ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ
Published : Nov 3, 2022, 4:47 pm IST
Updated : Nov 3, 2022, 4:47 pm IST
SHARE ARTICLE
Social Security Department calls for applications for various posts: Dr. Baljit Kaur
Social Security Department calls for applications for various posts: Dr. Baljit Kaur

ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਨਵੰਬਰ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ  ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਹਨਾ ਦੇ ਅਧਿਕਾਰ ਅਤੇ ਸਰਵਪੱਖੀ ਨੂੰ ਯਕੀਨੀ ਬਨਾਉਣਾ ਹੈ।  ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਟੋਰ ਕੀਪਰ ਕਮ ਅਕਾਊਟੈਂਟ, ਪੈਰਾ ਮੈਡੀਕਲ ਸਟਾਫ, ਕੁੱਕ, ਹਾਊਸ ਕੀਪਰ ਅਤੇ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ।

 ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ sswcd.punjab.gov.in ਤੇ ਆਪਣੇ ਵੇਰਵੇ ਭਰ ਸਕਦੇ ਹਨ। ਇਹਨਾਂ ਅਸਾਮੀਆਂ ਨੂੰ ਭਰਨ ਦੀ ਆਖਰੀ ਮਿਤੀ 15 ਨਵੰਬਰ 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement