ਰਾਸ਼ਟਰਪਤੀਪ੍ਰਧਾਨਮੰਤਰੀਤੇਦੂਜੇਵਜ਼ੀਰਵੀਕਿਸਾਨਮਸਲੇਤੇਪੰਜਾਬਦੇਵਜ਼ੀਰਾਂਐਮਪੀਜ਼ ਨਾਲਗੱਲਬਾਤ ਲਈ ਵੀਤਿਆਰ ਨਹੀਂ
Published : Nov 3, 2020, 7:32 am IST
Updated : Nov 3, 2020, 7:32 am IST
SHARE ARTICLE
image
image

ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਦੂਜੇ ਵਜ਼ੀਰ ਵੀ ਕਿਸਾਨ ਮਸਲੇ ਤੇ ਪੰਜਾਬ ਦੇ ਵਜ਼ੀਰਾਂ, ਐਮ.ਪੀਜ਼ ਨਾਲ ਗੱਲਬਾਤ ਲਈ ਵੀ ਤਿਆਰ ਨਹੀਂ

ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਪੂਰਾ ਜ਼ੋਰ ਲਾਇਆ
 

ਚੰਡੀਗੜ੍ਹ, 2 ਨਵੰਬਰ (ਗੁਰਉਪਦੇਸ਼ ਭੁੱਲਰ): ਅਜੀਬ ਹਾਲਤ ਹੈ ਕਿ ਕਿਸਾਨੀ ਮੰਗਾਂ ਦੇ ਮਾਮਲੇ ਤੇ ਪਹਿਲਾਂ ਕਿਸਾਨ ਜਥੇਬੰਦੀਆਂ ਨੂੰ ਕਿਸੇ ਵੀ ਕੇਂਦਰੀ ਮੰਤਰੀ ਨੇ ਮਿਲਣ ਤੋਂ ਨਾਂਹ ਕਰ ਕੇ ਵਾਪਸ ਭੇਜ ਦਿਤਾ ਤੇ ਹੁਣ ਉਸੇ ਮਾਮਲੇ ਨੂੰ ਲੈ ਕੇ ਗੱਲਬਾਤ ਦੀ ਇੱਛਾ ਲੈ ਕੇ ਪੰਜਾਬ ਦੇ ਕਾਂਗਰਸੀ ਆਗੂ ਸਮੇਂ ਦੀ ਮੰਗ ਕਰ ਰਹੇ ਹਨ ਪਰ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਮੇਤ, ਕੋਈ ਕੇਂਦਰੀ ਵਜ਼ੀਰ ਵੀ ਪੰਜਾਬ ਦੇ ਲੀਡਰਾਂ ਨਾਲ ਗੱਲਬਾਤ ਦਾ ਸਮਾਂ ਦੇਣ ਲਈ ਵੀ ਤਿਆਰ ਨਹੀਂ ਲਗਦਾ। ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਚਲਾਉਣ ਤੋਂ ਕੀਤੀ ਨਾਂਹ, ਪੇਂਡੂ ਵਿਕਾਸ ਫ਼ੰਡ 'ਤੇ ਲਾਈ ਰੋਕ ਆਦਿ ਮੁੱਦਿਆਂ ਨੂੰ ਲੈ ਕੇ ਹੁਣ ਸੂਬੇ ਦੇ ਕਾਂਗਰਸੀ ਸਾਂਸਦਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿਤੀ ਹਦਾਇਤ ਤੋਂ ਬਾਅਦ ਕੇਂਦਰੀ ਰੇਲ ਤੇ ਵਿੱਤ ਮੰਤਰੀ ਨੂੰ ਮਿਲਣ ਲਈ ਕਈ ਦਿਨਾਂ ਤੋਂ ਪੰਜਾਬ ਦੇ ਕਾਂਗਰਸੀ ਸਾਂਸਦ ਦਿੱਲੀ ਗਏ ਹੋਏ ਹਨ ਪਰ ਉਨ੍ਹਾਂ ਨੂੰ ਕੇਂਦਰੀ ਮੰਤਰੀਆਂ ਨੇ ਹਾਲੇ ਤਕ ਮਿਲਣ ਦਾ ਸਮਾਂ ਹੀ ਨਹੀਂ ਦਿਤਾ। ਇਸ ਤੋਂ ਬਾਅਦ ਅੱਜ ਇਨ੍ਹਾਂ ਕਾਂਗਰਸੀ ਸਾਂਸਦਾਂ ਨੇ ਇਕ ਮੀਟਿੰਗ ਕਰ ਕੇ ਹੁਣ ਪ੍ਰਧਾਨ ਮੰਤਰੀ ਨੂੰ ਹੀ ਸਿੱਧਾ ਮਿਲਣ ਦਾ ਫ਼ੈਸਲਾ ਕਰਨ ਤੋਂ ਬਾਅਦ ਉਨ੍ਹਾਂ ਤੋਂ ਸਮਾਂ ਮੰਗਿਆ ਹੈ। ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਦੇ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਪ੍ਰਤੀ ਜਾਣ-ਬੁਝ ਕੇ
ਨਾਂਹ ਪੱਖੀ ਰਵਈਆ ਅਪਣਾ ਕੇ ਟਕਰਾਅ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਅੰਦੋਲਨ ਕਿਸੇ ਤਰ੍ਹਾਂ ਫ਼ੇਲ੍ਹ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਕੋਸ਼ਿਸ਼ਾਂ ਕਰ ਕੇ ਕਿਸਾਨਾਂ ਨੂੰ ਅਪਣੇ ਮੰਤਰੀਆਂ ਦੀ ਕਮੇਟੀ ਰਾਹੀਂ ਸਮਝਾ ਕੇ ਰੇਲ ਟਰੈਕ ਮਾਲ ਗੱਡੀਆਂ ਲਈ ਖ਼ਾਲੀ ਕਰਵਾਏ ਹਨ ਪਰ ਕੇਂਦਰੀ ਰੇਲ ਮੰਤਰੀ ਬਿਨਾਂ ਕਾਰਨ ਰੇਲਾਂ ਨੂੰ ਸੁਰੱਖਿਆ ਦਾ ਦੁਹਾਈ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਹੈ ਅਤੇ ਅੱਜ ਤਕ ਰੇਲ ਪ੍ਰਾਪਰਟੀ ਨੂੰ ਕੋਈ ਵੀ ਨੁਕਸਾਨ ਨਹੀਂ ਪੁੱਜਾ, ਜਿਸ ਕਰ ਕੇ ਸੁਰੱਖਿਆ ਦਾ ਬਹਾਨਾ ਬਣਾਉਣਾ ਵਾਜਬ ਨਹੀਂ ਤੇ ਕੇਂਦਰ ਦੀ ਪੰਜਾਬ ਵਿਰੋਧੀ ਸੋਚ ਨੂੰ ਹੀ ਸਾਹਮਣੇ ਲਿਆਉਂimageimageਦਾ ਹੈ।

 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement