ਆਮ ਆਦਮੀ ਪਾਰਟੀ ਨੇ ਮੰਗਿਆ ਕੈਪਟਨ ਦਾ ਅਸਤੀਫਾ
Published : Nov 3, 2020, 6:01 pm IST
Updated : Nov 3, 2020, 6:01 pm IST
SHARE ARTICLE
Meet HAYER
Meet HAYER

''ਇਸ ਸਮੇਂ ਪੰਜਾਬ 'ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ।

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਸੂਬੇ ਦੀ ਬੇਕਾਬੂ ਹੋਈ ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜਿੰਮੇਵਾਰ ਠਹਿਰਾਇਆ ਹੈ, ਕਿਉਂਕਿ ਗ੍ਰਹਿ ਮੰਤਰਾਲਾ ਵੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮੀਤ ਹੇਅਰ ਨੇ ਕਿਹਾ, ''ਇਸ ਸਮੇਂ ਪੰਜਾਬ 'ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ।

Captain Amarinder Singh

ਜੰਗਲਰਾਜ ਦਾ ਬੋਲਬਾਲਾ ਹੈ। ਇਹੋ ਕਾਰਨ ਹੈ ਕਿ ਸੱਤਾਧਾਰੀ ਕਾਂਗਰਸ ਦੇ ਪ੍ਰਮੁੱਖ ਆਗੂਆਂ ਕੋਲ ਨਜਾਇਜ ਅਸਲੇ ਰੱਖੇ ਹੋਏ ਹਨ। ਜਿਸਦੀ ਪੁਸ਼ਟੀ ਬਠਿੰਡਾ ਜ਼ਿਲ੍ਹੇ ਦੇ ਕਾਂਗਰਸੀ ਆਗੂ ਕੋਲੋਂ ਬਰਾਮਦ ਹੋਏ ਅਸਲੇ ਨੇ ਕਰ ਦਿੱਤੀ ਹੈ। ਅਪਰਾਧੀਆਂ ਦੇ ਹੌਂਸਲੇ ਬੁਲੰਦ ਅਤੇ ਪੁਲਿਸ ਪ੍ਰਸ਼ਾਸਨ ਦੇ ਹੌਂਸਲੇ ਪਸਤ ਹਨ। ਤਰਨਤਾਰਨ 'ਚ ਇਕ ਪੁਲਿਸ ਅਧਿਕਾਰੀ ਦੀ ਸ਼ਰੇਆਮ ਹੋਈ ਹੱਤਿਆ ਇਸ ਦੀ ਤਾਜਾ ਮਿਸਾਲ ਹੈ।

Meet Hayer

ਮੀਤ ਹੇਅਰ ਨੇ ਕਿਹਾ ਕਿ ਕਤਲ, ਲੁੱਟਖੋਹ, ਡਾਕੇ ਫਿਰੋਤੀਆਂ, ਅਗਵਾ, ਬਲਾਤਕਾਰ ਸਮੇਤ ਸ਼ਰਾਬ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਰਗੇ ਕੋਈ ਐਸੇ ਅਪਰਾਧ ਨਹੀਂ ਹਨ ਜੋ ਪੰਜਾਬ ਦੇ ਅਖਬਾਰਾਂ ਦੀਆਂ ਸੁਰਖੀਆਂ ਨਾ ਬਣ ਰਹੇ ਹਨ। ਮੀਤ ਹੇਅਰ ਨੇ ਹੈਰਾਨੀ ਪ੍ਰਗਟਾਈ ਇਕ ਪਾਸੇ ਪੰਜਾਬ ਦੀਆਂ ਜੇਲਾਂ 'ਚ ਬੈਠੇ ਗੈਂਗਸਟਰ ਅਤੇ ਦੇਸ਼ ਵਿਰੋਧੀ ਤੱਤ ਆਪਣੀਆਂ ਧੜੱਲੇ ਨਾਲ ਗਤੀਵਿਧੀਆਂ ਚਲਾ ਰਹੇ ਹਨ, ਦੂਜੇ ਪਾਸੇ ਪੰਜਾਬ ਸਰਕਾਰ ਯੂ.ਪੀ. ਦੇ ਖੁੰਖਾਰ ਅਪਰਾਧੀਆਂ ਨੂੰ ਆਪਣੀਆਂ ਜੇਲ੍ਹਾਂ 'ਚ ਪਨਾਹ ਦੇ ਰਹੀ ਹੈ। ਮੀਤ ਹੇਅਰ ਨੇ ਕਿਹਾ ਕਿ ਬੇਕਾਬੂ ਅਮਨ-ਕਾਨੂੰਨ ਲਈ ਜਿੰਮੇਵਾਰ ਅਮਰਿੰਦਰ ਸਿੰਘ ਨੂੰ ਆਪਣੀ ਤੁਰੰਤ ਗੱਦੀ ਛੱਡ ਦੇਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement