
। ਇਹ ਗ੍ਰਿਫ਼ਤਾਰੀ ਗੁਰਦਾਸਪੁਰ ਪੁਲਿਸ ਨੂੰ ਮਿਲੇ ਇਨਪੁਟ ਦੇ ਆਧਾਰ 'ਤੇ ਕੀਤੀ ਗਈ ਹੈ।
ਗੁਰਦਾਸਪੁਰ: ਪੰਜਾਬ ਪੁਲਿਸ ਅਤੇ ਏਟੀਐਸ ਮੁੰਬਈ ਦੀ ਮਦਦ ਨਾਲ ਜੁਲਾਈ 2022 ਨੂੰ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ ਫੜੀ ਗਈ 363 ਕਰੋੜ ਰੁਪਏ ਦੀ ਹੈਰੋਇਨ ਦੇ ਮਾਮਲੇ ਵਿਚ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਗੁਰਦਾਸਪੁਰ ਪੁਲਿਸ ਨੂੰ ਮਿਲੇ ਇਨਪੁਟ ਦੇ ਆਧਾਰ 'ਤੇ ਕੀਤੀ ਗਈ ਹੈ।
ਇਸ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਵਿਦੇਸ਼ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼ ਹੋ ਸਕਦਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਪੰਜਾਬ ਵਿਚ ਵੱਡੇ ਪੱਧਰ ’ਤੇ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿਚ ਸਰਗਰਮ ਸਨ।
ਪੰਜਾਬ ਪੁਲਿਸ ਦੇ SSOC ਵਿੰਗ ਨੇ ਜੁਲਾਈ 2022 ਨੂੰ ਇਕ ਇਨਪੁਟ ਦਿੱਤਾ ਸੀ ਕਿ ਇਹ ਖੇਪ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ 'ਤੇ ਨਸ਼ੇ ਦੀ ਖੇਪ ਪਹੁੰਚਾਈ ਗਈ ਸੀ। ਇਸ ਦੇ ਲਈ ਏਟੀਐਸ ਦਾ ਸਹਿਯੋਗ ਲਿਆ ਗਿਆ। ਦੁਬਈ ਤੋਂ ਮੁੰਬਈ ਪਹੁੰਚੇ ਇਕ ਕੰਟੇਨਰ ਨੂੰ ਜਦੋਂ ਖੋਲ੍ਹਿਆ ਗਿਆ ਤਾਂ ਉਸ ਵਿਚੋਂ 72.5 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 363 ਕਰੋੜ ਰੁਪਏ ਦੱਸੀ ਗਈ ਸੀ।