ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਪ੍ਰਦਰਸ਼ਨ
Published : Nov 3, 2022, 7:37 pm IST
Updated : Nov 3, 2022, 7:37 pm IST
SHARE ARTICLE
photo
photo

''ਸਿਆਸੀ ਕੈਦੀਆਂ ਨੂੰ ਰਿਹਾਅ ਨਾ ਕਰਨਾ ਹਾਕਮਾਂ ਦੀ ਘੱਟ ਗਿਣਤੀਆਂ ਵਿਰੋਧੀ ਤੇ ਗੈਰ ਜਮਹੂਰੀ ਪਹੁੰਚ ਕਾਰਨ ਹੈ''

 

 ਮੁਹਾਲੀ: 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਿੱਖ ਕੈਦੀਆਂ ਤੇ ਸਮੇਤ ਸਮੁੱਚੇ ਸਿਆਸੀ ਕੈਦੀਆਂ ਤੇ ਹਵਾਲਾਤੀਆਂ ਦੀ ਰਿਹਾਈ ਲਈ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਫਰੀਦਕੋਟ ਮੁਕਤਸਰ ਮੋਗਾ, ਜਗਰਾਓ, ਜਲੰਧਰ, ਪਟਿਆਲਾ, ਸੰਗਰੂਰ, ਨਵਾਂਸ਼ਹਿਰ, ਕਪੂਰਥਲਾ ਅਮ੍ਰਿੰਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਫਾਜ਼ਿਲਕਾ ਆਦਿ ਥਾਵਾਂ ਤੇ ਰੋਸ ਮੁਜ਼ਾਹਰੇ ਕੀਤੇ ਗਏ। 

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਤੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਤੇ ਸਿਆਸੀ ਕੈਦੀਆਂ ਨੂੰ ਰਿਹਾਅ ਨਾ ਕਰਨਾ ਹਾਕਮਾਂ ਦੀ ਘੱਟ ਗਿਣਤੀਆਂ ਵਿਰੋਧੀ ਤੇ ਗੈਰ ਜਮਹੂਰੀ ਪਹੁੰਚ ਕਾਰਨ ਹੈ।

ਉਨ੍ਹਾਂ ਹੋਰ ਕਿਹਾ ਕਿ ਜਥੇਬੰਦੀ ਸਮਝਦੀ ਹੈ ਕਿ ਅੱਜ ਦੇ ਦਿਨ ਇੰਦਰਾ ਗਾਂਧੀ ਦੇ ਹੋਏ ਕਤਲ ਤੋਂ ਬਾਅਦ ਦਿੱਲੀ, ਕਾਨਪੁਰ ਆਦਿ ਸ਼ਹਿਰਾਂ, ਜੋ ਕੇ ਕਾਂਗਰਸ ਸ਼ਾਸਤ ਪ੍ਰਦੇਸ਼ ਸਨ, ਵਿੱਚ ਯੋਜਨਾ ਬੱਧ ਤਰੀਕੇ ਨਾਲ ਕਾਂਗਰਸ ਦੇ ਆਗੂਆਂ ਵੱਲੋਂ ਭੀੜਾਂ ਨੂੰ ਉਕਸਾ ਕੇ ਸਿੱਖਾਂ ਦਾ ਕਤਲੇਆਮ ਕਰਵਾਇਆ, ਬਹੂ ਬੇਟੀਆਂ ਦੀ ਬੇਪਤੀ ਕੀਤੀ ਤੇ ਸਿੱਖਾਂ ਦੇ ਘਰਾਂ, ਜਾਇਦਾਦਾਂ ਤੇ ਕਾਰੋਬਾਰਾਂ ਨੂੰ ਲੁੱਟਿਆ ਅਤੇ ਅੱਗਾਂ ਲਾਉਣ ਦੀ ਬਰਬਰ ਕਾਰਵਾਈ ਨੂੰ ਅੰਜਾਮ ਦਿੱਤਾ ਦਾ ਸਿੱਖਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ ਤੇ ਦੂਜੇ ਪਾਸੇ ਉਸ ਦੌਰ ਦੇ ਸੰਘਰਸ਼ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਤੇ ਆਗੂਆਂ ਨੂੰ ਉਮਰ ਕੈਦਾਂ ਦੀਆਂ ਸਜ਼ਾਵਾਂ ਪੂਰੀਆਂ ਕਰ ਲੈਣ ਤੋਂ ਬਾਅਦ ਵੀ ਦਹਾਕਿਆਂ ਬੰਧੀ ਜੇਲਾਂ ਵਿੱਚ ਬੰਦ ਰੱਖਕੇ ਜੇਲਾਂ ਦੀਆਂ ਕਾਲ ਕੋਠੜੀਆਂ ਵਿੱਚ ਇਸ ਬਹਾਨੇ ਸਾੜਿਆ ਜਾ ਰਿਹਾ ਹੈ ਕਿ ਇੰਨਾਂ ਦੇ ਬਾਹਰ ਆਉਣ ਨਾਲ ਪੰਜਾਬ ਦੇ ਹਲਾਤ ਖਰਾਬ ਹੋਣ ਦਾ ਡਰ ਹੈ ਜਦੋਂ ਕਿ ਪੰਜਾਬ ਵਿੱਚ ਅਜਿਹਾ ਕੋਈ ਮਾਹੌਲ ਨਹੀਂ ਹੈ।

ਇਸ ਤਰ੍ਹਾਂ ਦੇਸ਼ ਦੇ ਸੰਵਿਧਾਨ ਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸਿੱਖ ਮਾਨਸਿਕਤਾ ਵਿੱਚ ਬੇਗਾਨਗੀ ਦੀ ਭਾਵਨਾਂ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਜਥੇਬੰਦੀ ਸਮਝਦੀ ਹੈ ਕਿ ਹਾਕਮ ਜਮਾਤ ਜਾਣਬੁੱਝ ਕੇ ਇਸ ਤਰ੍ਹਾਂ ਦਾ ਰੁੱਖ ਅਖਤਿਆਰ ਕਰ ਰਹੀ ਹੈ ਤਾਂ ਕਿ ਇਸ ਬੇਗਾਨਗੀ ਦੀ ਭਾਵਨਾ ਦੀ ਆਪਣੀਆਂ ਏਜੰਸੀਆ ਰਾਹੀਂ ਵਰਤੋਂ ਕਰਕੇ ਮੁੜ ਪੰਜਾਬ ਦੇ ਹਲਾਤ ਖਰਾਬ ਕੀਤੇ ਜਾ ਸਕਣ ਤੇ ਲੋਕਾਂ ਨੂੰ ਆਪਸ ਵਿੱਚ ਵੰਡ ਕੇ ਆਪਣੇ ਰਾਜ ਭਾਗ ਦੀ ਉਮਰ ਲੰਮੀ ਕੀਤੀ ਜਾ ਸਕੇ।

ਆਗੂਆਂ ਕਿਹਾ ਕੇ ਮੌਜੂਦਾ ਸਮੇਂ ਮੋਦੀ ਹਕੂਮਤ ਲੇਖਕਾਂ ਬੁੱਧੀਜੀਵੀਆਂ, ਪੱਤਰਕਾਰਾਂ ਤੇ ਮੋਦੀ ਦੀਆਂ ਨੀਤੀਆਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਜੇਲਾਂ 'ਚ ਸੁੱਟ ਰਹੀ ਹੈ ਤੇ ਜਮਾਨਤ ਤੱਕ ਨਹੀ ਹੋਣ ਦੇ ਰਹੀ। ਉਹਨਾਂ ਕਿਹਾ ਪ੍ਰੋਫੈਸਰ ਜੀਐਨ ਸਾਈਬਾਬਾ ਓੁਮਰ ਖਾਲਿਦ ਪ੍ਰੋਫੈਸਰ ਆਨੰਦ ਤੇਲਤੁੰਬੜੇ ਆਦਿ ਇਸਦੀਆਂ ਪ੍ਰਮੁੱਖ ਓੁਦਾਹਰਣ ਨੇ। ਉਹਨਾਂ ਕਿਹਾ ਕੇ ਸਜਾਵਾਂ ਪੂਰੀਆਂ ਕਰ ਚੁੱਕੇ ਕਾਰਕੁੰਨਾਂ ਸਮੇਤ ਜੇਲਾਂ 'ਚ ਬਿਨ੍ਹਾਂ ਵਜ੍ਹਾ ਬੰਦ ਕਾਰਕੁੰਨਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨਾ ਕਿਸੇ ਇੱਕ ਜਥੇਬੰਦੀ ਜਾਂ ਖਾਸ ਵਿਚਾਰਧਾਰਾ ਵਾਲਿਆਂ ਦਾ ਨਹੀ ਬਲਕਿ ਹਰ ਜਮਹੂਰੀਅਤ ਪਸੰਦ ਸ਼ਹਿਰੀ ਦੀ ਜਿੰਮੇਵਾਰੀ ਹੈ।

ਅਲੱਗ-ਅਲੱਗ ਥਾਵਾਂ 'ਤੇ ਰੋਸ ਮੁਜਾਹਰਿਆਂ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਨੌਜਵਾਨ ਭਾਰਤ ਸਭਾ ਤੇ ਪੇਂਡੂ ਮਜਦੂਰ ਯੂਨੀਅਨ ਦੇ ਕਾਰਕੁੰਨਾਂ ਨੇ ਵੀ ਸ਼ਮੂਲੀਅਤ ਕੀਤੀ। ਪੰਜਾਬ ਭਰ 'ਚ ਹੋਏ ਰੋਸ ਪ੍ਰਦਰਸ਼ਨਾਂ 'ਚ ਸੁੁੂਬਾਈ ਆਗੂਆਂ ਰਮਿੰਦਰ ਪਟਿਆਲਾ ਜਸਵਿੰਦਰ ਝਬੇਲਵਾਲੀ ਭੁਪਿੰਦਰ ਲੌਂਗੋਵਾਲ ਹਰਦੀਪ ਕੋਟਲਾ ਸੰਤੋਖ ਸੰਧੂ ਬਲਵਿੰਦਰ ਭੁੱਲਰ ਅਮਰਜੀਤ ਹਨੀ ਜਗਤਾਰ ਭਿੰਡਰ ਭੁਪਿੰਦਰ ਵੜੈਚ ਸੁਰਿੰਦਰ ਬੈਂਸ ਹਰਮੇਸ਼ ਢੇਸੀ ਚਮਕੌਰ ਰੋਡੇ ਸੁਖਦੇਵ ਸਹਿੰਸਰਾ ਨੇ ਸੰਬੋਧਨ ਕੀਤਾ। 
ਜਾਰੀ ਕਰਤਾ:
ਜਤਿੰਦਰ ਸਿੰਘ ਛੀਨਾ
ਰਜਿੰਦਰ ਸਿੰਘ ਦੀਪ ਸਿੰਘ ਵਾਲਾ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement