ਸੁਖਬੀਰ ਬਾਦਲ ਨੇ ਕਬੂਲਿਆ ਕਿ ਬਾਲਾਸਰ ਫ਼ਾਰਮ ਤੇ ਗੁੜਗਾਉਂ ਦਾ ਪਲਾਟ ਉਨ੍ਹਾਂ ਦਾ ਹੈ: ਮਲਵਿੰਦਰ ਕੰਗ
Published : Nov 3, 2023, 9:07 pm IST
Updated : Nov 3, 2023, 9:07 pm IST
SHARE ARTICLE
Malwinder Kang
Malwinder Kang

ਕੰਗ ਨੇ 1978 ਦੀ ਪ੍ਰਕਾਸ਼ ਬਾਦਲ ਦੀ ਚਿੱਠੀ ਦਿਖਾਈ, ਜਿਸ ਵਿਚ ਉਨਾਂ ਨੇ ਐਸਵਾਈਐਲ ਬਣਾਉਣ ਲਈ ਹਰਿਆਣਾ ਤੋਂ ਪੈਸੇ ਮੰਗੇ

ਸ਼੍ਰੋਮਣੀ ਅਕਾਲੀ ਦਲ ਦੀ ਪਾਣੀਆਂ ਲਈ ਇਹ ਕੁਰਬਾਨੀ ਸੀ ਕਿ ਬਾਦਲ ਪਰਵਾਰ ਨੇ ਅਪਣੇ ਬੱਚੇ ਅਮਰੀਕਾ ਭੇਜੇ ਜਦੋਂ ਕਿ ਪੰਜਾਬ ਵਿਚ ਨੌਜਵਾਨ ਮਰ ਰਹੇ ਸਨ: ਕੰਗ

ਕਿਹਾ, ਪੰਜਾਬ ਸਰਕਾਰ 2002 ਵਿਚ ਅਕਾਲੀ ਦਲ ਸਰਕਾਰ ਦੇ ਪੱਤਰਾਂ ਕਾਰਨ ਸੁਪ੍ਰੀਮ ਕੋਰਟ ਵਿਚ ਐਸਵਾਈਐਲ ਕੇਸ ਹਾਰੀ 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ’ਤੇ ਪ੍ਰਤੀਕਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਅਪਣੇ ਬਿਆਨ ’ਚ ਬਾਲਾਸਰ ਫ਼ਾਰਮ, ਨਹਿਰ ਅਤੇ ਗੁੜਗਾਓਂ ਪਲਾਟ ਬਾਰੇ ਤੱਥਾਂ ਨੂੰ ਸਵੀਕਾਰ ਕੀਤਾ ਹੈ। ‘ਆਪ’ ਨੇ ਕਿਹਾ ਕਿ ਬਾਦਲ ਪਰਵਾਰ ਦਹਾਕਿਆਂ ਤੋਂ ਪੰਜਾਬੀਆਂ ਨੂੰ ਗੁਮਰਾਹ ਕਰਦਾ ਆ ਰਿਹਾ ਹੈ ਪਰ ਹੁਣ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਸੂਬੇ ਦੇ ਨਾਲ ਕੀਤੇ ਧੋਖੇ ਦੇ ਦਸਤਾਵੇਜ ਸਾਹਮਣੇ ਲਿਆਂਦੇ ਹਨ, ਤਾਂ ਸੁਖਬੀਰ ਬਾਦਲ ਵੀ ਪੁਰਾਣੇ ਦਸਤਾਵੇਜ ਪੁੱਟਣ ਲਈ ਮਜਬੂਰ ਹਨ।

ਸ਼ੁਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੁਖਬੀਰ ਬਾਦਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ 4 ਜੁਲਾਈ 1978 ਦੀ ਚਿੱਠੀ ਰਿਕਾਰਡ ’ਤੇ ਮੌਜੂਦ ਹੈ, ਜਿਸ ਵਿਚ ਉਨ੍ਹਾਂ ਨੇ ਹਰਿਆਣਾ ਤੋਂ ਐਸਵਾਈਐਲ ਨਹਿਰ ਬਣਾਉਣ ਲਈ ਪੈਸੇ ਮੰਗੇ ਸਨ।

ਸੁਪ੍ਰੀਮ ਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਦੀਆਂ ਚਿੱਠੀਆਂ ਦੀ ਤਸਦੀਕ ਕਰਦਿਆਂ ਅਪਣੇ ਫ਼ੈਸਲੇ ਵਿਚ ਕਿਹਾ ਕਿ ਪੰਜਾਬ ਸਰਕਾਰ ਐਸਵਾਈਐਲ ਨਹਿਰ ਦੀ ਉਸਾਰੀ ਲਈ ਤਿਆਰ ਹੈ।  ਬਾਦਲ ਪਰਵਾਰ ਕਾਰਨ ਪੰਜਾਬ ਸਰਕਾਰ ਸੁਪ੍ਰੀਮ ਕੋਰਟ ਵਿਚ ਕੇਸ ਹਾਰ ਗਈ। ਅਕਾਲੀ ਦਲ ਬਾਦਲ ’ਤੇ ਚੁਟਕੀ ਲੈਂਦਿਆਂ ਕੰਗ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਵਿਚ ਉਨ੍ਹਾਂ ਦੀ ਕੁਰਬਾਨੀ ਦਾ ਕਮਾਲ ਹੈ ਕਿ ਜਦੋਂ ਪੰਜਾਬੀਆਂ ਨੇ ਸੂਬੇ ਦੇ ਰਿਪੇਰੀਅਨ ਹੱਕਾਂ ਲਈ ਲੜਦਿਆਂ ਅਪਣੀਆਂ ਜਾਨਾਂ ਕੁਰਬਾਨ ਕੀਤੀਆਂ ਤਾਂ ਬਾਦਲ ਪਰਵਾਰ ਨੇ ਅਪਣੇ ਬੱਚਿਆਂ ਨੂੰ ਅਮਰੀਕਾ ਭੇਜ ਦਿਤਾ।

 ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਕਹਿ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਹਰ ਰੋਜ਼ ਮੋਰਾਰਜੀ ਦੇਸਾਈ ਕੋਲ ਜਾ ਰਹੇ ਸੀ ਤਾਂ ਫਿਰ ਉਹ ਐਸਵਾਈਐਲ ਬਣਾਉਣ ਲਈ ਹਰਿਆਣਾ ਤੋਂ ਫ਼ੰਡਾਂ ਦੀ ਮੰਗ ਕਰਨ ਲਈ ਪੱਤਰ ਕਿਉਂ ਲਿਖ ਰਹੇ ਸਨ ਅਤੇ ਮਾਣਯੋਗ ਅਦਾਲਤ ਨੇ ਕਿਉਂ ਨੋਟ ਕੀਤਾ ਕਿ ਪੰਜਾਬ ਸਰਕਾਰ ਐਸਵਾਈਐਲ ਬਣਾਉਣਾ ਚਾਹੁੰਦੀ ਹੈ।  

ਕੰਗ ਨੇ ਕਿਹਾ ਕਿ ਗਿਆਨੀ ਜੈਲ ਸਿੰਘ ਨੇ ਨਹਿਰ ਬਣਾਉਣ ਲਈ ਹਰਿਆਣਾ ਤੋਂ 1 ਕਰੋੜ ਦਾ ਪਹਿਲਾ ਚੈੱਕ ਸਵੀਕਾਰ ਕੀਤਾ, ਫਿਰ ਜੁਲਾਈ 1978 ਵਿਚ ਬਾਦਲ ਸਰਕਾਰ ਨੇ 3 ਕਰੋੜ ਰੁਪਏ ਹਰਿਆਣਾ ਨੂੰ ਲਿਖ ਕੇ 31 ਮਾਰਚ 1979 ਨੂੰ 1.5 ਕਰੋੜ ਰੁਪਏ ਪ੍ਰਾਪਤ ਕੀਤੇ। ਕੰਗ ਨੇ ਅੱਗੇ ਕਿਹਾ ਕਿ ਭਾਖੜਾ ਮੇਨ ਲਾਈਨ ਸੀ ਜੋਕਿ  1955 ਵਿਚ ਬਣੀ ਇਹ ਸੱਚ ਹੈ ਪਰ ਬਾਲਾਸਰ ਨਹਿਰ 2004 ਤਕ ਸੁੱਕ ਚੁਕੀ ਸੀ। ਇਹ ਬਾਦਲ ਪਰਵਾਰ ਦਾ ਹਰਿਆਣਾ ਦੇ ਚੌਟਾਲਿਆਂ ਨਾਲ ਅਣਲਿਖਤ ਸਮਝੌਤਾ ਸੀ ਕਿ ਉਸ ਤੋਂ ਬਾਅਦ ਉਨ੍ਹਾਂ ਦੇ ਖੇਤਾਂ ਨੂੰ ਪਾਣੀ ਮਿਲ ਗਿਆ।

ਕੰਗ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਾਟਰ ਟਰਮੀਨੇਸਨ ਐਕਟ ਦੀ ਧਾਰਾ 5 ਨੂੰ ਖ਼ਤਮ ਕਰਨ ਦੇ ਵਾਅਦੇ ’ਤੇ 2007 ਵਿਚ ਬਾਦਲਾਂ ਨੇ ਮੁੜ ਪੰਜਾਬ ’ਚ ਅਪਣੀ ਸਰਕਾਰ ਬਣਾਈ ਪਰ ਉਨ੍ਹਾਂ ਦੀ ਸਰਕਾਰ ਬਣਨ ਅਤੇ 10 ਸਾਲ ਸੱਤਾ ’ਚ ਰਹਿਣ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਇਸ ਧਾਰਾ ਨੂੰ ਖ਼ਤਮ ਨਹੀਂ ਕੀਤਾ।  

ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਨੂੰ ਵਾਧੂ ਪਾਣੀ ਮਿਲਣਾ ਜਾਰੀ ਹੈ।  ਹਰਿਆਣਾ ਨੂੰ ਸਤਲੁਜ ਤੋਂ 4.35 ਐਮਏਐਫ਼ ਅਤੇ ਰਾਵੀ-ਬਿਆਸ ਤੋਂ 1.62 ਐਮਏਐਫ਼ ਮਿਲਦਾ ਹੈ ਜਦੋਂ ਇਹ ਦੋਵੇਂ ਦਰਿਆ ਕਦੇ ਵੀ ਹਰਿਆਣਾ ਦੀ ਧਰਤੀ ਨੂੰ ਨਹੀਂ ਛੂਹਦੇ ਸਨ।  ਕੰਗ ਨੇ ਪੁਛਿਆ ਕਿ ਕਸੂਰ ਕਿਸ ਦਾ ਹੈ? ਉਨ੍ਹਾਂ ਨੇ ਹਰਿਆਣਾ ਨੂੰ ਹੋਰ ਪਾਣੀ ਦੇਣ ਲਈ ਬੀਐਮਐਲ ਦੇ ਕਿਨਾਰਿਆਂ ਨੂੰ 1-1.5 ਫੁੱਟ ਉੱਚਾ ਕੀਤਾ।  ਕੰਗ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਿਰਫ਼ ਪੰਜਾਬ ਅਤੇ ਇਸ ਦੇ ਵਸੀਲਿਆਂ ਨੂੰ ਲੁੱਟਿਆ ਅਤੇ ਦੂਜੀਆਂ ਪਾਰਟੀਆਂ ਦਾ ਪੱਖ ਲੈਣ ਲਈ ਵਰਤਿਆ।

ਕੰਗ ਨੇ ਸਿੱਟਾ ਕੱਢਿਆ ਕਿ ਬਾਦਲ ਪਰਵਾਰ ਐਸਵਾਈਐਲ ਲਈ ਜ਼ਮੀਨ ਐਕਵਾਇਰ ਕਰਨ, ਸੁਪਰੀਮ ਕੋਰਟ ਵਿਚ ਕੇਸ ਹਾਰਨ, ਪੰਜਾਬ ਦੇ ਰਿਪੇਰੀਅਨ ਹੱਕਾਂ ’ਤੇ ਡਾਕਾ ਮਾਰਨ ਲਈ ਜ਼ਿੰਮੇਵਾਰ ਹੈ। ਉਨ੍ਹਾਂ ਨੂੰ ਇਸ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਤੋਂ ਉੱਪਰ ਉੱਠ ਕੇ ਅਪਣੇ ਸਵਾਰਥਾਂ ਨੂੰ ਪਹਿਲ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement