
ਪੁਲਿਸ ਵੱਲੋਂ ਇਸ ਮਾਮਲੇ ਵਿਚ ਕੁਝ ਵਿਅਕਤੀਆਂ ਦਾ ਰਿਮਾਂਡ ਵੀ ਲਿਆ ਗਿਆ ਹੈ।
ਚੰਡੀਗੜ੍ਹ - ਕਾਮਰੇਡ ਬਲਵਿੰਦਰ ਦੇ ਕਤਲ ਕੇਸ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਮੁਤਾਬਕ ਪੁਲਿਸ ਨੇ 4 ਲੋਕ ਹਿਰਾਸਤ ਵਿਚ ਲਏ ਹਨ, ਜਿੰਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਾਰਦਾਤ ਸਮੇਂ ਵਰਤੀ ਗਈ ਬਾਈਕ ਦੇ ਪੁਰਜੇ ਵੀ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ।
Comrade Balwinder Singh
ਪੁਲਿਸ ਵੱਲੋਂ ਇਸ ਮਾਮਲੇ ਵਿਚ ਕੁਝ ਵਿਅਕਤੀਆਂ ਦਾ ਰਿਮਾਂਡ ਵੀ ਲਿਆ ਗਿਆ ਹੈ। ਤਰਨਤਾਰਨ ਜ਼ਿਲ੍ਹੇ ਦੇ ਭਿਖੀਵਿੰਡ 'ਚ ਦੋ ਹਫ਼ਤੇ ਪਹਿਲਾਂ 16 ਅਕਤੂਬਰ ਨੂੰ ਹੋਏ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ 'ਚ ਪੁਲਿਸ ਨੂੰ ਸੀਸੀਟੀਵੀ ਫੁਟੇਜ ਤੋਂ ਸੁਰਾਗ ਮਿਲੇ ਹਨ ਤੇ ਪੁਲਿਸ ਦੀ ਜਾਂਚ ਪੰਜਾਬ ਦੇ ਵੱਡੇ ਮਹਾਨਗਰ ਤੱਕ ਪੁੱਜ ਗਈ ਹੈ। ਤਰਨਤਾਰਨ ਦੇ ਐੱਸਐੱਸਪੀ ਧਰੁੰਮਨ ਨਿੰਭਾਲੇ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਪੰਜਾਬ 'ਚ ਵੱਡੇ ਪੱਧਰ 'ਤੇ ਸੀਸੀਟੀਵੀ ਖੰਗਾਲੇ ਹਨ ਤੇ ਇਸ ਨਾਲ ਪੁਲਿਸ ਦੇ ਹੱਤ ਠੋਸ ਸਬੂਤ ਵੀ ਲੱਗੇ ਹਨ।