CM ਚੰਨੀ ਨੇ ਉਸਾਰੀ ਕਿਰਤੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, 3100 ਰੁਪਏ ਸ਼ਗਨ ਦੇਣ ਦਾ ਕੀਤਾ ਐਲਾਨ
Published : Nov 3, 2021, 2:37 pm IST
Updated : Nov 3, 2021, 2:54 pm IST
SHARE ARTICLE
 CM  Punjab
CM Punjab

3100 ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਾ ਕੀਤਾ ਐਲਾਨ

 

ਚੰਡੀਗੜ੍ਹ:  ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ (ਬੀ.ਓ.ਸੀ.ਵੀ.) ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਹਰੇਕ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤ੍ਰਿਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ।

 

CM ChanniCM Channi

 

 ਦੀਵਾਲੀ ਦੀ ਪੂਰਵ ਸੰਧਿਆ ਉਤੇ ਆਪਣੇ ਐਲਾਨ ਵਿਚ ਮੁੱਖ ਮੰਤਰੀ ਨੇ ਕਿਹਾ, “3100 ਰੁਪਏ ਦੀ ਇਹ ਵਿੱਤੀ ਗਰਾਂਟ ਰੌਸ਼ਨੀਆਂ ਦੇ ਤਿਉਹਾਰਾਂ ਦੇ ਮੌਕੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸ਼ਗਨ ਰਾਸ਼ੀ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਾਸ਼ੀ ਸਿੱਧੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ਵਿਚ ਅਦਾ ਕਰ ਦਿੱਤੀ ਜਾਵੇਗੀ। ਸੂਬਾ ਭਰ ਵਿਚ ਲਗਪਗ 3.17 ਲੱਖ ਉਸਾਰੀ ਕਿਰਤੀ ਰਜਿਸਟਰਡ ਹਨ ਅਤੇ ਇਸ ਸਬੰਧੀ 90-100 ਕਰੋੜ ਰੁਪਏ ਦੀ ਰਾਸ਼ੀ ਵੰਡੇ ਜਾਣ ਦੀ ਸੰਭਾਵਨਾ ਹੈ।

 

 

 CM  Punjab CM Punjab

ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਉਹ ਬੋਰਡ ਵੱਲੋਂ ਸਮੇਂ-ਸਮੇਂ 'ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਜਾ ਸਕਣ। ਮੁੱਖ ਮੰਤਰੀ ਚੰਨੀ, ਜੋ ਬੋਰਡ ਦੇ ਚੇਅਰਮੈਨ ਵੀ ਹਨ, ਨੇ ਦੱਸਿਆ ਕਿ ਉਕਤ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਕੋਵਿਡ ਮਹਾਂਮਾਰੀ ਕਾਰਨ ਇਨ੍ਹਾਂ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਈ।CM ChanniCM Channi

 

ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਯੋਗ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਕੋਲ ਆਪਣਾ ਪਾਲਣ ਪੋਸ਼ਣ ਕਰਨ ਦੇ ਸਾਧਨ ਨਹੀਂ ਹਨ। ਇਸ ਦੌਰਾਨ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਕੋਵਿਡ ਦੀ ਸਥਿਤੀ ਵਿਚ ਹੋਏ ਵਰਨਣਯੋਗ ਸੁਧਾਰ ਨਾਲ ਸੂਬਾ ਭਰ ਵਿਚ ਉਸਾਰੀ ਕਿਰਤੀਆਂ ਨੂੰ ਹੋਰ ਗਤੀ ਦੇਣ ਲਈ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement