
ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਸਿੱਧੀ ਅਦਾ ਕਰਨ ਦੇ ਨਿਰਦੇਸ਼
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਨਾਲ ਨਰਮਾ ਉਤਪਾਦਕਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
Charanjit Singh Channi
ਨਰਮੇ ਦੀ ਕਟਾਈ ਵਿੱਚ ਲੱਗੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
Charanjit Singh Channi
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਸਿੱਧੀ ਅਦਾ ਕਰਨ ਦੇ ਨਿਰਦੇਸ਼ ਦਿੱਤੇ।