ਮੋਗਾ ਪੁਲਿਸ ਵਲੋਂ 18 ਕਿੱਲੋ ਚੂਰਾ ਪੋਸਤ ਬਰਾਮਦ, 11 ਵਿਅਕਤੀ ਨਾਮਜ਼ਦ
Published : Nov 3, 2021, 12:49 am IST
Updated : Nov 3, 2021, 12:49 am IST
SHARE ARTICLE
IMAGE
IMAGE

ਮੋਗਾ ਪੁਲਿਸ ਵਲੋਂ 18 ਕਿੱਲੋ ਚੂਰਾ ਪੋਸਤ ਬਰਾਮਦ, 11 ਵਿਅਕਤੀ ਨਾਮਜ਼ਦ

ਮੋਗਾ, 2 ਨਵੰਬਰ (ਸੱਤਪਾਲ ਭਾਗੀਕੇ/ਅਰੁਣ ਗੁਲਾਟੀ) : ਨਸ਼ਿਆਂ ਵਿਰੁਧ ਚਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਮੋਗਾ ਦੇ ਧਰਮਕੋਟ ਸਬ-ਡਵੀਜ਼ਨ ਦੇ ਬੱਦੂਵਾਲ ਬਾਈਪਾਸ ’ਤੇ ਸਥਿਤ ਇਕ ਗੋਦਾਮ ਤੋਂ 1800 ਕਿਲੋ ਵਜ਼ਨ ਵਾਲੀਆਂ ਭੁੱਕੀ ਦੀਆਂ 90 ਬੋਰੀਆਂ (20 ਕਿਲੋ ਪ੍ਰਤੀ ਬੋਰੀ) ਬਰਾਮਦ ਕੀਤੀਆਂ ਹਨ। ਪੁਲਿਸ ਨੇ ਗੋਦਾਮ ਵਿਚੋਂ ਇਕ ਟਰੱਕ (ਐਚਆਰ-64-6149) ਅਤੇ ਇਕ ਐਮਯੂਵੀ ਜ਼ਾਈਲੋ (ਪੀਬੀ-05-ਜੇ-9539) ਨੂੰ ਵੀ ਕਬਜ਼ੇ ਵਿਚ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦਸਿਆ ਕਿ ਪੁਲਿਸ ਨੂੰ ਮਿਲੀ ਸੂਹ ’ਤੇ ਕਾਰਵਾਈ ਕਰਦੇ ਹੋਏ ਐਸਐਸਪੀ ਮੋਗਾ ਸੁਰਿੰਦਰਜੀਤ ਸਿੰਘ ਮੰਡ ਨੇ ਪੁਲਿਸ ਟੀਮ ਨੂੰ ਗੋਦਾਮ ’ਤੇ ਛਾਪੇਮਾਰੀ ਲਈ ਭੇਜਿਆ।
ਡੀਜੀਪੀ ਨੇ ਦਸਿਆ ਕਿ ਪੁਲਿਸ ਟੀਮਾਂ ਨੇ ਭੁੱਕੀ ਨੂੰ ਜ਼ਬਤ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਪਿੰਡ ਦੌਲੇਵਾਲਾ ਦੇ ਪਿੱਪਲ ਸਿੰਘ, ਜੋ ਕਿ ਐਨਡੀਪੀਐਸ ਐਕਟ ਤਹਿਤ 30 ਸਾਲ ਦੀ ਸਜ਼ਾ ਕੱਟ ਰਿਹਾ ਹੈ, ਸਮੇਤ 11 ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਹੈ।
ਹੋਰ 10 ਦੋਸ਼ੀਆਂ ਦੀ ਪਛਾਣ ਇੰਦਰਜੀਤ ਸਿੰਘ ਉਰਫ਼ ਲਾਭਾ, ਮਿੰਨਾ ਸਿੰਘ, ਰਸਾਲ ਸਿੰਘ ਉਰਫ਼ ਨੰਨੂ, ਕਰਮਜੀਤ ਸਿੰਘ ਉਰਫ਼ ਕਰਮਾ, ਗੁਰਜਿੰਦਰ ਸਿੰਘ ਉਰਫ਼ ਮੋਟੂ, ਜੁਗਰਾਜ ਸਿੰਘ ਉਰਫ਼ ਜੋਗਾ, ਲਖਵਿੰਦਰ ਸਿੰਘ ਉਰਫ਼ ਕੱਕੂ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਬੂਟਾ ਸਿੰਘ, ਸਾਰੇ ਵਾਸੀ ਪਿੰਡ ਦੌਲੇਵਾਲਾ ਅਤੇ ਮੰਗਲ ਸਿੰਘ ਵਾਸੀ ਪਿੰਡ ਮੰਦਰ ਵਜੋਂ ਹੋਈ ਹੈ।
ਐਸਐਸਪੀ ਸੁਰਿੰਦਰਜੀਤ ਸਿੰਘ ਮੰਡ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਦਸਣਯੋਗ ਹੈ ਕਿ  ਥਾਣਾ ਧਰਮਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15-61/85 ਅਧੀਨ ਐਫ਼.ਆਈ.ਆਰ ਨੰਬਰ 202 ਮਿਤੀ 1 ਨਵੰਬਰ 2021 ਨੂੰ ਦਰਜ ਕੀਤੀ ਗਈ ਹੈ।


ਫੋਟੋ ਨੰਬਰ 02 ਮੋਗਾ ਸੱਤਪਾਲ 16 ਪੀ 
ਸਬੰਧਤ ਤਸਵੀਰਾਂ ਅਤੇ ਵੀਡੀਉ ਨਾਲ ਲਗਾ ਦਿਤੇ ਹਨ
 

SHARE ARTICLE

ਏਜੰਸੀ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement