ਖ਼ਬਰਾਂ |

ਤਾਜ਼ਾ |

Mohali News: ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ 4 ਸਾਲ ਦਾ ਮਾਸੂਮ, ਮਹਿਲਾ ਡਰਾਈਵਰ ਮੌਕੇ ਤੋਂ ਹੋਈ ਫ਼ਰਾਰ 
Published : Nov 3, 2023, 6:05 pm IST
Updated : Nov 3, 2023, 6:05 pm IST
SHARE ARTICLE
File Photo
File Photo

Mohali: ਕਾਰ ਨੂੰ ਇਕ ਔਰਤ ਚਲਾ ਰਹੀ ਸੀ ਜੋ ਹਾਦਸੇ ਤੋਂ ਬਾਅਦ ਫ਼ਰਾਰ ਹੋ ਗਈ

Punjab: ਜ਼ੀਰਕਪੁਰ ਦੇ ਪੀਰਮੁਚੱਲਾ ਇਲਾਕੇ ਵਿਚ ਇੱਕ ਮਾਸੂਮ ਬੱਚੇ ਨੂੰ ਕਾਰ ਵੱਲੋਂ ਕੁਚਲਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਫੁਟੇਜ 'ਚ ਦੇਖਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ 4 ਸਾਲ ਦਾ ਬੱਚਾ ਘਰ ਦੇ ਬਾਹਰ ਗਲੀ 'ਚ ਖੇਡ ਰਿਹਾ ਸੀ। ਕਾਰ ਨੂੰ ਇਕ ਔਰਤ ਚਲਾ ਰਹੀ ਸੀ ਜੋ ਹਾਦਸੇ ਤੋਂ ਬਾਅਦ ਫ਼ਰਾਰ ਹੋ ਗਈ। ਬੱਚੇ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ।

ਪ੍ਰਿੰਸ ਦਾ ਪਰਿਵਾਰ ਮੂਲ ਰੂਪ ਤੋਂ ਯੂਪੀ ਦੇ ਉਨਾਵ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਹ ਇੱਥੇ ਆਪਣੇ ਪਿਤਾ ਵਰਿੰਦਰ ਕੁਮਾਰ ਅਤੇ ਮਾਤਾ ਪ੍ਰੀਤੀ ਨਾਲ ਰਹਿੰਦਾ ਸੀ। ਜਿੱਥੇ ਇਹ ਹਾਦਸਾ ਵਾਪਰਿਆ, ਉੱਥੇ ਸੜਕ ਦੇ ਇੱਕ ਪਾਸੇ ਗਾਂ ਬੈਠੀ ਸੀ ਜਦੋਂਕਿ ਬੱਚਾ ਦੂਜੇ ਪਾਸੇ ਸੀ। ਇਸੇ ਦੌਰਾਨ ਸਾਹਮਣੇ ਤੋਂ ਇੱਕ ਕਾਰ ਆਈ ਅਤੇ ਪ੍ਰਿੰਸ ਨੂੰ ਕੁਚਲ ਕੇ ਫ਼ਰਾਰ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਇੱਕ ਪਾਸੇ ਦੇ ਦੋਵੇਂ ਟਾਇਰ ਪ੍ਰਿੰਸ ਦੇ ਉੱਪਰ ਚੜ੍ਹ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਕਾਫੀ ਲੋਕ ਇਕੱਠੇ ਹੋ ਗਏ। ਪਿਤਾ ਜਦੋ ਛੇਤੀ-ਛੇਤੀ ਬੱਚੇ ਨੂੰ ਚੁੱਕ ਕੇ ਹਸਪਤਾਲ ਲਿਜਾਣਾ ਲੱਗਾ ਤਾਂ ਉਸ ਦੇ ਸਾਈਕਲ ਦਾ ਪਹੀਆ ਪੰਕਚਰ ਹੋ ਗਿਆ ਤਾਂ ਉੱਥੋਂ ਲੰਘ ਰਹੇ ਸੈਕਟਰ-20 ਪੰਚਕੂਲਾ ਦੇ ਰਹਿਣ ਵਾਲੇ ਅਨਿਲ ਕੁਮਾਰ ਨੇ ਬੱਚੇ ਨੂੰ ਆਪਣੀ ਕਾਰ ਵਿਚ ਬਿਠਾ ਕੇ ਪੰਚਕੂਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਢਕੋਲੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਹਸਪਤਾਲ ਪਹੁੰਚ ਕੇ ਮ੍ਰਿਤਕ ਪ੍ਰਿੰਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੰਚਕੂਲਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ ਹੈ। ਪੁਲਿਸ ਪੋਸਟਮਾਰਟਮ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।

(For more news apart from A speeding car took the life of an innocent woman; the female driver absconded, stay tuned to Rozana Spokesman).

SHARE ARTICLE

ਏਜੰਸੀ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement