23 ਨਵੰਬਰ ਨੂੰ ਕਿਸਾਨ ਆਗੂਆਂ ਨਾਲ ਬੈਠਕ ਕਰਨਗੇ ਮੁੱਖ ਮੰਤਰੀ : ਪੰਧੇਰ
Published : Nov 3, 2020, 5:01 pm IST
Updated : Nov 3, 2020, 5:29 pm IST
SHARE ARTICLE
 Swarn Singh Pandher
Swarn Singh Pandher

ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਰਾਬਤਾ ਬਣਾਈ ਰੱਖਣ ਲਈ ਬਣਾਏ 3 ਮੈਂਬਰੀ ਮੰਤਰੀ ਸਮੂਹ ਵਲੋਂ ਅੱਜ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ  ਨਾਲ ਬੈਠਕ ਕੀਤੀ ਗਈ। ਇਸ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ 23 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ਸਮਾਂ ਮਿਲ ਗਿਆ ਹੈ

Captain Amrinder Singh Captain Amrinder Singh

ਅਤੇ ਇਸ ਸਬੰਧੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦੀ ਕੈਪਟਨ ਨਾਲ ਫੋਨ 'ਤੇ ਗੱਲ ਵੀ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਰੇਲਵੇ ਟਰੈਕ ਖ਼ਾਲੀ ਕਰ ਦਿੱਤੇ ਜਾਣ। ਪੰਧੇਰ ਨੇ ਦੱਸਿਆ ਕਿ ਇਸ ਸਬੰਧੀ 5 ਨਵੰਬਰ ਦੀ ਬੈਠਕ 'ਚ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਹੈ ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਦੀ ਜਾਨ ਗਈ ਹੈ,

Sukhjinder RandhawaSukhjinder Randhawa

ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦਿੱਤਾ ਜਾਵੇ। ਉਧਰ ਬੈਠਕ ਤੋਂ ਬਾਅਦ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਕਿਸਾਨ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤੈਅ ਕਰ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਇਸ ਮਾਮਲੇ 'ਤੇ ਕਿਸਾਨ ਸੰਗਠਨ ਨਾਲ ਬੈਠਕ ਲਈ ਤਿਆਰ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement