73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ
Published : Nov 3, 2022, 4:22 pm IST
Updated : Nov 3, 2022, 4:22 pm IST
SHARE ARTICLE
 Gurdaspur: Punjab Police arrest three smugglers wanted in 73-kg heroin haul in Mumbai
Gurdaspur: Punjab Police arrest three smugglers wanted in 73-kg heroin haul in Mumbai

ਗ੍ਰਿਫ਼ਤਾਰ ਕੀਤੇ ਮੁਲਜ਼ਮ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੀ ਲੋੜੀਂਦੇ ਸਨ: ਐਸਐਸਪੀ ਗੁਰਦਾਸਪੁਰ


 

ਚੰਡੀਗੜ੍ਹ/ਗੁਰਦਾਸਪੁਰ,: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਨੂੰ ਉਸ ਸਮੇਂ ਅਹਿਮ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਨ੍ਹਾਵਾ ਸ਼ੇਵਾ ਪੋਰਟ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਪੰਜਾਬ ਪੁਲਿਸ ਅਤੇ ਏ.ਟੀ.ਐਸ. ਮੁੰਬਈ ਦੀਆਂ ਟੀਮਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਜੁਲਾਈ 2022 ਵਿੱਚ ਟਾਈਲਾਂ ਵਾਲੇ ਕੰਟੇਨਰ ਦੇ ਦਰਵਾਜ਼ੇ ਦੇ ਬਾਰਡਰ ਵਿੱਚ ਛੁਪਾ ਕੇ ਰੱਖਿਆ ਇਹ ਨਸ਼ਾ ਬਰਾਮਦ ਕੀਤਾ ਗਿਆ ਸੀ। ਇਹ ਕੰਟੇਨਰ ਦਿੱਲੀ ਦੇ ਇੱਕ ਦਰਾਮਦਕਾਰ ਵੱਲੋਂ ਮੰਗਵਾਇਆ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਦੇ ਵਾਸੀ ਗੁਰਵਿੰਦਰ ਸਿੰਘ ਉਰਫ਼ ਮਹਿਕ (27), ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਵਾਸੀ ਗੁਰਸੇਵਕ ਸਿੰਘ ਉਰਫ਼ ਸੇਵਕ (25) ਅਤੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਵਾਸੀ ਮਨਜੀਤ ਸਿੰਘ ਉਰਫ਼ ਸੋਨੀ (34) ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਵਿੱਚ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ 'ਤੇ ਇੱਕ ਐਸਯੂਵੀ ਮਹਿੰਦਰਾ ਥਾਰ (ਪੀਬੀ 46 ਏਐਚ 0003) ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ .32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਸ ਤੋਂ ਪਹਿਲਾਂ ਮੁੰਬਈ ਏਟੀਐਸ ਨੇ ਖੇਪ ਮੰਗਵਾਉਣ ਵਾਲੇ ਮੁਲਜ਼ਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁੰਬਈ ਏਟੀਐਸ ਨੇ ਇਨ੍ਹਾਂ ਤਿੰਨੋਂ ਗ੍ਰਿਫਤਾਰ ਵਿਅਕਤੀਆਂ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕੀਤਾ, ਜੋ ਕਿ ਕੰਟੇਨਰ ਦੇ ਪ੍ਰਾਪਤਕਰਤਾ ਸਨ ਅਤੇ ਉਹ ਇਸ ਸਬੰਧ ਵਿੱਚ ਦਿੱਲੀ ਵੀ ਗਏ ਸਨ।

ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਵੀ ਲੋੜੀਂਦੇ ਹਨ, ਜਿਸ ਵਿੱਚ ਉਨ੍ਹਾਂ ਨੇ ਅਕਤੂਬਰ 2020 ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲੀਸ ਪਾਰਟੀ ’ਤੇ ਗੋਲੀਬਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 307, 353, 186 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਅੰਮ੍ਰਿਤਸਰ ਦੇ ਥਾਣਾ ਲੋਪੋਕੇ ਵਿਖੇ ਇਸ ਸਬੰਧੀ ਪਹਿਲਾਂ ਹੀ ਕੇਸ ਦਰਜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਧਾਰਾ 25/27/54/59 ਤਹਿਤ ਐਫ.ਆਈ.ਆਰ. ਨੰ. 149 ਮਿਤੀ 2/11/2022 ਨੂੰ ਥਾਣਾ ਧਾਰੀਵਾਲ ਗੁਰਦਾਸਪੁਰ ਵਿਖੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement