Bathinda News: ਬਠਿੰਡਾ: ਸ਼ਰਾਬ ਪੀਣ ਨੂੰ ਲੈ ਕੇ ਤਿੰਨ ਦੋਸਤਾਂ ਵਿਚ ਚੱਲੀਆਂ ਗੋਲੀਆਂ, ਇਕ ਦੀ ਮੌਤ, ਵਕੀਲ ਜ਼ਖਮੀ
Published : Nov 3, 2023, 5:29 pm IST
Updated : Nov 3, 2023, 5:29 pm IST
SHARE ARTICLE
File Photo
File Photo

Bathinda: ਕਿਸੇ ਗੱਲ ਨੂੰ ਲੈ ਕੇ ਤਿੰਨਾਂ ਵਿਚਾਲੇ ਲੜਾਈ ਹੋ ਗਈ

Bathinda: ਬਠਿੰਡਾ ਦੇ ਮਾਲ ਰੋਡ 'ਤੇ ਹੋਟਲ ਬਾਹੀਆ ਫੋਰਟ ਦੇ ਪਿੱਛੇ ਮਾਲ ਰੋਡ 'ਤੇ ਦੋ ਦੋਸਤਾਂ ਵਿਚਾਲੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਦੌਰਾਨ ਗੋਲੀਬਾਰੀ ਵੀ ਹੋਈ। ਇਸ ਗੋਲੀਬਾਰੀ 'ਚ 2 ਲੋਕ ਜ਼ਖਮੀ ਹੋਏ ਹਨ। ਸਹਾਰਾ ਜਨਸੇਵਾ ਦੇ ਵਰਕਰਾਂ ਨੇ ਰਾਤ ਨੂੰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਉਸ ਨੂੰ ਸਿਵਲ ਹਸਪਤਾਲ ਤੋਂ ਬਠਿੰਡਾ ਏਮਜ਼ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਜ਼ਖਮੀ ਸ਼ਿਵਮ ਵਾਸੀ ਗਲੀ ਨੰਬਰ 23 ਪਰਸ ਰਾਮ ਨਗਰ ਦੀ ਰਾਤ 2 ਵਜੇ ਮੌਤ ਹੋ ਗਈ। ਸ਼ਿਵਮ ਦੇ ਪੇਟ 'ਚੋਂ ਗੋਲੀ ਲੰਘ ਗਈ ਜਦਕਿ ਰੇਸ਼ਮ ਸਿੰਘ ਨੂੰ ਛੁਰਾ ਮਾਰਿਆ ਗਿਆ।

ਰੇਸ਼ਮ ਸਿੰਘ ਉਰਫ਼ ਰਿਸ਼ਭ ਵਾਸੀ ਰਾਜਗੜ੍ਹ ਜ਼ਿਲ੍ਹਾ ਬਠਿੰਡਾ ਦਾ ਇਲਾਜ ਚੱਲ ਰਿਹਾ ਹੈ। ਰੇਸ਼ਮ ਸਿੰਘ ਪੇਸ਼ੇ ਤੋਂ ਵਕੀਲ ਦੱਸਿਆ ਜਾਂਦਾ ਹੈ।  ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗਗਨਦੀਪ, ਰੇਸ਼ਮ ਸਿੰਘ ਉਰਫ਼ ਰਿਸ਼ਭ ਅਤੇ ਸ਼ਿਵਮ ਦੋਸਤ ਹਨ ਤੇ ਤਿੰਨੇ ਨਸ਼ੇੜੀ ਹਨ। ਤਿੰਨਾਂ ਨੇ ਰਾਤ ਨੂੰ ਇਕੱਠੇ ਬਹਿ ਕੇ ਸ਼ਰਾਬ ਪੀਤੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਿੰਨਾਂ ਵਿਚਾਲੇ ਲੜਾਈ ਹੋ ਗਈ। ਗੁੱਸੇ 'ਚ ਆ ਕੇ ਗਗਨਦੀਪ ਨੇ ਆਪਣੀ ਬੰਦੂਕ ਨਾਲ ਦੋਵਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਸ਼ਿਵਮ ਅਤੇ ਰੇਸ਼ਮ ਸਿੰਘ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਸਿਵਲ ਹਸਪਤਾਲ ਵਿਚ 20 ਮਿੰਟ ਦੇ ਇਲਾਜ ਤੋਂ ਬਾਅਦ ਦੋਵਾਂ ਨੂੰ ਬਠਿੰਡਾ ਦੇ ਏਮਜ਼ ਲਈ ਰੈਫਰ ਕਰ ਦਿੱਤਾ ਗਿਆ।

ਇਸ ਦੌਰਾਨ ਰੇਸ਼ਮ ਸਿੰਘ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਲੜਾਈ ਦਾ ਕਾਰਨ ਨਸ਼ਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗਗਨਦੀਪ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸ਼ਿਵਮ ਅਤੇ ਰੇਸ਼ਮ ਦੀ ਗੋਲੀ ਚਲਾਉਣ ਵਾਲੇ ਨੌਜਵਾਨਾਂ ਨਾਲ ਲੜਾਈ ਹੋਈ ਸੀ। ਗੁੱਸੇ 'ਚ ਆਏ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਸ਼ਿਵਮ ਅਤੇ ਰੇਸ਼ਮ ਜ਼ਖਮੀ ਹੋ ਗਏ। ਗੋਲੀ ਚਲਾਉਣ ਵਾਲੇ ਦੀ ਪਛਾਣ ਹੋ ਗਈ ਹੈ। ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(For more news apart from A Drunkard Opened Fire During an Argument, stay tuned to Rozana Spokesman

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement