ਪੰਜਾਬ ਪੁਲਿਸ 'ਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਰੰਧਾਵਾ ਨੇ ਮੰਗੀ DGP ਤੋਂ ਰਿਪੋਰਟ 
Published : Nov 3, 2021, 12:28 pm IST
Updated : Nov 3, 2021, 12:28 pm IST
SHARE ARTICLE
Deputy CM Sukhjinder Singh Randhawa
Deputy CM Sukhjinder Singh Randhawa

ਉਪ ਮੁੱਖ ਮੰਤਰੀ ਨੇ ਪੁਲਿਸ ਮੁਖੀ ਨੂੰ ਸੱਤ ਦਿਨਾਂ ਅੰਦਰ ਰਿਪੋਰਟ ਸੌਂਪਣ ਲਈ ਆਖਿਆ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ  ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।

Punjab PolicePunjab Police

ਅੱਜ ਇਥੇ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ  ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ।

sukhjinder Randhawasukhjinder Randhawa

ਗ੍ਰਹਿ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement