
ਕੈਪਟਨ ਨੇ ਬਾਕੀ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਕੀਤੀ ਧਰਨੇ ਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ 'ਚ ਤਿੰਨ ਵਾਰ ਪਹੁੰਚ ਕਰਨ ਦੇ ਬਾਵਜੂਦ ਰਾਸ਼ਟਰਪਤੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਕੱਲ੍ਹ 4 ਨਵੰਬਰ ਨੂੰ ਅਪਣੇ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ 'ਤੇ ਧਰਨਾ ਦਿੱਤਾ ਜਾਵੇਗਾ।
Ram nath kovind
ਇਸ ਸਬੰਧੀ ਮੁੱਖ ਮੰਤਰੀ ਨੇ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਿੱਲੀ ਵਿਚ ਧਾਰਾ 144 ਲੱਗੇ ਹੋਣ ਕਾਰਨ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ ਤੱਕ ਚਾਰ-ਚਾਰ ਵਿਧਾਇਕਾਂ ਦਾ ਜਥਾ ਮਾਰਚ ਕਰੇਗਾ। ਪਹਿਲਾ ਜਥਾ ਸਵੇਰੇ 10.30 ਵਜੇ ਰਵਾਨਾ ਹੋਵੇਗਾ, ਜਿਸ ਦੀ ਅਗਵਾਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।