ਸਿੰਘ ਸੰਗਰੂਰ ਕਰਨਜੀਤਪਾਲ ਸਿੰਘ, ਬਲਵਿੰਦਰ ਘੋੜੇਨਬ ਅਤੇ ਅਵਤਾਰ ਸਿੰਘ ਨੇ ਵੀ ਸੰਬੋਧਨ ਕੀਤਾ ।